Acts 17:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਸੀਂ ਪਰਮੇਸ਼ੁਰ ਦੇ ਬੱਚੇ ਹਾਂ। ਇਸ ਲਈ ਸਾਨੂੰ ਨਹੀਂ ਸੋਚਣਾ ਚਾਹੀਦਾ ਕਿ ਪਰਮੇਸ਼ੁਰ ਕੁਝ ਅਜਿਹਾ ਹੈ ਜੋ ਲੋਕ ਸੋਚਦੇ ਜਾਂ ਬਣਾਉਂਦੇ ਹਨ। ਉਹ ਸੋਨੇ ਚਾਂਦੀ ਜਾਂ ਪੱਥਰ ਦੀਆਂ ਬਣੀਆਂ ਮੂਰਤਾਂ ਵਰਗਾ ਨਹੀਂ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਫਿਰ ਜੇਕਰ ਅਸੀਂ ਉਹਨਾਂ ਦਾ ਵੰਸ ਹਾਂ ਤਾਂ ਸਾਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਪਰਮੇਸ਼ਰ ਸੋਨੇ, ਚਾਂਦੀ, ਪੱਥਰ, ਕਲਾ ਦੁਆਰਾ ਉਕਰੀ ਮੂਰਤੀ ਜਾਂ ਮਨੁੱਖ ਦੀ ਸੋਚ ਦੀ ਕਿਰਤ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਸ ਲਈ ਕਿਉਂਕਿ ਅਸੀਂ ਪਰਮੇਸ਼ਵਰ ਦੀ ਵੰਸ਼ ਹਾਂ,” ਸਾਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਪਰਮੇਸ਼ਵਰ ਸੋਨੇ, ਚਾਂਦੀ ਜਾਂ ਪੱਥਰ ਵਰਗਾ ਹੈ, ਯਾਂ ਫਿਰ ਮਨੁੱਖੀ ਕਲਾ ਅਤੇ ਕੁਸ਼ਲਤਾ ਦੁਆਰਾ ਬਣਾਇਆ ਚਿੱਤਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਜੋਗ ਨਹੀਂ ਜੋ ਇਹ ਸਮਝੀਏ ਭਈ ਪਰਮੇਸ਼ੁਰ ਸੋਨੇ ਚਾਂਦੀ ਯਾ ਪੱਥਰ ਵਰਗਾ ਹੈ ਜਿਹ ਨੂੰ ਮਨੁੱਖ ਦੀ ਹਥੌਟੀ ਅਤੇ ਮਨ ਨੇ ਘੜਿਆ ਹੈ
Punjabi ERV
ਅਸੀਂ ਪਰਮੇਸ਼ੁਰ ਦੇ ਬੱਚੇ ਹਾਂ। ਇਸ ਲਈ ਸਾਨੂੰ ਨਹੀਂ ਸੋਚਣਾ ਚਾਹੀਦਾ ਕਿ ਪਰਮੇਸ਼ੁਰ ਕੁਝ ਅਜਿਹਾ ਹੈ ਜੋ ਲੋਕ ਸੋਚਦੇ ਜਾਂ ਬਣਾਉਂਦੇ ਹਨ। ਉਹ ਸੋਨੇ ਚਾਂਦੀ ਜਾਂ ਪੱਥਰ ਦੀਆਂ ਬਣੀਆਂ ਮੂਰਤਾਂ ਵਰਗਾ ਨਹੀਂ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਪਰਮੇਸ਼ੁਰ ਦੀ ਅੰਸ ਹੋ ਕੇ ਸਾਨੂੰ ਯੋਗ ਨਹੀਂ ਜੋ ਇਹ ਸਮਝੀਏ ਕਿ ਪਰਮੇਸ਼ੁਰ ਸੋਨੇ ਚਾਂਦੀ ਜਾਂ ਪੱਥਰ ਵਰਗਾ ਹੈ, ਜਿਸ ਨੂੰ ਮਨੁੱਖ ਨੇ ਆਪਣੇ ਹੱਥਾਂ ਅਤੇ ਮਨ ਨਾਲ ਬਣਾਇਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو خُدا دی نسل ہو کے سانُوں نئیں چاہیدا پئی ایہہ سمجھیئے۔ پئی ذاتِ اِلہٰی سونے چاندی یا پتّھر وانگُوں اے۔ جیہڑے بندے دی کاریگری تے عقل نال گھڑے ہوئے نیں۔
Punjabi Standard Bible (Punjabi Standard Bible) 2023
ਇਸ ਲਈ ਪਰਮੇਸ਼ਰ ਦੀ ਸੰਤਾਨ ਹੋ ਕੇ ਸਾਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਪਰਮੇਸ਼ਰ ਸੋਨੇ, ਚਾਂਦੀ ਜਾਂ ਪੱਥਰ ਦੇ ਸਮਾਨ ਹੈ ਜਿਸ ਨੂੰ ਮਨੁੱਖ ਦੀ ਕਾਰੀਗਰੀ ਅਤੇ ਕਲਪਨਾ ਨੇ ਘੜਿਆ ਹੈ।