Acts 17:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਯਹੂਦੀਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਨੇ ਪੌਲੁਸ ਅਤੇ ਸੀਲਾਸ ਨਾਲ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ। ਬਹੁਤ ਮਹੱਤਵਪੂਰਣ ਯੂਨਾਨੀ ਆਦਮੀ ਅਤੇ ਔਰਤਾਂ ਵੀ ਉਨ੍ਹਾਂ ਨਾਲ ਜੁੜੀਆਂ ਜੋ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਸਨ। ਇਉਂ ਇੱਕ ਵੱਡੇ ਆਦਮੀਆਂ ਦੇ ਸਮੂਹ ਨੇ ਅਤੇ ਬਹੁਤ ਸਾਰੀਆਂ ਔਰਤਾਂ ਪੌਲੁਸ ਅਤੇ ਸੀਲਾਸ ਨਾਲ ਸ਼ਾਮਿਲ ਹੋ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਵਿੱਚੋਂ ਕੁਝ ਨੇ ਮੰਨ ਲਿਆ ਅਤੇ ਉਹ ਪੌਲੂਸ ਅਤੇ ਸੀਲਾਸ ਦੇ ਵੱਲ ਹੋ ਗਏ । ਇਸੇ ਤਰ੍ਹਾਂ ਬਹੁਤ ਸਾਰੇ ਯੂਨਾਨੀ ਸ਼ਰਧਾਲੂਆਂ ਅਤੇ ਬਹੁਤ ਸਾਰੀਆਂ ਮੰਨੀਆਂ ਪ੍ਰਮੰਨੀਆਂ ਔਰਤਾਂ ਨੇ ਵੀ ਕੀਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਝ ਯਹੂਦੀ ਕਾਇਲ ਹੋ ਗਏ ਸਨ ਅਤੇ ਫਿਰ ਪੌਲੁਸ ਅਤੇ ਸੀਲਾਸ ਨਾਲ ਮਿਲ ਗਏ, ਜਿਵੇਂ ਕਿ ਵੱਡੀ ਗਿਣਤੀ ਵਿੱਚ ਪਰਮੇਸ਼ਵਰ ਤੋਂ ਡਰਨ ਵਾਲੇ ਯੂਨਾਨੀ ਅਤੇ ਕਾਫ਼ੀ ਸਾਰੀਆਂ ਪ੍ਰਮੁੱਖ ਮਹਿਲਾਵਾਂ ਰਲ ਗਈਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਨ੍ਹਾਂ ਵਿੱਚੋਂ ਕਿੰਨਿਆਂ ਨੇ ਮੰਨ ਲਿਆ ਅਤੇ ਪੌਲੁਸ ਅਰ ਸੀਲਾਸ ਦੇ ਨਾਲ ਰਲ ਗਏ ਅਰ ਇਸੇ ਤਰਾਂ ਭਗਤ ਯੂਨਾਨੀਆਂ ਵਿੱਚੋਂ ਬਾਹਲੇ ਲੋਕ ਅਤੇ ਬਹੁਤ ਸਾਰੀਆਂ ਸਰਦਾਰਨੀਆਂ ਵੀ
Punjabi ERV
ਕੁਝ ਯਹੂਦੀਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਨੇ ਪੌਲੁਸ ਅਤੇ ਸੀਲਾਸ ਨਾਲ ਸੰਗ ਕਰਨ ਦਾ ਫ਼ੈਸਲਾ ਕੀਤਾ। ਬਹੁਤ ਮਹੱਤਵਪੂਰਣ ਯੂਨਾਨੀ ਆਦਮੀ ਅਤੇ ਔਰਤਾਂ ਵੀ ਉਨ੍ਹਾਂ ਨਾਲ ਜੁਡ਼ੀਆਂ ਜੋ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਸਨ। ਇਉਂ ਇੱਕ ਵੱਡੇ ਆਦਮੀਆਂ ਦੇ ਸਮੂਹ ਨੇ ਅਤੇ ਬਹੁਤ ਸਾਰੀਆਂ ਔਰਤਾਂ ਨੇ ਪੌਲੁਸ ਅਤੇ ਸੀਲਾਸ ਸੰਗ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਮੰਨ ਲਿਆ, ਇਸ ਤਰ੍ਹਾਂ ਭਗਤ ਯੂਨਾਨੀਆਂ ਵਿੱਚੋਂ ਬਹੁਤ ਲੋਕ ਅਤੇ ਬਹੁਤ ਸਾਰੀਆਂ ਪਤਵੰਤੀ ਇਸਤਰੀਆਂ ਵੀ ਪੌਲੁਸ ਅਤੇ ਸੀਲਾਸ ਦੇ ਨਾਲ ਰਲ ਗਈਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں وِچوں کئیاں مَن لیا۔ تے پَولُس تے سِیلاس نال رَل گئے۔ تے ایسے طرح دِیندار یُونانِیاں دی اِک بڑی جماعت۔ تے نالے بتھیریاں اشراف زنانِیاں وی۔
Punjabi Standard Bible (Punjabi Standard Bible) 2023
ਉਨ੍ਹਾਂ ਵਿੱਚੋਂ ਕਈ ਯਹੂਦੀਆਂ ਨੇ ਮੰਨ ਲਿਆ ਅਤੇ ਵੱਡੀ ਗਿਣਤੀ ਵਿੱਚ ਯੂਨਾਨੀ ਭਗਤ ਅਤੇ ਬਹੁਤ ਸਾਰੀਆਂ ਪਤਵੰਤੀਆਂ ਔਰਤਾਂ ਵੀ ਪੌਲੁਸ ਅਤੇ ਸੀਲਾਸ ਨਾਲ ਮਿਲ ਗਈਆਂ।