Acts 17:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਹੀ ਪਰਮੇਸ਼ੁਰ ਹੈ ਜਿਸਨੇ ਸੰਸਾਰ ਅਤੇ ਉਸ ਵਿੱਚਲੀ ਹਰ ਚੀਜ਼ ਦੀ ਰਚਨਾ ਕੀਤੀ ਹੈ। ਉਹ ਸਵਰਗ ਤੇ ਧਰਤੀ ਦਾ ਪ੍ਰਭੂ ਹੈ। ਉਹ ਮਨੁੱਖੀ ਹੱਥਾਂ ਨਾਲ ਬਣੇ ਮੰਦਰਾਂ ਵਿੱਚ ਨਹੀਂ ਰਹਿੰਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ, ਜਿਹਨਾਂ ਨੇ ਇਸ ਸੰਸਾਰ ਨੂੰ ਰਚਿਆ ਹੈ ਅਤੇ ਜੋ ਕੁਝ ਇਸ ਵਿੱਚ ਹੈ, ਹੱਥਾਂ ਦੇ ਬਣਾਏ ਹੋਏ ਮੰਦਰਾਂ ਵਿੱਚ ਨਹੀਂ ਰਹਿੰਦੇ । ਉਹ ਤਾਂ ਅਕਾਸ਼ ਅਤੇ ਧਰਤੀ ਦੇ ਮਾਲਕ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਉਹ ਪਰਮੇਸ਼ਵਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਹਰ ਚੀਜ਼ ਬਣਾਈ ਹੈ। ਕਿਉਂਕਿ ਉਹ ਸਵਰਗ ਵਿੱਚ ਅਤੇ ਧਰਤੀ ਉੱਤੇ ਸਾਰੇ ਜੀਵਾਂ ਉੱਤੇ ਰਾਜ ਕਰਦਾ ਹੈ ਇਸ ਲਈ ਉਹ ਇਨਸਾਨ ਦੇ ਬਣਾਏ ਹੋਏ ਹੈਕਲ ਵਿੱਚ ਨਹੀਂ ਰਹਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਪਰਮੇਸ਼ੁਰ ਜਿਹ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ ਹੱਥਾਂ ਦੇ ਬਣਾਇਆਂ ਹੋਇਆ ਮੰਦਰਾਂ ਵਿੱਚ ਨਹੀਂ ਵੱਸਦਾ ਹੈ
Punjabi ERV
ਉਹੀ ਪਰਮੇਸ਼ੁਰ ਹੈ ਜਿਸਨੇ ਸੰਸਾਰ ਅਤੇ ਉਸ ਵਿਚਲੀ ਹਰ ਚੀਜ਼ ਦੀ ਰਚਨਾ ਕੀਤੀ ਹੈ। ਉਹ ਸਵਰਗ ਤੇ ਧਰਤੀ ਦਾ ਪ੍ਰਭੂ ਹੈ। ਉਹ ਮਨੁੱਖੀ ਹੱਥਾਂ ਨਾਲ ਬਣੇ ਮੰਦਰਾਂ ਵਿੱਚ ਨਹੀਂ ਰਹਿੰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪਰਮੇਸ਼ੁਰ ਜਿਸ ਨੇ ਸੰਸਾਰ ਅਤੇ ਜੋ ਕੁਝ ਉਹ ਦੇ ਵਿੱਚ ਹੈ ਰਚਿਆ ਹੈ, ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ, ਉਹ ਹੱਥਾਂ ਦੇ ਬਣਾਏ ਮੰਦਿਰਾਂ ਵਿੱਚ ਨਹੀਂ ਵੱਸਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُدا جِہنے جہان تے جو کُجھ اوہدے وِچ اے بنایا۔ اوہ اسمان تے زمین دا مالک ہو کے ہتّھاں دے بنایاں ہویاں بُت خانیاں وِچ نئیں وَسدا۔
Punjabi Standard Bible (Punjabi Standard Bible) 2023
ਪਰਮੇਸ਼ਰ ਨੇ ਹੀ ਸੰਸਾਰ ਅਤੇ ਇਸ ਵਿਚਲੀਆਂ ਸਭ ਵਸਤਾਂ ਨੂੰ ਬਣਾਇਆ। ਉਹ ਅਕਾਸ਼ ਅਤੇ ਧਰਤੀ ਦਾ ਮਾਲਕ ਹੋ ਕੇ ਹੱਥਾਂ ਦੇ ਬਣਾਏ ਹੋਏ ਮੰਦਰਾਂ ਵਿੱਚ ਨਹੀਂ ਵੱਸਦਾ,