Acts 17:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰਮੇਸ਼ੁਰ ਚਾਹੁੰਦਾ ਸੀ ਕਿ ਲੋਕ ਉਸ ਨੂੰ ਖੋਜਣ। ਜੇਕਰ ਲੋਕ ਉਸ ਵਾਸਤੇ ਆਪਨੇ ਆਲੇ-ਦੁਆਲੇ ਵੇਖਦੇ ਰਹਿਣਗੇ, ਸ਼ਾਇਦ ਉਸ ਨੂੰ ਲੱਭ ਲੈਣ। ਪਰ ਉਹ ਸਾਡੇ ਵਿੱਚੋਂ ਕਿਲੇ ਕੋਲੋਂ ਦੂਰ ਨਹੀਂ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿ ਉਹ ਉਹਨਾਂ ਨੂੰ ਖੋਜਦੇ ਹੋਏ ਉਹਨਾਂ ਨੂੰ ਸ਼ਾਇਦ ਲੱਭ ਲੈਣ । ਫਿਰ ਵੀ ਉਹ ਸਾਡੇ ਤੋਂ ਦੂਰ ਨਹੀਂ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਚਾਹੁੰਦਾ ਹੈ ਕਿ ਲੋਕ ਮਹਿਸੂਸ ਕਰਨ ਕਿ ਉਨ੍ਹਾਂ ਨੂੰ ਉਸਦੀ ਲੋੜ ਹੈ। ਤਦ ਉਹ ਉਸਦੀ ਭਾਲ ਕਰਨਗੇ ਅਤੇ ਉਸਨੂੰ ਲੱਭ ਲੈਣਗੇ। ਪਰਮੇਸ਼ਵਰ ਚਾਹੁੰਦਾ ਹੈ ਕਿ ਅਸੀਂ ਉਸ ਨੂੰ ਭਾਲ ਸਕੀਏ, ਹਾਲਾਂਕਿ ਉਹ ਅਸਲ ਵਿੱਚ ਸਾਡੇ ਸਾਰਿਆਂ ਦੇ ਨੇੜੇ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਓਹ ਪਰਮੇਸ਼ੁਰ ਨੂੰ ਭਾਲਣ ਭਈ ਕੀ ਜਾਣੀਏ ਉਸ ਨੂੰ ਟੋਹ ਕੇ ਲੱਭ ਲੈਣ ਭਾਵੇਂ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ
Punjabi ERV
ਪ੍ਰਭੂ ਚਾਹੁੰਦਾ ਸੀ ਕਿ ਲੋਕ ਉਸਨੂੰ ਖੋਜਣ। ਜੇਕਰ ਲੋਕ ਉਸ ਵਾਸਤੇ ਆਪਨੇ ਆਲੇ-ਦੁਆਲੇ ਵੇਖਦੇ ਰਹਿਣਗੇ, ਸ਼ਾਇਦ ਉਸ ਨੂੰ ਲਭ ਲੈਣ। ਪਰ ਉਹ ਸਾਡੇ ਵਿੱਚੋਂ ਕਿਲੇ ਕੋਲੋਂ ਦੂਰ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਉਹ ਪਰਮੇਸ਼ੁਰ ਨੂੰ ਲੱਭਣ, ਕੀ ਜਾਣੀਏ ਉਸ ਨੂੰ ਲੱਭ ਲੈਣ ਭਾਵੇਂ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو اوہ خُدا نُوں لَبّھن۔ شاید ٹوہ ٹوہ کے اوہنوں لَبّھ وی لین۔ بھانویں اوہ ساڈے وِچوں کِسے توں دُراڈے نئیں اے۔
Punjabi Standard Bible (Punjabi Standard Bible) 2023
ਤਾਂਕਿ ਉਹ ਪਰਮੇਸ਼ਰ ਨੂੰ ਖੋਜਣ, ਹੋ ਸਕਦਾ ਹੈ ਕਿ ਉਸ ਨੂੰ ਟੋਹ ਕੇ ਲੱਭ ਲੈਣ; ਹਾਲਾਂਕਿ ਉਹ ਸਾਡੇ ਵਿੱਚੋਂ ਕਿਸੇ ਤੋਂ ਦੂਰ ਨਹੀਂ ਹੈ।