Acts 18:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਪ੍ਰਾਰਥਨਾ ਸਥਾਨ ਦਾ ਆਗੂ ਕਰਿਸਪੁਸ ਸੀ। ਕਰਿਸਪੁਸ ਅਤੇ ਸਾਰੇ ਉਸ ਦੇ ਘਰ ਵਿੱਚ ਰਹਿਣ ਵਾਲਿਆਂ ਲੋਕਾਂ ਨੇ ਪ੍ਰਭੂ ਵਿੱਚ ਵਿਸ਼ਵਾਸ ਕੀਤਾ। ਕੁਰਿੰਥੀਆਂ ਵਿੱਚ ਰੋਰ ਵੀ ਬਹੁਤ ਸਾਰੇ ਲੋਕਾਂ ਨੇ ਪੌਲੁਸ ਨੂੰ ਸੁਣਿਆ ਅਤੇ ਵਿਸ਼ਵਾਸ ਕੀਤਾ ਤੇ ਫ਼ਿਰ ਉਨ੍ਹਾਂ ਨੂੰ ਵੀ ਬਪਤਿਸਮਾ ਦਿੱਤਾ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਾਰਥਨਾ ਘਰ ਦੇ ਅਧਿਕਾਰੀ ਕਰਿਸਪੁਸ ਨੇ ਆਪਣੇ ਸਾਰੇ ਪਰਿਵਾਰ ਸਮੇਤ ਪ੍ਰਭੂ ਵਿੱਚ ਵਿਸ਼ਵਾਸ ਕੀਤਾ ਅਤੇ ਬਹੁਤ ਸਾਰੇ ਕੁਰਿੰਥੁਸ ਦੇ ਰਹਿਣ ਵਾਲਿਆਂ ਨੇ ਸੁਣਿਆ ਅਤੇ ਵਿਸ਼ਵਾਸ ਕਰ ਕੇ ਬਪਤਿਸਮਾ ਲਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕ੍ਰਿਸਪਸ, ਪ੍ਰਾਰਥਨਾ ਸਥਾਨ ਦਾ ਆਗੂ, ਅਤੇ ਉਸਦੇ ਸਾਰੇ ਟੰਬਰ ਨੇ ਪ੍ਰਭੂ ਉੱਤੇ ਵਿਸ਼ਵਾਸ ਕੀਤਾ; ਪੌਲੁਸ ਨੂੰ ਜਿਹਨਾਂ ਬਹੁਤ ਸਾਰੇ ਕੁਰਿੰਥੁਸ ਦੇ ਲੋਕਾਂ ਨੇ ਸੁਣਿਆ ਅਤੇ ਉਨ੍ਹਾਂ ਨੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਮਾਜ ਦੇ ਸਰਦਾਰ ਕਰਿਸਪੁਸ ਨੇ ਆਪਣੇ ਸਾਰੇ ਘਰਾਣੇ ਸਣੇ ਪ੍ਰਭੁ ਦੀ ਪਰਤੀਤ ਕੀਤੀ ਅਤੇ ਕੁਰਿੰਥੀਆਂ ਵਿੱਚੋਂ ਬੇਥੇਰੇ ਲੋਕਾਂ ਨੇ ਸੁਣ ਕੇ ਨਿਹਚਾ ਕੀਤੀ ਅਤੇ ਬਪਤਿਸਮਾ ਲਿਆ
Punjabi ERV
ਉਸ ਪ੍ਰਾਰਥਨਾ ਸਥਾਨ ਦਾ ਆਗੂ ਕਰਿਸਪੁਸ ਸੀ। ਕਰਿਸਪੁਸ ਅਤੇ ਸਾਰੇ ਉਸਦੇ ਘਰ ਵਿੱਚ ਰਹਿਣ ਵਾਲਿਆਂ ਲੋਕਾਂ ਨੇ ਪ੍ਰਭੂ ਵਿੱਚ ਵਿਸ਼ਵਾਸ ਕੀਤਾ। ਕੁਰਿੰਥੁਸ ਵਿੱਚ ਰੋਰ ਵੀ ਬਹੁਤ ਸਾਰੇ ਲੋਕਾਂ ਨੇ ਪੌਲੁਸ ਨੂੰ ਸੁਣਿਆ ਅਤੇ ਵਿਸ਼ਵਾਸ ਕੀਤਾ ਤੇ ਫ਼ਿਰ ਉਨ੍ਹਾਂ ਨੂੰ ਵੀ ਬਪਤਿਸਮਾ ਦਿੱਤਾ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪ੍ਰਾਰਥਨਾ ਘਰ ਦੇ ਸਰਦਾਰ ਕਰਿਸਪੁਸ ਨੇ ਆਪਣੇ ਸਾਰੇ ਪਰਿਵਾਰ ਨਾਲ ਪ੍ਰਭੂ ਤੇ ਵਿਸ਼ਵਾਸ ਕੀਤਾ ਅਤੇ ਕੁਰਿੰਥੀਆਂ ਵਿੱਚੋਂ ਬਹੁਤਿਆਂ ਲੋਕਾਂ ਨੇ ਸੁਣ ਕੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے عبادت خانے دا سردار کرِسپُس کر کے اپنے سارے گھرانے سَنے خُداوند اُتّے اِیمان لیایا تے بتھیرے کُرِنتھی سُن کے اِیمان لیائے۔ تے بپتِسمہ لیا۔
Punjabi Standard Bible (Punjabi Standard Bible) 2023
ਤਦ ਸਭਾ-ਘਰ ਦੇ ਆਗੂ ਕਰਿਸਪੁਸ ਨੇ ਆਪਣੇ ਸਾਰੇ ਘਰਾਣੇ ਸਮੇਤ ਪ੍ਰਭੂ ਉੱਤੇ ਵਿਸ਼ਵਾਸ ਕੀਤਾ ਅਤੇ ਇਹ ਸੁਣ ਕੇ ਬਹੁਤ ਸਾਰੇ ਕੁਰਿੰਥੀ ਵੀ ਵਿਸ਼ਵਾਸ ਕਰਨ ਅਤੇ ਬਪਤਿਸਮਾ ਲੈਣ ਲੱਗੇ।