Acts 17:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪ੍ਰਭੂ ਪਰਮੇਸ਼ੁਰ ਨੇ ਇੱਕ ਦਿਨ ਨਿਸ਼ਚਿਤ ਕੀਤਾ ਹੋਇਆ ਹੈ ਜਿਸ ਦਿਨ ਉਹ ਇਸ ਧਰਤੀ ਦੇ ਸਾਰੇ ਲੋਕਾਂ ਦਾ ਨਿਆਂ ਕਰੇਗਾ। ਉਹ ਕਿਸੇ ਨਾਲ ਵਿਤਕਰਾ ਨਹੀਂ ਕਰੇਗਾ। ਉਹ ਇਹ ਕੰਮ ਇੱਕ ਮਨੁੱਖ ਯਿਸੂ ਨੂੰ ਸੌਂਪੇਗਾ। ਪਰਮੇਸ਼ੁਰ ਨੇ ਇਸ ਨੂੰ ਬਹੁਤ ਦੇਰ ਪਹਿਲਾਂ ਚੁਣਿਆ ਹੋਇਆ ਹੈ ਅਤੇ ਉਸ ਨੇ ਇਹ ਸਾਬਿਤ ਕਰਕੇ ਵੀ ਵਿਖਾ ਦਿੱਤਾ ਹੈ। ਉਸ ਨੇ ਇਉਂ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕਰਕੇ ਸਾਬਿਤ ਕੀਤਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਉਹਨਾਂ ਨੇ ਇੱਕ ਦਿਨ ਨਿਸ਼ਚਿਤ ਕੀਤਾ ਹੈ, ਜਦੋਂ ਉਹ ਪਹਿਲੇ ਹੀ ਨਿਯੁਕਤ ਕੀਤੇ ਮਨੁੱਖ ਦੁਆਰਾ ਸੰਸਾਰ ਦਾ ਸੱਚਾਈ ਨਾਲ ਨਿਆਂ ਕਰਨਗੇ । ਉਹਨਾਂ ਨੇ ਉਸ ਆਦਮੀ ਨੂੰ ਮੁਰਦਿਆਂ ਵਿੱਚੋਂ ਜਿਊਂਦਾ ਕਰ ਕੇ ਸਾਰਿਆਂ ਨੂੰ ਇਸ ਗੱਲ ਦਾ ਸਬੂਤ ਦੇ ਦਿੱਤਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਉਸ ਨੇ ਇੱਕ ਦਿਨ ਨਿਸ਼ਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਦੁਨੀਆਂ ਤੇ ਸਾਡੇ ਸਾਰਿਆਂ ਲੋਕਾਂ ਦਾ ਨਿਆਂ ਕਰਨ ਜਾ ਰਿਹਾ ਹੈ। ਉਸਨੇ ਸਾਡੇ ਲਈ ਨਿਆਂ ਕਰਨ ਲਈ ਇੱਕ ਆਦਮੀ ਨੂੰ ਨਿਯੁਕਤ ਕੀਤਾ ਹੈ, ਅਤੇ ਉਹ ਆਦਮੀ ਸਾਡੇ ਸਾਰਿਆਂ ਦਾ ਨਿਰਪੱਖਤਾ ਨਾਲ ਨਿਆਂ ਕਰੇਗਾ। “ਪਰਮੇਸ਼ਵਰ ਨੇ ਇਸ ਗੱਲ ਦਾ ਸਬੂਤ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕਰਕੇ ਸਭ ਨੂੰ ਦਿੱਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਸ ਨੇ ਇੱਕ ਦਿਨ ਠਹਿਰਾ ਛਡਿਆ ਹੈ ਜਿਹ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਉਂ ਕਰੇਗਾ ਓਸ ਮਨੁੱਖ ਦੀ ਰਾਹੀਂ ਜਿਹ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਵਾਲ ਕੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।।
Punjabi ERV
ਪ੍ਰਭੂ ਪਰਮੇਸ਼ੁਰ ਨੇ ਇੱਕ ਦਿਨ ਨਿਸ਼ਚਿਤ ਕੀਤਾ ਹੋਇਆ ਹੈ ਜਿਸ ਦਿਨ ਉਹ ਇਸ ਧਰਤੀ ਦੇ ਸਾਰੇ ਲੋਕਾਂ ਦਾ ਨਿਆਂ ਕਰੇਗਾ। ਉਹ ਕਿਸੇ ਨਾਲ ਵਿਤਕਰਾ ਨਹੀਂ ਕਰੇਗਾ। ਉਹ ਇਹ ਕੰਮ ਇੱਕ ਮਨੁੱਖ ਯਿਸੂ ਨੂੰ ਸੌਂਪੇਗਾ। ਪਰਮੇਸ਼ੁਰ ਨੇ ਇਸਨੂੰ ਬਹੁਤ ਦੇਰ ਪਹਿਲਾਂ ਚੁਣਿਆ ਹੋਇਆ ਹੈ ਅਤੇ ਉਸਨੇ ਇਹ ਸਾਬਿਤ ਕਰਕੇ ਵੀ ਵਿਖਾ ਦਿੱਤਾ ਹੈ। ਉਸਨੇ ਇਉਂ ਉਸਨੂੰ ਮੁਰਦਿਆਂ ਵਿੱਚੋਂ ਜਿਉਂਦਾ ਕਰਕੇ ਸਾਬਿਤ ਕੀਤਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਸ ਨੇ ਇੱਕ ਦਿਨ ਨਿਸਚਿਤ ਕੀਤਾ ਹੈ ਜਿਸ ਦੇ ਵਿੱਚ ਉਹ ਸਚਿਆਈ ਨਾਲ ਸੰਸਾਰ ਦਾ ਨਿਆਂ ਕਰੇਗਾ, ਉਸ ਮਨੁੱਖ ਦੇ ਰਾਹੀਂ ਜਿਸ ਨੂੰ ਉਸ ਨੇ ਠਹਿਰਾਇਆ ਅਤੇ ਉਹ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਹੈ, ਅਤੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اِک دِن وی رکھیا اے۔ جِہدے وِچ اوہ سچیائی نال دُنیا دی عدالت اوس بندے دی راہِیں کرے گا۔ جِہنُوں اوس مُقرّر کِیتا۔ تے اوسے نُوں مُردیاں وِچوں جوال کے لوکاں نُوں ایس گلّ دا یقِین دوایا اے۔
Punjabi Standard Bible (Punjabi Standard Bible) 2023
ਕਿਉਂਕਿ ਉਸ ਨੇ ਇੱਕ ਦਿਨ ਠਹਿਰਾਇਆ ਹੈ ਜਦੋਂ ਉਹ ਉਸ ਮਨੁੱਖ ਦੇ ਦੁਆਰਾ ਜਿਸ ਨੂੰ ਉਸ ਨੇ ਨਿਯੁਕਤ ਕੀਤਾ ਹੈ, ਧਾਰਮਿਕਤਾ ਸਹਿਤ ਸੰਸਾਰ ਦਾ ਨਿਆਂ ਕਰੇਗਾ ਅਤੇ ਉਸ ਨੂੰ ਮੁਰਦਿਆਂ ਵਿੱਚੋਂ ਜੀਉਂਦਾ ਕਰਕੇ ਉਸ ਨੇ ਇਹ ਗੱਲ ਸਭਨਾਂ ਉੱਤੇ ਸਾਬਤ ਕਰ ਦਿੱਤੀ ਹੈ।”