Acts 18:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਪੌਲੁਸ ਕੁਝ ਆਖਣ ਲਈ ਮੂੰਹ ਖੋਲ੍ਹਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, “ਹੇ ਯਹੂਦੀਓ। ਮੈ ਤੁਹਾਡੀ ਗੱਲ ਤਾਂ ਸੁਣੀ ਹੁੰਦੀ, ਜੇਕਰ ਇਹ ਕਿਸੇ ਗੰਭੀਰ ਅਪਰਾਧ ਜਾਂ ਗਲਤ ਕਰਨੀਆਂ ਦਾ ਮਾਮਲਾ ਹੁੰਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪੌਲੂਸ ਅਜੇ ਬੋਲਣ ਹੀ ਲੱਗਾ ਸੀ ਕਿ ਗੱਲੀਓ ਨੇ ਯਹੂਦੀਆਂ ਨੂੰ ਕਿਹਾ, “ਯਹੂਦੀ ਲੋਕੋ, ਜੇਕਰ ਇਹ ਕੋਈ ਗੰਭੀਰ ਅਪਰਾਧ ਜਾਂ ਸ਼ਰਾਰਤ ਦੀ ਗੱਲ ਹੁੰਦੀ ਤਾਂ ਇਹ ਠੀਕ ਸੀ ਕਿ ਮੈਂ ਤੁਹਾਡੀ ਸੁਣਦਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਪੌਲੁਸ ਬੋਲਣ ਜਾ ਰਿਹਾ ਸੀ, ਗੈਲੀਓ ਨੇ ਉਨ੍ਹਾਂ ਨੂੰ ਕਿਹਾ, “ਜੇ ਤੁਸੀਂ ਯਹੂਦੀ ਕਿਸੇ ਗ਼ਲਤ ਕੰਮ ਜਾਂ ਗੰਭੀਰ ਅਪਰਾਧ ਬਾਰੇ ਸ਼ਿਕਾਇਤ ਕਰ ਰਹੇ ਹੁੰਦੇ, ਤਾਂ ਇਹ ਤੁਹਾਡੀ ਗੱਲ ਸੁਣਨਾ ਮੇਰੇ ਲਈ ਉਚਿਤ ਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਪੌਲੁਸ ਮੂੰਹ ਖੋਲ੍ਹਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, ਹੇ ਯਹੂਦੀਓ ਜੇ ਕੁਝ ਜ਼ੁਲਮ ਯਾ ਸਖਤ ਬਦਮਾਸ਼ੀ ਦੀ ਗੱਲ ਹੁੰਦੀ ਤਾਂ ਜੋਗ ਸੀ ਜੋ ਮੈਂ ਤੁਹਾਡੀ ਸੁਣਦਾ
Punjabi ERV
ਜਦੋਂ ਪੌਲੁਸ ਕੁਝ ਆਖਣ ਲਈ ਮੂੰਹ ਖੋਲ੍ਹਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, “ਹੇ ਯਹੂਦੀਓ। ਮੈ ਤੁਹਾਡੀ ਗੱਲ ਤਾਂ ਸੁਣੀ ਹੁੰਦੀ, ਜੇਕਰ ਇਹ ਕਿਸੇ ਗੰਭੀਰ ਅਪਰਾਧ ਜਾਂ ਗਲਤ ਕਰਨੀਆਂ ਦਾ ਮਾਮਲਾ ਹੁੰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਪੌਲੁਸ ਬੋਲਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, ਹੇ ਯਹੂਦੀਓ ਜੇ ਕੁਝ ਬੁਰਾਈ ਦੀ ਗੱਲ ਹੁੰਦੀ ਤਾਂ ਮੇਰੇ ਲਈ ਤੁਹਾਨੂੰ ਸੁਣਨਾ ਯੋਗ ਹੁੰਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد پَولُس اپنا مُنھ کھولن لگّا۔ گلیّو نے یہُودِیاں نُوں آکھیا اَے یہُودیو جے ایہہ ظُلم یا کوئی سخت شرارت ہوندی۔ تے عقل آکھدی اے پئی مَیں تُہاڈی سَہجے نال سُن لَیندا۔
Punjabi Standard Bible (Punjabi Standard Bible) 2023
ਜਦੋਂ ਪੌਲੁਸ ਬੋਲਣ ਹੀ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਕਿਹਾ, “ਯਹੂਦੀਓ, ਜੇ ਇਹ ਕੋਈ ਗਲਤ ਕੰਮ ਜਾਂ ਗੰਭੀਰ ਅਪਰਾਧ ਹੁੰਦਾ ਤਾਂ ਮੈਂ ਤੁਹਾਡੀ ਸੁਣ ਵੀ ਲੈਂਦਾ,