Acts 18:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਪ੍ਰਭੂ ਦੇ ਮਾਰਗ ਬਾਰੇ ਸਿੱਖਾਇਆ ਗਿਆ ਸੀ। ਉਹ ਪ੍ਰਭੂ ਯਿਸੂ ਬਾਰੇ ਬੜੇ ਜੋਸ਼ ਨਾਲ ਬੋਲਦਾ ਸੀ। ਜੋ ਉਹ ਯਿਸੂ ਬਾਰੇ ਸਿੱਖਿਆ ਦਿੰਦਾ ਉਹ ਠੀਕ ਹੁੰਦੀ ਸੀ। ਅਪੁੱਲੋਸ ਨੂੰ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਪਤਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸ ਨੇ ‘ਪ੍ਰਭੂ ਦੇ ਰਾਹ’ ਦੀ ਸਿੱਖਿਆ ਲਈ ਸੀ । ਉਹ ਯਿਸੂ ਦੇ ਬਾਰੇ ਬਹੁਤ ਉਤਸ਼ਾਹ ਦੇ ਨਾਲ ਠੀਕ ਠੀਕ ਸੁਣਾਉਂਦਾ ਅਤੇ ਸਿਖਾਉਂਦਾ ਸੀ, ਭਾਵੇਂ ਉਹ ਕੇਵਲ ਯੂਹੰਨਾ ਦੇ ਬਪਤਿਸਮਾ ਤੋਂ ਹੀ ਜਾਣੂ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਨੇ ਪ੍ਰਭੂ ਦੇ ਰਾਹ ਦੀ ਸਿੱਖਿਆ ਪਾਈ ਸੀ, ਅਤੇ ਆਤਮਿਕ ਉਤਸ਼ਾਹ ਨਾਲ ਯਿਸ਼ੂ ਦੀਆਂ ਗੱਲਾਂ ਪੂਰੀ ਰੀਝ ਨਾਲ ਸੁਣਾਉਂਦਾ ਅਤੇ ਸਿਖਾਉਂਦਾ ਸੀ, ਹਾਲਾਂਕਿ ਉਹ ਸਿਰਫ ਯੋਹਨ ਦੇ ਬਪਤਿਸਮੇ ਬਾਰੇ ਹੀ ਜਾਣਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਨੇ ਪ੍ਰਭੁ ਦੇ ਰਾਹ ਦੀ ਸਿੱਖਿਆ ਪਾਈ ਸੀ ਅਤੇ ਮਨ ਵਿੱਚ ਸਰਗਰਮ ਹੋ ਕੇ ਯਿਸੂ ਦੀਆਂ ਗੱਲਾਂ ਜਤਨ ਨਾਲ ਸੁਣਾਉਂਦਾ ਅਤੇ ਸਿਖਾਲਦਾ ਸੀ ਪਰ ਨਿਰਾ ਯੂਹੰਨਾ ਦਾ ਬਪਤਿਸਮਾ ਜਾਣਦਾ ਸੀ
Punjabi ERV
ਉਸਨੂੰ ਪ੍ਰਭੂ ਦੇ ਮਾਰਗ ਬਾਰੇ ਸਿਖਾਇਆ ਗਿਆ ਸੀ। ਉਹ ਪ੍ਰਭੂ ਯਿਸੂ ਬਾਰੇ ਬਡ਼ੇ ਜੋਸ਼ ਨਾਲ ਬੋਲਦਾ ਸੀ। ਜੋ ਉਹ ਯਿਸੂ ਬਾਰੇ ਸਿਖਿਆ ਦਿੰਦਾ ਉਹ ਠੀਕ ਹੁੰਦੀ ਸੀ। ਅਪੁੱਲੋਸ ਨੂੰ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਪਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਨੇ ਪ੍ਰਭੂ ਦੇ ਰਾਹ ਦੀ ਸਿੱਖਿਆ ਪਾਈ ਸੀ ਅਤੇ ਆਤਮਿਕ ਉਤਸ਼ਾਹ ਨਾਲ ਯਿਸੂ ਦੀਆਂ ਗੱਲਾਂ ਪੂਰੀ ਰੀਝ ਨਾਲ ਸੁਣਾਉਂਦਾ ਅਤੇ ਸਿਖਾਉਂਦਾ ਸੀ ਪਰ ਉਹ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਹੀ ਜਾਣਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ بندہ خُدا دی راہ سِکھیا ہویا سی۔ تے بڑے جوش نال گلّاں کر دا سی۔ تے یِسُوع دی بابت ٹھیک ٹھیک سِکھالدا سی۔ پر نِرا یُوحنّا دا بپتِسمہ جان دا سی۔
Punjabi Standard Bible (Punjabi Standard Bible) 2023
ਉਸ ਨੇ ਪ੍ਰਭੂ ਦੇ ਰਾਹ ਦੀ ਸਿੱਖਿਆ ਪਾਈ ਸੀ ਅਤੇ ਆਤਮਾ ਵਿੱਚ ਸਰਗਰਮ ਹੋ ਕੇ ਯਿਸੂ ਦੇ ਵਿਖੇ ਠੀਕ-ਠੀਕ ਸਿਖਾਉਂਦਾ ਅਤੇ ਦੱਸਦਾ ਸੀ, ਪਰ ਉਹ ਕੇਵਲ ਯੂਹੰਨਾ ਦੇ ਬਪਤਿਸਮੇ ਬਾਰੇ ਹੀ ਜਾਣਦਾ ਸੀ।