Acts 18:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਯਹੂਦੀਆਂ ਨਾਲ ਬੜੀ ਤਕੜੀ ਦਲੀਲਬਾਜ਼ੀ ਕੀਤੀ ਅਤੇ ਸਾਰੇ ਲੋਕਾਂ ਸਾਹਮਣੇ ਸਾਫ਼ ਤੌਰ ਤੇ ਸਾਬਿਤ ਕਰ ਦਿੱਤਾ ਕਿ ਯਹੂਦੀ ਗਲਤ ਸਨ। ਉਸ ਨੇ ਪੋਥੀਆਂ ਵਿਖਾਈਆਂ ਅਤੇ ਇਹ ਦਰਸ਼ਾਇਆ ਕਿ ਯਿਸੂ ਹੀ ਮਸੀਹ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
20 ਉਸ ਨੇ ਯਹੂਦੀਆਂ ਦਾ ਸਾਰਿਆਂ ਦੇ ਸਾਹਮਣੇ ਬਹੁਤ ਜ਼ੋਰ ਨਾਲ ਖੰਡਨ ਕਰਦੇ ਹੋਏ ਪਵਿੱਤਰ-ਗ੍ਰੰਥ ਵਿੱਚੋਂ ਸਿੱਧ ਕੀਤਾ ਕਿ ਯਿਸੂ ਹੀ ‘ ਮਸੀਹ ’ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਪੁੱਲੋਸ ਜ਼ਬਰਦਸਤੀ ਯਹੂਦੀਆਂ ਆਗੂਆਂ ਦੇ ਨਾਲ ਜਨਤਕ ਤੌਰ ਤੇ ਬਹਿਸ ਕਰ ਰਿਹਾ ਸੀ, ਪਵਿੱਤਰ ਸ਼ਾਸਤਰਾਂ ਦਾ ਹਵਾਲਾ ਦੇ ਕੇ ਉਸਨੇ ਲੋਕਾਂ ਨੂੰ ਸਾਬਤ ਕੀਤਾ ਕਿ ਯਿਸ਼ੂ ਮਸੀਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਉਸ ਨੇ ਲਿਖਤਾਂ ਤੋਂ ਪ੍ਰਮਾਣ ਦੇ ਦੇ ਕੇ ਜੋ ਯਿਸੂ ਉੱਹੋ ਮਸੀਹ ਹੈ ਵੱਡੀ ਤਕੜਾਈ ਨਾਲ ਸਭਨਾਂ ਦੇ ਸਾਹਮਣੇ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ।।
Punjabi ERV
ਉਸਨੇ ਯਹੂਦੀਆਂ ਨਾਲ ਬਡ਼ੀ ਤਕਡ਼ੀ ਦਲੀਲਬਾਜ਼ੀ ਕੀਤੀ ਅਤੇ ਸਾਰੇ ਲੋਕਾਂ ਸਾਮ੍ਹਣੇ ਸਾਫ਼ ਤੌਰ ਤੇ ਸਾਬਿਤ ਕਰ ਦਿੱਤਾ ਕਿ ਯਹੂਦੀ ਗਲਤ ਸਨ। ਉਸਨੇ ਪੋਥੀਆਂ ਵਿਖਾਈਆਂ ਅਤੇ ਇਹ ਦਰਸ਼ਾਇਆ ਕਿ ਯਿਸੂ ਹੀ ਮਸੀਹ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਸ ਨੇ ਪਵਿੱਤਰ ਗ੍ਰੰਥਾਂ ਤੋਂ ਸਬੂਤ ਦੇ ਕੇ ਜੋ ਯਿਸੂ ਉਹੀ ਮਸੀਹ ਹੈ, ਵੱਡੀ ਤਕੜਾਈ ਨਾਲ ਸਭਨਾਂ ਦੇ ਸਾਹਮਣੇ ਯਹੂਦੀਆਂ ਦਾ ਮੂੰਹ ਬੰਦ ਕਰ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوس یہُودِیاں نُوں ساریاں دے سامھنے بڑے زور نال قائل کر دِتّا۔ تے پاک کتاب دی راہِیں صاف ثابت کِیتا۔ پئی یِسُوع ای مسِیح اے۔
Punjabi Standard Bible (Punjabi Standard Bible) 2023
ਕਿਉਂਕਿ ਉਹ ਲਿਖਤਾਂ ਵਿੱਚੋਂ ਪ੍ਰਮਾਣ ਦੇ ਦੇ ਕੇ ਜੋ ਯਿਸੂ ਹੀ ਮਸੀਹ ਹੈ, ਬੜੇ ਜ਼ੋਰ ਨਾਲ ਸਭ ਦੇ ਸਾਹਮਣੇ ਯਹੂਦੀਆਂ ਨੂੰ ਨਿਰਉੱਤਰ ਕਰਦਾ ਸੀ।