Acts 17:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਹ ਯਹੂਦੀ, ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ, ਉਨ੍ਹਾਂ ਨਾਲ ਈਰਖਾ ਕਰਨ ਲੱਗੇ। ਉਨ੍ਹਾਂ ਨੇ ਕੁਝ ਭੈੜੇ ਆਦਮੀ ਸ਼ਹਿਰ ਚੋ ਭਾੜੇ ਤੇ ਲਏ ਅਤੇ ਉਨ੍ਹਾਂ ਭੈੜਿਆਂ ਨੇ ਬਹੁਤ ਸਾਰੀ ਭੀੜ ਨੂੰ ਆਪਣੇ ਮਗਰ ਲਾ ਲਿਆ ਤੇ ਸ਼ਹਿਰ ਵਿੱਚ ਦੰਗੇ ਮਚਾ ਦਿੱਤੇ। ਉਹ ਯਾਸੋਨ ਦੇ ਘਰ ਉਨ੍ਹਾਂ ਨੂੰ ਲੱਭਦੇ ਹੋਏ ਗਏ ਤਾਂ ਕਿ ਉਹ ਉਨ੍ਹਾਂ ਨੂੰ ਲੋਕਾਂ ਦੇ ਸਾਹਮਣੇ ਖੜ੍ਹਾ ਕਰ ਸੱਕਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਯਹੂਦੀ ਈਰਖਾ ਨਾਲ ਭਰ ਗਏ ਅਤੇ ਕੁਝ ਬਜ਼ਾਰੀ ਗੁੰਡਿਆਂ ਨੂੰ ਨਾਲ ਲੈ ਕੇ ਅਤੇ ਭੀੜ ਇਕੱਠੀ ਕਰ ਕੇ ਸ਼ਹਿਰ ਵਿੱਚ ਦੰਗਾ ਕਰਨ ਲੱਗੇ । ਉਹਨਾਂ ਨੇ ਯਾਸੋਨ ਦੇ ਘਰ ਉੱਤੇ ਹਮਲਾ ਕਰ ਦਿੱਤਾ ਅਤੇ ਪੌਲੂਸ ਅਤੇ ਸੀਲਾਸ ਨੂੰ ਸ਼ਹਿਰ ਦੀ ਸਭਾ ਦੇ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕਰਨ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਦੂਸਰੇ ਯਹੂਦੀ ਈਰਖਾ ਕਰਦੇ ਸਨ; ਇਸ ਲਈ ਉਹਨਾਂ ਨੇ ਬਜ਼ਾਰਾਂ ਦੇ ਵਿੱਚੋਂ ਕਈ ਬੁਰੇ ਲੋਕਾਂ ਨੂੰ ਆਪਣੇ ਨਾਲ ਰਲਾ ਲਿਆ, ਅਤੇ ਭੀੜ ਇਕੱਠੀ ਕਰਕੇ ਅਤੇ ਸ਼ਹਿਰ ਵਿੱਚ ਦੰਗੇ ਕਰਵਾਉਣੇ ਸ਼ੁਰੂ ਕਰ ਦਿੱਤੇ। ਅਤੇ ਉਹ ਪੌਲੁਸ ਅਤੇ ਸੀਲਾਸ ਦੀ ਭਾਲ ਵਿੱਚ ਜੇਸਨ ਨਾਮ ਦੇ ਇੱਕ ਆਦਮੀ ਦੇ ਘਰ ਪਹੁੰਚੇ ਤਾਂ ਜੋ ਉਹ ਉਨ੍ਹਾਂ ਨੂੰ ਬਾਹਰ ਭੀੜ ਵਿੱਚ ਲਿਆ ਸਕਣ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਲੁੱਚਿਆਂ ਲੰਡਿਆਂ ਵਿੱਚੋਂ ਕਈ ਪੁਰਖਾਂ ਨੂੰ ਆਪਣੇ ਸੰਗ ਰਲਾ ਲਿਆ ਅਤੇ ਭੀੜ ਲਾ ਕੇ ਨਗਰ ਵਿੱਚ ਰੌਲਾ ਪਾ ਦਿੱਤਾ ਅਤੇ ਯਾਸੋਨ ਦੇ ਘਰ ਉੱਤੇ ਹੱਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣ ਚਾਹੁੰਦੇ ਸਨ
Punjabi ERV
ਪਰ ਉਹ ਯਹੂਦੀ, ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ, ਉਨ੍ਹਾਂ ਨਾਲ ਈਰਖਾ ਕਰਨ ਲੱਗੇ। ਉਨ੍ਹਾਂ ਨੇ ਕੁਝ ਭੈਡ਼ੇ ਆਦਮੀ ਸ਼ਹਿਰ ਚੋ ਭਾਡ਼ੇ ਤੇ ਲਏ ਅਤੇ ਉਨ੍ਹਾਂ ਭੈਡ਼ਿਆਂ ਨੇ ਬਹੁਤ ਸਾਰੀ ਭੀਡ਼ ਨੂੰ ਆਪਣੇ ਮਗਰ ਲਾ ਲਿਆ ਤੇ ਸ਼ਹਿਰ ਵਿੱਚ ਦੰਗੇ ਮਚਾ ਦਿੱਤੇ। ਉਹ ਯਾਸੋਨ ਦੇ ਘਰ ਉਨ੍ਹਾਂ ਨੂੰ ਲਭਦੇ ਹੋਏ ਗਏ ਤਾਂ ਕਿ ਉਹ ਉਨ੍ਹਾਂ ਨੂੰ ਲੋਕਾਂ ਦੇ ਸਾਮ੍ਹਣੇ ਖਢ਼ਾ ਕਰ ਸਕਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਯਹੂਦੀਆਂ ਨੇ ਖੁਣਸ ਕਰਕੇ ਬਜ਼ਾਰ ਦੇ ਵਿੱਚੋਂ ਕਈ ਬੁਰੇ ਲੋਕਾਂ ਨੂੰ ਆਪਣੇ ਨਾਲ ਰਲਾ ਲਿਆ ਅਤੇ ਭੀੜ ਕਰ ਕੇ ਨਗਰ ਵਿੱਚ ਰੌਲ਼ਾ ਪਾ ਦਿੱਤਾ ਅਤੇ ਉਹ ਯਾਸੋਨ ਦੇ ਘਰ ਉੱਤੇ ਹਮਲਾ ਕਰ ਕੇ ਉਨ੍ਹਾਂ ਨੂੰ ਲੋਕਾਂ ਦੇ ਕੋਲ ਬਾਹਰ ਲਿਆਉਣਾ ਚਾਹੁੰਦੇ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر یہُودِیاں نُوں ساڑا پَے گیا۔ تے کئی بازاری شوہدے اوہناں اپنے نال رَلا کے بِھیڑ نُوں اکٹّھا کِیتا تے شہر وِچ رَولا پا دِتّا۔ تے یاسون دا گھر گھیر کے چاہندے سن پئی اوہناں نُوں لوکاں دے اگّے لے آؤن۔
Punjabi Standard Bible (Punjabi Standard Bible) 2023
ਪਰ ਯਹੂਦੀਆਂ ਨੇ ਈਰਖਾ ਨਾਲ ਭਰ ਕੇ ਬਜ਼ਾਰ ਦੇ ਅਵਾਰਾ ਲੋਕਾਂ ਵਿੱਚੋਂ ਕੁਝ ਵਿਅਕਤੀਆਂ ਨੂੰ ਆਪਣੇ ਨਾਲ ਰਲਾ ਲਿਆ ਅਤੇ ਭੀੜ ਇਕੱਠੀ ਕਰਕੇ ਨਗਰ ਵਿੱਚ ਗੜਬੜੀ ਫੈਲਾਉਣ ਲੱਗੇ ਅਤੇ ਯਾਸੋਨ ਦੇ ਘਰ 'ਤੇ ਹਮਲਾ ਕਰਕੇ ਪੌਲੁਸ ਅਤੇ ਸੀਲਾਸ ਨੂੰ ਲੋਕਾਂ ਸਾਹਮਣੇ ਲਿਆਉਣਾ ਚਾਹਿਆ।