Acts 17:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਲੁਕਾਅ ਰੱਖਿਆ ਹੈ ਅਤੇ ਉਹ ਸਾਰੇ ਉਹ ਗੱਲਾਂ ਕਰਦੇ ਹਨ ਜੋ ਕੈਸਰ ਦੇ ਨੇਮ ਦੇ ਖਿਲਾਫ਼ ਹਨ। ਅਤੇ ਉਹ ਆਖਦੇ ਹਨ ਕਿ ਉੱਥੇ ਯਿਸੂ ਨਾਂ ਦਾ ਇੱਕ ਹੋਰ ਰਾਜਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਯਾਸੋਨ ਨੇ ਉਹਨਾਂ ਨੂੰ ਆਪਣੇ ਕੋਲ ਠਹਿਰਾਇਆ ਹੈ । ਇਹ ਸਭ ਕੈਸਰ ਦਾ ਵਿਰੋਧ ਕਰਦੇ ਹਨ ਅਤੇ ਕਹਿੰਦੇ ਹਨ ਕਿ ਇੱਕ ਦੂਜਾ ਰਾਜਾ ਹੈ, ਜਿਸ ਦਾ ਨਾਮ ਯਿਸੂ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਇਸ ਇਨਸਾਨ ਜੇਸਨ ਨੇ ਉਨ੍ਹਾਂ ਨੂੰ ਆਪਣੇ ਘਰ ਰਹਿਣ ਲਈ ਸੱਦਾ ਦਿੱਤਾ। ਇਸ ਪੰਥ ਦੇ ਸਾਰੇ ਲੋਕ ਉਸ ਗੱਲ ਦਾ ਵਿਰੋਧ ਕਰਦੇ ਹਨ ਜੋ ਸਾਡੇ ਪਾਤਸ਼ਾਹ ਕੈਸਰ ਨੇ ਫਰਮਾਇਆ ਹੈ। ਉਹ ਕਹਿੰਦੇ ਹਨ ਕਿ ਇੱਕ ਹੋਰ ਵਿਅਕਤੀ, ਜਿਸਦਾ ਨਾਮ ਯਿਸ਼ੂ ਹੈ, ਅਸਲ ਰਾਜਾ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਯਾਸੋਨ ਨੇ ਉਨ੍ਹਾਂ ਨੂੰ ਉਤਾਰਿਆ ਹੈ ਅਤੇ ਏਹ ਸਭ ਕੈਸਰ ਦੇ ਹੁਕਮਾਂ ਦੇ ਵਿਰੁੱਧ ਕਹਿੰਦੇ ਹਨ ਕਿ ਪਾਤਸ਼ਾਹ ਤਾਂ ਹੋਰ ਹੈ ਅਰਥਾਤ ਯਿਸੂ
Punjabi ERV
ਯਾਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਲੁਕਾਅ ਰੱਖਿਆ ਹੈ ਅਤੇ ਉਹ ਸਾਰੇ ਉਹ ਗੱਲਾਂ ਕਰਦੇ ਹਨ ਜੋ ਕੈਸਰ ਦੇ ਨੇਮ ਦੇ ਖਿਲਾਫ਼ ਹਨ। ਅਤੇ ਉਹ ਆਖਦੇ ਹਨ ਕਿ ਉਥੇ ਯਿਸੂ ਨਾਂ ਦਾ ਇੱਕ ਹੋਰ ਰਾਜਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਾਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਵਿੱਚ ਰੱਖਿਆ ਅਤੇ ਇਹ ਸਭ ਕੈਸਰ ਦੇ ਹੁਕਮਾਂ ਦੇ ਵਿਰੁੱਧ ਕਹਿੰਦੇ ਹਨ ਕਿ ਪਾਤਸ਼ਾਹ ਤਾਂ ਯਿਸੂ ਹੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یاسون نے ایہناں نُوں پَروہناں رکھیا اے۔ تے ایہناں ساریاں دی کارروائی قَیصر دے حُکماں دے خلاف اے۔ کیوں جو اوہ آکھدے نیں پئی بادشاہ تے ہور ای اے۔ یعنی یِسُوع۔
Punjabi Standard Bible (Punjabi Standard Bible) 2023
ਅਤੇ ਯਾਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਰੱਖਿਆ ਹੈ। ਇਹ ਸਭ ਕੈਸਰ ਦੇ ਹੁਕਮਾਂ ਦਾ ਇਹ ਕਹਿੰਦੇ ਹੋਏ ਵਿਰੋਧ ਕਰਦੇ ਹਨ ਕਿ ਯਿਸੂ ਨਾਮ ਦਾ ਕੋਈ ਦੂਜਾ ਰਾਜਾ ਹੈ।”