Acts 18:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਨ੍ਹਾਂ ਨੇ ਉਸਦਾ ਵਿਰੋਧ ਕੀਤਾ ਅਤੇ ਉਸ ਨਾਲ ਅਨੁਚਿਤ ਵਿਹਾਰ ਕੀਤਾ। ਇਸ ਲਈ ਪੌਲੁਸ ਨੇ ਆਪਣੇ ਕੱਪੜਿਆਂ ਦੀ ਧੂੜ ਝਾੜਦਿਆਂ ਹੋਇਆਂ ਯਹੂਦੀਆਂ ਨੂੰ ਆਖਿਆ, “ਤੁਸੀਂ ਆਪਣੇ ਦੋਸ਼ਾਂ ਕਾਰਣ ਬਚਾਏ ਨਾ ਜਾਵੋਂਗੇ। ਮੈਂ ਜੋ ਕਰ ਸੱਕਦਾ ਸੀ, ਕੀਤਾ ਹੈ। ਇਸਤੋਂ ਬਾਅਦ ਮੈਂ ਸਿਰਫ਼ ਪਰਾਈਆਂ ਕੌਮਾਂ ਵਿੱਚ ਜਾਵਾਂਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਦੋਂ ਉਹ ਲੋਕ ਉਸ ਦਾ ਵਿਰੋਧ ਕਰਨ ਲੱਗੇ ਅਤੇ ਨਿੰਦਾ ਕਰਨ ਲੱਗੇ ਤਾਂ ਉਸ ਨੇ ਆਪਣੇ ਕੱਪੜੇ ਝਾੜੇ ਅਤੇ ਕਿਹਾ, “ਹੁਣ ਜੇਕਰ ਤੁਸੀਂ ਨਾਸ਼ ਹੋਵੋ ਤਾਂ ਇਸ ਦਾ ਦੋਸ਼ ਤੁਹਾਡੇ ਆਪਣੇ ਸਿਰ! ਮੈਂ ਆਪਣਾ ਕਰਤੱਵ ਪੂਰਾ ਕੀਤਾ ਹੈ । ਮੈਂ ਹੁਣ ਪਰਾਈਆਂ ਕੌਮਾਂ ਕੋਲ ਜਾਵਾਂਗਾ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਹੂਦੀ ਪੌਲੁਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ, ਤਾਂ ਵਿਰੋਧ ਵਿੱਚ ਉਸ ਨੇ ਆਪਣੇ ਕੱਪੜੇ ਝਾੜੇ ਅਤੇ ਉਨ੍ਹਾਂ ਨੂੰ ਆਖਿਆ, “ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ! ਮੈਂ ਨਿਰਦੋਸ਼ ਹਾਂ। ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਓਹ ਸਾਹਮਣਾ ਕਰਨ ਅਤੇ ਕੁਫ਼ਰ ਬਕਣ ਲੱਗੇ ਤਾਂ ਉਸ ਨੇ ਆਪਣੇ ਲੀੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਤੁਹਾਡਾ ਖੂਨ ਤੁਹਾਡੇ ਸਿਰ! ਮੈਂ ਬੇਦੋਸ਼ ਹਾਂ! ਏਦੋਂ ਅੱਗੇ ਮੈਂ ਪਰਾਈਆਂ ਕੌਮਾਂ ਵੱਲ ਜਾਵਾਂਗਾ
Punjabi ERV
ਪਰ ਉਨ੍ਹਾਂ ਨੇ ਉਸਦਾ ਵਿਰੋਧ ਕੀਤਾ ਅਤੇ ਉਸ ਨਾਲ ਅਨੁਚਿਤ ਵਿਹਾਰ ਕੀਤਾ। ਇਸ ਲਈ ਪੌਲੁਸ ਨੇ ਆਪਣੇ ਕੱਪਡ਼ਿਆਂ ਦੀ ਧੂਡ਼ ਝਾਡ਼ਦਿਆਂ ਹੋਇਆਂ ਯਹੂਦੀਆਂ ਨੂੰ ਆਖਿਆ, “ਤੁਸੀਂ ਆਪਣੇ ਦੇਸ਼ਾਂ ਕਾਰਣ ਬਚਾਏ ਨਾ ਜਾਵੋਂਗੇ। ਮੈਂ ਜੋ ਕਰ ਸਕਦਾ ਸੀ, ਕੀਤਾ ਹੈ। ਇਸਤੋਂ ਬਾਅਦ ਮੈਂ ਸਿਰਫ਼ ਪਰਾਈਆਂ ਕੌਮਾਂ ਵਿੱਚ ਜਾਵਾਂਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਉਹ ਉਸ ਦਾ ਵਿਰੋਧ ਕਰਨ ਅਤੇ ਵਾਦ-ਵਿਵਾਦ ਕਰਨ ਲੱਗੇ ਤਾਂ ਉਸ ਨੇ ਆਪਣੇ ਕੱਪੜੇ ਝਾੜ ਕੇ ਉਨ੍ਹਾਂ ਨੂੰ ਆਖਿਆ, ਕਿ ਤੁਹਾਡਾ ਖੂਨ ਤੁਹਾਡੇ ਸਿਰ ਹੋਵੇ! ਮੈਂ ਨਿਰਦੋਸ਼ ਹਾਂ! ਇਸ ਤੋਂ ਬਾਅਦ ਮੈਂ ਪਰਾਈਆਂ ਕੌਮਾਂ ਵੱਲ ਜਾਂਵਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ مخالفت کرن تے کُفر بکن لگّے۔ تے اوس اپنے کپڑے پھاڑ کے اوہناں نُوں آکھیا۔ تُہاڈا خُون تُہاڈے سِر اُتّے ہوئے میرے ذِمّے نئیں رہیا۔ ایدوں اگّے غیر قوماں ولّ جاواں گا۔
Punjabi Standard Bible (Punjabi Standard Bible) 2023
ਪਰ ਜਦੋਂ ਯਹੂਦੀ ਵਿਰੋਧ ਅਤੇ ਨਿੰਦਾ ਕਰਨ ਲੱਗੇ ਤਾਂ ਉਸ ਨੇ ਆਪਣੇ ਕੱਪੜੇ ਝਾੜ ਕੇ ਉਨ੍ਹਾਂ ਨੂੰ ਕਿਹਾ, “ਤੁਹਾਡਾ ਲਹੂ ਤੁਹਾਡੇ ਸਿਰ ਹੋਵੇ; ਮੈਂ ਨਿਰਦੋਸ਼ ਹਾਂ! ਹੁਣ ਤੋਂ ਮੈਂ ਪਰਾਈਆਂ ਕੌਮਾਂ ਕੋਲ ਜਾਵਾਂਗਾ।”