Acts 18:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਉਹ ਅਫ਼ਸੁਸ ਸ਼ਹਿਰ ਵਿੱਚ ਪਹੁੰਚਿਆ ਅਤੇ ਇੱਥੇ ਹੀ ਉਸ ਨੇ ਅਕੂਲਾ ਅਤੇ ਪ੍ਰਿਸੱਕਿੱਲਾ ਨੂੰ ਛੱਡਿਆ। ਅਫ਼ਸੁਸ ਵਿੱਚ, ਪੌਲੁਸ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਯਹੂਦੀਆਂ ਨਾਲ ਗੱਲ ਬਾਤ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਫ਼ਸੁਸ ਪਹੁੰਚ ਕੇ ਪੌਲੂਸ ਨੇ ਉਹਨਾਂ ਨੂੰ ਉੱਥੇ ਛੱਡ ਦਿੱਤਾ ਅਤੇ ਆਪ ਪ੍ਰਾਰਥਨਾ ਘਰ ਵਿੱਚ ਜਾ ਕੇ ਯਹੂਦੀਆਂ ਨਾਲ ਵਿਵਾਦ ਕਰਨ ਲੱਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਅਫ਼ਸੀਆਂ ਸ਼ਹਿਰ ਪਹੁੰਚੇ, ਜਿੱਥੇ ਪੌਲੁਸ ਨੇ ਪ੍ਰਿਸਕਿੱਲਾ ਅਤੇ ਅਕੂਲਾ ਨੂੰ ਛੱਡ ਦਿੱਤਾ। ਉਹ ਖੁਦ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਉਸਨੇ ਉੱਥੇ ਯਹੂਦੀਆਂ ਨਾਲ ਬਹਿਸ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਫ਼ਸੁਸ ਵਿੱਚ ਪਹੁੰਚ ਕੇ ਉਨ੍ਹਾਂ ਨੂੰ ਉੱਥੇ ਹੀ ਛੱਡਿਆ ਪਰ ਆਪ ਸਮਾਜ ਵਿੱਚ ਜਾ ਕੇ ਯਹੂਦੀਆਂ ਦੇ ਨਾਲ ਗਿਆਨ ਗੋਸ਼ਟ ਕੀਤੀ
Punjabi ERV
ਤੱਦ ਉਹ ਅਫ਼ਸੁਸ ਸ਼ਹਿਰ ਵਿੱਚ ਪਹੁੰਚਿਆ ਅਤੇ ਇਥੇ ਹੀ ਉਸਨੇ ਅਭੂਲਾ ਅਤੇ ਪ੍ਰਿਸਕਿੱਲਾ ਨੂੰ ਛਡਿਆ। ਅਫ਼ਸ੍ਸੁਸ ਵਿੱਚ, ਪੌਲੁਸ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਯਹੂਦੀਆਂ ਨਾਲ ਗੱਲ ਬਾਤ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਫ਼ਸੁਸ ਵਿੱਚ ਉਨ੍ਹਾਂ ਨੂੰ ਉੱਥੇ ਹੀ ਛੱਡਿਆ, ਪਰ ਆਪ ਪ੍ਰਾਰਥਨਾ ਘਰ ਵਿੱਚ ਜਾ ਕੇ ਯਹੂਦੀਆਂ ਦੇ ਨਾਲ ਬਹਿਸ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اِفِسُس وِچ اَپڑ کے اوس اوہناں نُوں اوتھے چھڈیا تے آپی عبادت خانے وِچ جا کے یہُودِیاں نال بحث کرن لگّا۔
Punjabi Standard Bible (Punjabi Standard Bible) 2023
ਫਿਰ ਉਹ ਅਫ਼ਸੁਸ ਵਿੱਚ ਪਹੁੰਚੇ ਅਤੇ ਉਨ੍ਹਾਂ ਨੂੰ ਉੱਥੇ ਛੱਡ ਕੇ ਉਹ ਆਪ ਸਭਾ-ਘਰ ਵਿੱਚ ਗਿਆ ਅਤੇ ਯਹੂਦੀਆਂ ਨਾਲ ਤਰਕ-ਵਿਤਰਕ ਕਰਨ ਲੱਗਾ।