Acts 19:12 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕਾਂ ਨੇ ਉਹ ਕੱਪੜੇ ਅਤੇ ਰੁਮਾਲ ਲੈ ਲਏ ਜੋ ਪੌਲੁਸ ਨੇ ਇਸਤੇਮਾਲ ਕੀਤੇ ਸਨ ਅਤੇ ਉਹ ਉਨ੍ਹਾਂ ਨੂੰ ਬਿਮਾਰ ਲੋਕਾਂ ਉੱਤੇ ਪਾ ਦਿੰਦੇ। ਜਦੋਂ ਅਜਿਹੇ ਕੱਪੜੇ ਰੋਗੀਆਂ ਨੂੰ ਛੂਂਹਦੇ, ਤਾਂ ਉਹ ਰੋਗੀ ਤੰਦਰੁਸਤ ਹੋ ਜਾਂਦੇ ਅਤੇ ਭਰਿਸ਼ਟ ਆਤਮਾਵਾਂ ਉਨ੍ਹਾਂ ਨੂੰ ਛੱਡ ਜਾਂਦੀਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇੱਥੋਂ ਤੱਕ ਕਿ ਉਸ ਦੇ ਸਰੀਰ ਨਾਲ ਛੁਹਾਏ ਹੋਏ ਰੁਮਾਲ ਅਤੇ ਪਰਨੇ ਬਿਮਾਰਾਂ ਉੱਤੇ ਪਾ ਦਿੱਤੇ ਜਾਂਦੇ ਅਤੇ ਉਹਨਾਂ ਦੀਆਂ ਬਿਮਾਰੀਆਂ ਦੂਰ ਹੋ ਜਾਂਦੀਆਂ ਅਤੇ ਅਸ਼ੁੱਧ ਆਤਮਾਵਾਂ ਨਿਕਲ ਜਾਂਦੀਆਂ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਐਥੋਂ ਤੱਕ ਜੋ ਰੁਮਾਲ ਅਤੇ ਪਰਨਾਂ ਉਹ ਦੇ ਸਰੀਰ ਨੂੰ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ, ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਨ੍ਹਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਐਥੋਂ ਤੀਕ ਜੋ ਰੁਮਾਲ ਅਰ ਪਟਕੇ ਉਹ ਦੇ ਸਰੀਰ ਨੂੰ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ ਅਤੇ ਉਨ੍ਹਾਂ ਦੇ ਰੋਗ ਜਾਂਦੇ ਰਹਿੰਦੇ ਅਰ ਦੁਸ਼ਟ ਆਤਮੇ ਨਿੱਕਲ ਜਾਂਦੇ ਸਨ
Punjabi ERV
ਕੁਝ ਲੋਕਾਂ ਨੇ ਉਹ ਕੱਪਡ਼ੇ ਅਤੇ ਰੁਮਾਲ ਲੈ ਲਏ ਜੋ ਪੌਲੁਸ ਨੇ ਇਸਤੇਮਾਲ ਕੀਤੇ ਸਨ ਅਤੇ ਉਹ ਉਨ੍ਹਾਂ ਨੂੰ ਬਿਮਾਰ ਲੋਕਾਂ ਉੱਤੇ ਪਾ ਦਿੰਦੇ। ਜਦੋਂ ਅਜਿਹੇ ਕੱਪਡ਼ੇ ਰੋਗੀਆਂ ਨੂੰ ਛੂਂਹਦੇ, ਤਾਂ ਉਹ ਰੋਗੀ ਤੰਦਰੁਸਤ ਹੋ ਜਾਂਦੇ ਅਤੇ ਭਰਿਸ਼ਟ ਆਤਮਾਵਾਂ ਉਨ੍ਹਾਂ ਨੂੰ ਛੱਡ ਜਾਂਦੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਐਥੋਂ ਤੱਕ ਜੋ ਰੁਮਾਲ ਅਤੇ ਪਟਕੇ ਉਹ ਦੇ ਸਰੀਰ ਨੂੰ ਛੁਆ ਕੇ ਰੋਗੀਆਂ ਉੱਤੇ ਪਾਉਂਦੇ ਸਨ ਅਤੇ ਉਨ੍ਹਾਂ ਦੇ ਰੋਗ ਦੂਰ ਹੋ ਜਾਂਦੇ ਅਤੇ ਉਹਨਾਂ ਵਿੱਚੋਂ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایتھوں تِیکر پئی رُومال تے پٹکے۔ اوہدے پنڈے نُوں چُھوا کے بِیماراں اُتّے پاندے سن تے روگ اوہناں توں ہَٹ جاندے سن۔ تے بُریاں رُوحاں نِکل جاندِیاں سن۔
Punjabi Standard Bible (Punjabi Standard Bible) 2023
ਇੱਥੋਂ ਤੱਕ ਕਿ ਰੁਮਾਲ ਅਤੇ ਪਰਨੇ ਉਸ ਦੇ ਸਰੀਰ ਨੂੰ ਛੁਹਾ ਕੇ ਬਿਮਾਰਾਂ ਉੱਤੇ ਪਾਉਣ ਨਾਲ ਉਨ੍ਹਾਂ ਦੀਆਂ ਬਿਮਾਰੀਆਂ ਦੂਰ ਹੋ ਜਾਂਦੀਆਂ ਅਤੇ ਦੁਸ਼ਟ ਆਤਮਾਵਾਂ ਨਿੱਕਲ ਜਾਂਦੀਆਂ ਸਨ।