Acts 18:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਪੁੱਲੋਸ ਨੇ ਨਿਡਰਤਾ ਨਾਲ ਪ੍ਰਾਰਥਨਾ ਸਥਾਨਾਂ ਵਿੱਚ ਬੋਲਣਾ ਸ਼ੁਰੂ ਕਰ ਦਿੱਤਾ। ਪ੍ਰਿਸੱਕਿੱਲਾ ਅਤੇ ਅਕੂਲਾ ਨੇ ਵੀ ਉਸ ਨੂੰ ਬੋਲਦਿਆਂ ਸੁਣਿਆ। ਫ਼ੇਰ ਉਹ ਉਸ ਨੂੰ ਆਪਣੇ ਘਰ ਲੈ ਗਿਆ ਅਤੇ ਉਸ ਨੂੰ ਪਰਮੇਸ਼ੁਰ ਦੇ ਮਾਰਗ ਬਾਰੇ ਚੰਗੀ ਤਰ੍ਹਾਂ ਸਮਝਣ ਵਿੱਚ ਮਦਦ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਪ੍ਰਾਰਥਨਾ ਘਰ ਵਿੱਚ ਨਿਡਰ ਹੋ ਕੇ ਬੋਲਣ ਲੱਗਾ । ਜਦੋਂ ਪ੍ਰਿਸਕਿੱਲਾ ਅਤੇ ਅਕੂਲਾ ਨੇ ਉਸ ਨੂੰ ਸੁਣਿਆ ਤਾਂ ਉਹ ਉਸ ਨੂੰ ਆਪਣੇ ਨਾਲ ਲੈ ਗਏ ਅਤੇ ਉਸ ਨੂੰ ਹੋਰ ਚੰਗੀ ਤਰ੍ਹਾਂ ‘ਪਰਮੇਸ਼ਰ ਦੇ ਰਾਹ’ ਬਾਰੇ ਦੱਸਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਪ੍ਰਾਰਥਨਾ ਸਥਾਨ ਵਿੱਚ ਬੇਧੜਕ ਬੋਲਣ ਲੱਗਾ। ਪਰ ਜਦੋਂ ਪਰਿਸਕਾ ਅਤੇ ਅਕੂਲਾ ਨੇ ਉਹ ਨੂੰ ਸੁਣੀਆਂ, ਤਾਂ ਉਸ ਨੂੰ ਆਪਣੇ ਘਰ ਲਿਆਦਾਂ ਅਤੇ ਉਸ ਨੂੰ ਪਰਮੇਸ਼ਵਰ ਦਾ ਰਾਹ ਹੋਰ ਵੀ ਠੀਕ ਤਰ੍ਹਾਂ ਨਾਲ ਦੱਸਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਸਮਾਜ ਵਿੱਚ ਬੇਧੜਕ ਬੋਲਣ ਲੱਗਾ ਪਰ ਜਾਂ ਪ੍ਰਿਸਕਿੱਲਾ ਅਤੇ ਅਕੂਲਾ ਨੇ ਉਹ ਦੀ ਸੁਣੀ ਤਾਂ ਉਸ ਨੂੰ ਆਪਣੇ ਨਾਲ ਰਲਾ ਕੇ ਉਸ ਨੂੰ ਪਰਮੇਸ਼ੁਰ ਦਾ ਰਾਹ ਹੋਰ ਵੀ ਠੀਕ ਤਰਾਂ ਦੱਸਿਆ
Punjabi ERV
ਅਪੁੱਲੋਸ ਨੇ ਨਿਡਰਤਾ ਨਾਲ ਪ੍ਰਾਰਥਨਾ ਸਥਾਨਾਂ ਵਿੱਚ ਬੋਲਣਾ ਸ਼ੁਰੂ ਕਰ ਦਿੱਤਾ। ਪ੍ਰਿਸਕਿੱਲਾ ਅਤੇ ਅਕੂਲਾ ਨੇ ਵੀ ਉਸਨੂੰ ਬੋਲਦਿਆਂ ਸੁਣਿਆ। ਫ਼ੇਰ ਉਹ ਉਸਨੂੰ ਆਪਣੇ ਘਰ ਲੈ ਗਿਆ ਅਤੇ ਉਸਨੂੰ ਪ੍ਰਭੂ ਦੇ ਮਾਰਗ ਬਾਰੇ ਚੰਗੀ ਤਰ੍ਹਾਂ ਸਮਝਣ ਵਿੱਚ ਮਦਦ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪ੍ਰਾਰਥਨਾ ਘਰ ਵਿੱਚ ਬੇਧੜਕ ਬੋਲਣ ਲੱਗਾ ਪਰ ਜਦੋਂ ਪ੍ਰਿਸਕਿੱਲਾ ਅਤੇ ਅਕੂਲਾ ਨੇ ਉਹ ਦੀ ਸੁਣੀ ਤਾਂ ਉਸ ਨੂੰ ਆਪਣੇ ਨਾਲ ਰਲਾ ਕੇ, ਉਸ ਨੂੰ ਪਰਮੇਸ਼ੁਰ ਦਾ ਰਾਹ ਹੋਰ ਵੀ ਠੀਕ ਤਰ੍ਹਾਂ ਨਾਲ ਦੱਸਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے عبادت خانے وِچ اوہ دلیری نال بولن لگّا۔ جدوں پرسِکّلہ تے اَکوِلہ نے اوہدی سُنی اوہناں اپنے کول لیا کے خُدا دا راہ ہور وی ٹھیک طرح نال اوہنوں دسیا۔
Punjabi Standard Bible (Punjabi Standard Bible) 2023
ਉਹ ਦਲੇਰੀ ਨਾਲ ਸਭਾ-ਘਰ ਵਿੱਚ ਬੋਲਣ ਲੱਗਾ ਅਤੇ ਜਦੋਂ ਪ੍ਰਿਸਕਿੱਲਾ ਅਤੇ ਅਕੂਲਾ ਨੇ ਉਸ ਦੀਆਂ ਗੱਲਾਂ ਸੁਣੀਆਂ ਤਾਂ ਉਸ ਨੂੰ ਆਪਣੇ ਨਾਲ ਲੈ ਗਏ ਅਤੇ ਉਸ ਨੂੰ ਪਰਮੇਸ਼ਰ ਦਾ ਰਾਹ ਹੋਰ ਵੀ ਚੰਗੀ ਤਰ੍ਹਾਂ ਸਮਝਾਇਆ।