Acts 17:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਇੱਕ ਮਨੁੱਖ, ਆਦਮ, ਦੀ ਰਚਨਾ ਕਰਕੇ ਅਨੇਕਾਂ ਲੋਕਾਂ ਦੀ ਸਿਰਜਣਾ ਕੀਤੀ। ਅਤੇ ਉਸ ਨੇ ਸਾਰੀਆਂ ਕੌਮਾਂ ਨੂੰ ਸਾਰੀ ਦੁਨੀਆਂ ਵਿੱਚ ਬਣਾਇਆ। ਪਰਮੇਸ਼ੁਰ ਨੇ ਨਿਸ਼ਚਿਤ ਕੀਤਾ ਕਿ ਹਰੇਕ ਕੌਮ ਨੂੰ ਕਿੰਨਾ ਚਿਰ ਮੌਜੂਦ ਰਹਿਣਾ ਚਾਹੀਦਾ ਹੈ ਅਤੇ ਇਸਤੋਂ ਵੀ ਚੰਗਾ ਕਿ ਕਿਸ ਖੇਤਰ ਵਿੱਚ ਰਹਿਣਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਇੱਕ ਹੀ ਮਨੁੱਖ ਤੋਂ ਸਭ ਕੌਮਾਂ ਨੂੰ ਰਚਿਆ ਹੈ ਕਿ ਉਹ ਸਾਰੀ ਧਰਤੀ ਉੱਤੇ ਵੱਸਣ । ਫਿਰ ਉਹਨਾਂ ਨੇ ਹੀ ਉਹਨਾਂ ਦੇ ਜੀਵਨ ਕਾਲ ਅਤੇ ਰਹਿਣ ਦੀਆਂ ਥਾਂਵਾਂ ਨਿਸ਼ਚਿਤ ਕੀਤੀਆਂ ਹਨ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਨੇ ਇੱਕ ਮਨੁੱਖ ਤੋਂ ਸਾਰਿਆਂ ਕੌਮਾਂ ਨੂੰ ਬਣਾਇਆ, ਤਾਂ ਜੋ ਉਹ ਸਾਰੀ ਧਰਤੀ ਵਿੱਚ ਵੱਸਣ; ਅਤੇ ਉਸਨੇ ਇਤਿਹਾਸ ਵਿੱਚ ਉਨ੍ਹਾਂ ਦੇ ਨਿਰਧਾਰਤ ਸਮੇਂ ਅਤੇ ਉਨ੍ਹਾਂ ਦੀਆਂ ਧਰਤੀ ਉੱਤੇ ਹੱਦਾਂ ਤੈਅ ਕੀਤੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਇੱਕ ਤੋਂ ਰਚਿਆ ਅਤੇ ਉਨ੍ਹਾਂ ਦੇ ਥਾਪੇ ਹੋਏ ਸਮੇਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ
Punjabi ERV
ਪ੍ਰਭੂ ਨੇ ਇੱਕ ਮਨੁੱਖ, ਆਦਮ, ਦੀ ਰਚਨਾ ਕਰਕੇ ਅਨੇਕਾਂ ਲੋਕਾਂ ਦੀ ਸਿਰਜਣਾ ਕੀਤੀ। ਅਤੇ ਉਸਨੇ ਸਾਰੀਆਂ ਕੌਮਾਂ ਨੂੰ ਸਾਰੀ ਦੁਨੀਆਂ ਵਿੱਚ ਬਣਾਇਆ। ਪਰਮੇਸ਼ੁਰ ਨੇ ਨਿਸ਼ਚਿਤ ਕੀਤਾ ਕਿ ਹਰੇਕ ਕੌਮ ਨੂੰ ਕਿੰਨਾ ਚਿਰ ਮੌਜੂਦ ਰਹਿਣਾ ਚਾਹੀਦਾ ਹੈ ਅਤੇ ਇਸਤੋਂ ਵੀ ਚੰਗਾ ਕਿ ਕਿਸ ਖੇਤਰ ਵਿੱਚ ਰਹਿਣਾ ਚਾਹੀਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ ਉੱਤੇ ਵੱਸਣ ਲਈ ਰਚਿਆ ਅਤੇ ਉਨ੍ਹਾਂ ਦਾ ਇੱਕ ਨਿਸਚਿਤ ਸਮਾਂ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اِک ای اصل توں بندیاں دِیاں سبھناں قوماں نُوں ساری دھرتی اُتّے دسن لئی پَیدا کِیتا۔ تے اوہناں دِیاں میعاداں تے رہن دِیاں حداں ٹھہرائیاں۔
Punjabi Standard Bible (Punjabi Standard Bible) 2023
ਉਸ ਨੇ ਇੱਕ ਤੋਂ ਹੀ ਮਨੁੱਖਾਂ ਦੀ ਹਰੇਕ ਕੌਮ ਨੂੰ ਸਾਰੀ ਧਰਤੀ 'ਤੇ ਵੱਸਣ ਲਈ ਬਣਾਇਆ ਅਤੇ ਉਨ੍ਹਾਂ ਦੇ ਸਮੇਂ ਤੈਅ ਕੀਤੇ ਅਤੇ ਰਹਿਣ ਦੀਆਂ ਹੱਦਾਂ ਠਹਿਰਾਈਆਂ