Acts 18:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਉਨ੍ਹਾਂ ਜਾਕੇ ਗਾਲੀਓ ਨੂੰ ਆਖਿਆ, “ਉਹ ਲੋਕਾਂ ਨੂੰ ਪਰਮੇਸ਼ੁਰ ਦੀ ਉਪਾਸਨਾ ਅਜਿਹੇ ਢੰਗ ਨਾਲ ਕਰਨ ਲਈ ਮਨਾਉਂਦਾ ਹੈ ਜੋ ਕਿ ਸਾਡੇ ਯਹੂਦੀ ਸ਼ਰ੍ਹਾ ਦੇ ਖਿਲਾਫ਼ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਕਹਿਣ ਲੱਗੇ, “ਇਹ ਲੋਕਾਂ ਨੂੰ ਪਰਮੇਸ਼ਰ ਦੀ ਭਗਤੀ ਦਾ ਇਹੋ ਜਿਹਾ ਢੰਗ ਸਿਖਾਉਂਦਾ ਹੈ ਜੋ ਵਿਵਸਥਾ ਦੇ ਵਿਰੁੱਧ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਇਹ ਆਦਮੀ,” ਉਨ੍ਹਾਂ ਨੇ ਦੋਸ਼ ਲਾਇਆ, “ਬਿਵਸਥਾ ਦੇ ਉਲਟ ਲੋਕਾਂ ਨੂੰ ਪਰਮੇਸ਼ਵਰ ਦੀ ਪੂਜਾ ਕਰਨ ਲਈ ਉਕਸਾ ਰਿਹਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਇਹ ਮਨੁੱਖ ਲੋਕਾਂ ਨੂੰ ਸ਼ਰਾ ਤੋਂ ਉਲਟਾ ਪਰਮੇਸ਼ੁਰ ਦੀ ਬੰਦਗੀ ਕਰਨ ਨੂੰ ਉਭਾਰਦਾ ਹੈ
Punjabi ERV
ਅਤੇ ਉਨ੍ਹਾਂ ਜਾਕੇ ਗਾਲੀਓ ਨੂੰ ਆਖਿਆ, “ਉਹ ਲੋਕਾਂ ਨੂੰ ਪਰਮੇਸ਼ੁਰ ਦੀ ਉਪਾਸਨਾ ਅਜਿਹੇ ਢੰਗ ਨਾਲ ਕਰਨ ਲਈ ਮਨਾਉਂਦਾ ਹੈ ਜੋ ਕਿ ਸਾਡੇ ਯਹੂਦੀ ਸ਼ਰ੍ਹਾ ਦੇ ਖਿਲਾਫ਼ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਮਨੁੱਖ ਲੋਕਾਂ ਨੂੰ ਬਿਵਸਥਾ ਤੋਂ ਵਿਰੁੱਧ ਪਰਮੇਸ਼ੁਰ ਦੀ ਬੰਦਗੀ ਕਰਨ ਨੂੰ ਭਰਮਾਉਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے آکھن لگّے ایہہ جَنا لوکاں نُوں مناندا اے پئی شریعت دے خلاف خُدا دی عبادت کرن۔
Punjabi Standard Bible (Punjabi Standard Bible) 2023
ਅਤੇ ਕਿਹਾ, “ਇਹ ਵਿਅਕਤੀ ਲੋਕਾਂ ਨੂੰ ਬਿਵਸਥਾ ਦੇ ਉਲਟ ਹੋਰ ਢੰਗ ਨਾਲ ਪਰਮੇਸ਼ਰ ਦੀ ਉਪਾਸਨਾ ਕਰਨਾ ਸਿਖਾਉਂਦਾ ਹੈ।”