Acts 18:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਪੁੱਲੋਸ ਅਖਾਯਾ ਦੇਸ਼ ਨੂੰ ਜਾਣਾ ਚਾਹੁੰਦਾ ਸੀ ਤਾਂ ਅਫ਼ਸੁਸ ਵਿੱਚ ਰਹਿੰਦੇ ਭਰਾਵਾਂ ਨੇ ਉਸਦੀ ਮਦਦ ਕੀਤੀ। ਉਨ੍ਹਾਂ ਨੇ ਅਖਾਯਾ ਵਿੱਚ ਰਹਿੰਦੇ ਯਿਸੂ ਦੇ ਚੇਲਿਆਂ ਨੂੰ ਇੱਕ ਚਿਠੀ ਲਿਖੀ ਜਿਸ ਵਿੱਚ ਉਸ ਨੇ ਅਪੁੱਲੋਸ ਨੂੰ ਉੱਥੇ ਉਸਦਾ ਆਦਰ ਕਰਨ ਲਈ ਲਿਖਿਆ। ਅਖਾਯਾ ਵਿੱਚ ਇਨ੍ਹਾਂ ਨਿਹਚਾਵਾਨਾਂ ਨੇ ਪਰਮੇਸ਼ੁਰ ਦੀ ਕਿਰਪਾ ਨਾਲ ਯਿਸੂ ਵਿੱਚ ਨਿਹਚਾ ਕੀਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਪੁੱਲੋਸ ਦੀ ਇੱਛਾ ਸੀ ਕਿ ਉਹ ਸਮੁੰਦਰ ਦੇ ਪਾਰ ਅਖਾਯਾ ਨੂੰ ਜਾਵੇ । ਭਰਾਵਾਂ ਨੇ ਇਸ ਬਾਰੇ ਉਸ ਨੂੰ ਉਤਸ਼ਾਹ ਦਿੱਤਾ ਅਤੇ ਚੇਲਿਆਂ ਨੂੰ ਲਿਖਿਆ ਕਿ ਉਸ ਦਾ ਸੁਆਗਤ ਕਰਨ । ਉੱਥੇ ਪਹੁੰਚ ਕੇ ਉਸ ਨੇ ਉਹਨਾਂ ਲੋਕਾਂ ਦੀ ਬੜੀ ਮਦਦ ਕੀਤੀ ਜੋ ਕਿਰਪਾ ਦੁਆਰਾ ਵਿਸ਼ਵਾਸੀ ਬਣ ਚੁੱਕੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਅਪੁੱਲੋਸ ਅਖਾਯਾ ਪ੍ਰਾਂਤ ਜਾਣਾ ਚਾਹੁੰਦਾ ਸੀ, ਤਾਂ ਵਿਸ਼ਵਾਸੀਆ ਨੇ ਉਸ ਨੂੰ ਉਤਸ਼ਾਹਿਤ ਕੀਤਾ ਅਤੇ ਉੱਥੇ ਦੇ ਚੇਲਿਆਂ ਨੇ ਉਸਦਾ ਸਵਾਗਤ ਕਰਨ ਲਈ ਪੱਤਰ ਲਿਖਿਆ। ਜਦੋਂ ਉਹ ਪਹੁੰਚੇ, ਉਹ ਉਨ੍ਹਾਂ ਲਈ ਵੱਡੀ ਸਹਾਇਤਾ ਹੋਈਆਂ ਜਿਨ੍ਹਾਂ ਨੇ ਕਿਰਪਾ ਦੁਆਰਾ ਵਿਸ਼ਵਾਸ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਉਸ ਨੇ ਅਖਾਯਾ ਨੂੰ ਜਾਣ ਦੀ ਦਲੀਲ ਕੀਤੀ ਤਦ ਭਾਈਆਂ ਨੇ ਉਸ ਨੂੰ ਦਿਲਾਸਾ ਦਿੱਤਾ ਅਤੇ ਚੇਲਿਆਂ ਨੂੰ ਲਿਖ ਭੇਜਿਆ ਭਈ ਉਸ ਦਾ ਆਦਰ ਭਾਉ ਕਰਨ । ਸੋ ਉਸ ਨੇ ਉੱਥੇ ਪਹੁੰਚ ਕੇ ਉਨ੍ਹਾਂ ਦੀ ਵੱਡੀ ਸਹਾਇਤਾ ਕੀਤੀ ਜਿਨ੍ਹਾਂ ਕਿਰਪਾ ਦੇ ਕਾਰਨ ਨਿਹਚਾ ਕੀਤੀ ਸੀ
Punjabi ERV
ਅਪੁੱਲੋਸ ਅਖਾਯਾ ਦੇਸ਼ ਨੂੰ ਜਾਣਾ ਚਾਹੁੰਦਾ ਸੀ ਤਾਂ ਅਫ਼ਸੁਸ ਵਿੱਚ ਰਹਿੰਦੇ ਭਰਾਵਾਂ ਨੇ ਉਸਦੀ ਮਦਦ ਕੀਤੀ। ਉਨ੍ਹਾਂ ਨੇ ਅਖਾਯਾ ਵਿੱਚ ਰਹਿੰਦੇ ਯਿਸੂ ਦੇ ਚੇਲਿਆਂ ਨੂੰ ਇੱਕ ਚਿਠੀ ਲਿਖੀ ਜਿਸ ਵਿੱਚ ਉਸਨੇ ਅਪੁੱਲੋਸ ਨੂੰ ਉਥੇ ਉਸਦਾ ਆਦਰ ਕਰਨ ਲਈ ਲਿਖਿਆ। ਅਖਾਯਾ ਵਿੱਚ ਇਨ੍ਹਾਂ ਨਿਹਚਾਵਾਨਾਂ ਨੇ ਪਰਮੇਸ਼ੁਰ ਦੀ ਕਿਰਪਾ ਨਾਲ ਯਿਸੂ ਵਿੱਚ ਨਿਹਚਾ ਕੀਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਸ ਨੇ ਅਖਾਯਾ ਨੂੰ ਜਾਣ ਦੀ ਦਲੀਲ ਕੀਤੀ ਤਦ ਭਰਾਵਾਂ ਨੇ ਉਸ ਨੂੰ ਦਿਲਾਸਾ ਦਿੱਤਾ ਅਤੇ ਚੇਲਿਆਂ ਨੂੰ ਲਿਖ ਭੇਜਿਆ ਕਿ ਉਸ ਦਾ ਆਦਰ ਕਰਨ। ਸੋ ਉਸ ਨੇ ਉੱਥੇ ਪਹੁੰਚ ਕੇ ਉਨ੍ਹਾਂ ਦੀ ਵੱਡੀ ਸਹਾਇਤਾ ਕੀਤੀ, ਜਿਨ੍ਹਾਂ ਕਿਰਪਾ ਦੇ ਕਾਰਨ ਵਿਸ਼ਵਾਸ ਕੀਤਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ اَخیہ نُوں لنگھناں چاہندا سی۔ بھراواں اوہدی ہِمّت وَدّھا کے شاگِرداں نُوں لِکھ گھلّیا۔ پئی اوہنوں چنگی طرح مِلن۔ تے اوس اَپڑ کے اوہناں لوکاں دی بڑی مدد کِیتی جِنہاں فضل نال اِیمان لیاندا سی۔
Punjabi Standard Bible (Punjabi Standard Bible) 2023
ਫਿਰ ਜਦੋਂ ਉਸ ਨੇ ਅਖਾਯਾ ਨੂੰ ਜਾਣਾ ਚਾਹਿਆ ਤਾਂ ਭਾਈਆਂ ਨੇ ਉਸ ਨੂੰ ਉਤਸ਼ਾਹਿਤ ਕੀਤਾ ਅਤੇ ਚੇਲਿਆਂ ਨੂੰ ਲਿਖਿਆ ਕਿ ਉਸ ਦਾ ਸੁਆਗਤ ਕਰਨ। ਉੱਥੇ ਪਹੁੰਚ ਕੇ ਉਸ ਨੇ ਉਨ੍ਹਾਂ ਦੀ ਜਿਹੜੇ ਕਿਰਪਾ ਦੇ ਰਾਹੀਂ ਵਿਸ਼ਵਾਸ ਵਿੱਚ ਆਏ ਸਨ, ਬਹੁਤ ਸਹਾਇਤਾ ਕੀਤੀ।