Acts 17:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਨੇ ਇਨ੍ਹਾਂ ਪੋਥੀਆਂ ਨੂੰ ਯਹੂਦੀਆਂ ਨੂੰ ਵਿਸਤਾਰ ਵਿੱਚ ਸਮਝਾਇਆ ਤੇ ਸਾਬਤ ਕੀਤਾ ਕਿ ਮਸੀਹ ਨੇ ਦੁੱਖ ਭੋਗਣਾ ਹੀ ਸੀ ਅਤੇ ਫ਼ਿਰ ਮੁਰਦਿਆਂ ਵਿੱਚੋਂ ਜੀ ਉੱਠਣਾ ਸੀ। ਅਤੇ ਪੌਲੁਸ ਨੇ ਕਿਹਾ, “ਇਹ ਯਿਸੂ, ਜਿਸ ਬਾਰੇ ਮੈਂ ਤੁਹਾਡੇ ਨਾਲ ਗੱਲ ਕਰ ਰਿਹਾ ਹਾਂ, ਮਸੀਹ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ਅਰਥ ਖੋਲ੍ਹ ਕੇ ਸਬੂਤ ਦਿੱਤੇ ਕਿ ਮਸੀਹ ਦਾ ਦੁੱਖ ਭੋਗਣਾ ਅਤੇ ਮੁਰਦਿਆਂ ਵਿੱਚੋਂ ਜੀਅ ਉੱਠਣਾ ਜ਼ਰੂਰੀ ਸੀ । ਉਸ ਨੇ ਕਿਹਾ, “ਇਹ ਯਿਸੂ ਹੀ ਹਨ, ਜਿਹਨਾਂ ਦੇ ਬਾਰੇ ਮੈਂ ਪ੍ਰਚਾਰ ਕਰ ਰਿਹਾ ਹਾਂ, ਉਹ ਹੀ ਮਸੀਹ ਹਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਅਰਥ ਖੋਲ੍ਹ ਕੇ ਉਹ ਨੇ ਇਹ ਦੱਸਿਆ ਕਿ ਮਸੀਹ ਦਾ ਦੁੱਖ ਭੋਗਣਾ ਅਤੇ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰੀ ਸੀ, “ਇਹ ਯਿਸ਼ੂ ਜਿਸ ਦੀ ਮੈਂ ਤੁਹਾਨੂੰ ਖ਼ਬਰ ਦਿੰਦਾ ਹਾਂ ਉਹ ਹੀ ਮਸੀਹ ਹੈ,” ਉਸ ਨੇ ਆਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਰਥ ਖੋਲ੍ਹ ਕੇ ਉਹ ਨੇ ਬਿਆਨ ਕੀਤਾ ਭਈ ਮਸੀਹ ਦਾ ਦੁਖ ਭੋਗਣਾ ਅਤੇ ਮੁਰਦਿਆਂ ਵਿੱਚੋਂ ਜੀ ਉੱਠਣਾ ਜਰੂਰੀ ਸੀ ਅਤੇ ਇਹ ਯਿਸੂ ਜਿਹ ਦੀ ਮੈਂ ਤੁਹਾਨੂੰ ਖਬਰ ਦਿੰਦਾ ਹਾਂ ਓਹੋ ਮਸੀਹ ਹੈ
Punjabi ERV
ਪੌਲੁਸ ਨੇ ਇਨ੍ਹਾਂ ਪੋਥੀਆਂ ਨੂੰ ਯਹੂਦੀਆਂ ਨੂੰ ਵਿਸਤਾਰ ਵਿੱਚ ਸਮਝਾਇਆ ਤੇ ਸਾਬਤ ਕੀਤਾ ਕਿ ਮਸੀਹ ਨੇ ਦੁਖ ਭੋਗਣਾ ਹੀ ਸੀ ਅਤੇ ਫ਼ਿਰ ਮੁਰਦਿਆਂ ਵਿੱਚੋਂ ਜੀ ਉਠਣਾ ਸੀ। ਅਤੇ ਪੌਲੁਸ ਨੇ ਕਿਹਾ, “ਇਹ ਯਿਸੂ, ਜਿਸ ਬਾਰੇ ਮੈਂ ਤੁਹਾਡੇ ਨਾਲ ਗੱਲ ਕਰ ਰਿਹਾ ਹਾਂ, ਮਸੀਹ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਰਥ ਖੋਲ੍ਹ ਕੇ ਉਹ ਨੇ ਇਹ ਦੱਸਿਆ ਕਿ ਮਸੀਹ ਦਾ ਦੁੱਖ ਭੋਗਣਾ ਅਤੇ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰੀ ਸੀ ਅਤੇ ਇਹ ਯਿਸੂ ਜਿਸ ਦੀ ਮੈਂ ਤੁਹਾਨੂੰ ਖ਼ਬਰ ਦਿੰਦਾ ਹਾਂ ਉਹ ਹੀ ਮਸੀਹ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اَنترے کڈھ کے اوہ ثابت کر دا رہیا پئی مسِیح دا دُکھ اُٹھانا تے مُردیاں وِچوں جی اُٹھنا ضرُور سی۔ تے ایہو یِسُوع جِہدی خبر مَیں تُہانوں دینا آں اوہو مسِیح اے۔
Punjabi Standard Bible (Punjabi Standard Bible) 2023
ਉਹ ਅਰਥ ਖੋਲ੍ਹ-ਖੋਲ੍ਹ ਕੇ ਉਨ੍ਹਾਂ ਨੂੰ ਸਮਝਾਉਂਦਾ ਰਿਹਾ ਕਿ ਮਸੀਹ ਦਾ ਦੁੱਖ ਝੱਲਣਾ ਅਤੇ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰੀ ਸੀ ਅਤੇ “ਉਹ ਯਿਸੂ ਜਿਸ ਦਾ ਮੈਂ ਤੁਹਾਨੂੰ ਪ੍ਰਚਾਰ ਕਰਦਾ ਹਾਂ, ਉਹੀ ਮਸੀਹ ਹੈ।”