Acts 18:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਉੱਥੇ ਕੁਝ ਦੇਰ ਰੁਕਿਆ ਅਤੇ ਫ਼ਿਰ ਅੰਤਾਕਿਯਾ ਨੂੰ ਛੱਡ ਕੇ ਗਲਾਤਿਯਾ ਅਤੇ ਫ਼ਰੁਗਿਯਾ ਦੇ ਦੇਸ਼ ਵਿੱਚ ਥਾਂ-ਥਾਂ ਫ਼ਿਰ ਕੇ ਯਿਸੂ ਦੇ ਸਾਰੇ ਚੇਲਿਆਂ ਨੂੰ ਤਕੜਿਆਂ ਕਰਦਾ ਰਿਹਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉੱਥੇ ਕੁਝ ਦਿਨ ਰਹਿ ਕੇ ਉਹ ਵਿਦਾ ਹੋਇਆ ਅਤੇ ਸ਼ਹਿਰ ਸ਼ਹਿਰ ਫਿਰ ਕੇ ਗਲਾਤਿਯਾ ਅਤੇ ਫ਼ਰੂਗਿਯਾ ਦੇ ਇਲਾਕੇ ਦਾ ਦੌਰਾ ਕਰਦਾ ਹੋਇਆ ਸਾਰੇ ਚੇਲਿਆਂ ਨੂੰ ਵਿਸ਼ਵਾਸ ਵਿੱਚ ਪੱਕਾ ਕਰਦਾ ਰਿਹਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅੰਤਾਕਿਆ ਵਿੱਚ ਕੁਝ ਦਿਨ ਬਿਤਾਉਣ ਤੋਂ ਬਾਅਦ, ਪੌਲੁਸ ਉਸ ਥਾਂ ਤੋਂ ਚਲਿਆ ਗਿਆ ਅਤੇ ਗਲਾਤਿਆ ਅਤੇ ਫ਼ਰੂਗਿਯਾ ਦੇ ਖੇਤਰ ਵਿੱਚ ਥਾਂ-ਥਾਂ ਯਾਤਰਾ ਕੀਤੀ, ਅਤੇ ਸਾਰੇ ਚੇਲਿਆਂ ਨੂੰ ਤਕੜਾ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਉੱਥੇ ਕੁਝ ਚਿਰ ਰਹਿ ਕੇ ਉਹ ਚੱਲਿਆ ਗਿਆ ਅਤੇ ਗਲਾਤਿਯਾ ਅਤੇ ਫ਼ਰੁਗਿਆ ਦੇ ਦੇਸ ਵਿੱਚ ਥਾਂ ਥਾਂ ਫਿਰ ਕੇ ਸਾਰਿਆਂ ਚੇਲਿਆਂ ਨੂੰ ਤਕੜਾ ਕਰਦਾ ਗਿਆ।।
Punjabi ERV
ਤੇ ਉਥੇ ਕੁਝ ਦੇਰ ਰੁਕਿਆ ਅਤੇ ਫ਼ਿਰ ਅੰਤਾਕਿਯਾ ਨੂੰ ਛੱਡਕੇ ਗਲਾਤਿਯਾ ਅਤੇ ਫ਼ਰੁਗਿਯਾ ਦੇ ਦੇਸ਼ ਵਿੱਚ ਥਾਂ-ਥਾਂ ਫ਼ਿਰ ਕੇ ਯਿਸੂ ਦੇ ਸਾਰੇ ਚੇਲਿਆਂ ਨੂੰ ਤਕਡ਼ਿਆਂ ਕਰਦਾ ਰਿਹਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੇ ਕੁਝ ਚਿਰ ਰਹਿ ਕੇ ਉਹ ਚੱਲਿਆ ਗਿਆ, ਅਤੇ ਗਲਾਤਿਯਾ ਅਤੇ ਫ਼ਰੂਗਿਯਾ ਦੇ ਇਲਾਕੇ ਵਿੱਚ ਥਾਂ-ਥਾਂ ਫ਼ਿਰ ਕੇ ਸਾਰਿਆਂ ਚੇਲਿਆਂ ਨੂੰ ਤਕੜਾ ਕਰਦਾ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کُجھ چِر اوتھے رہ کے ٹُر پیا۔ تے گلِتیہ تے فرُوگیہ دے دیس وِچ دی لنگھدیاں ہویاں ساریاں شاگِرداں نُوں تگڑا کر دا گیا۔
Punjabi Standard Bible (Punjabi Standard Bible) 2023
ਫਿਰ ਕੁਝ ਸਮਾਂ ਉੱਥੇ ਰਹਿ ਕੇ ਉਹ ਉੱਥੋਂ ਚਲਾ ਗਿਆ ਅਤੇ ਗਲਾਤਿਯਾ ਅਤੇ ਫ਼ਰੁਗਿਯਾ ਦੇ ਇਲਾਕੇ ਵਿੱਚੋਂ ਦੀ ਲੰਘਦਾ ਹੋਇਆ ਸਭ ਚੇਲਿਆਂ ਨੂੰ ਦ੍ਰਿੜ੍ਹ ਕਰਦਾ ਗਿਆ।