Acts 19:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਕੁਝ ਯਹੂਦੀ ਲੋਕ ਵੀ ਇਧਰ-ਉਧਰ ਫ਼ਿਰਦਿਆਂ ਹੋਇਆਂ ਲੋਕਾਂ ਵਿੱਚੋਂ ਭਰਿਸ਼ਟ ਆਤਮੇ ਕੱਢਦੇ ਹੁੰਦੇ ਸਨ। ਸੱਕੇਵਾ ਵੱਡੇ ਜਾਜਕ ਦੇ ਸੱਤੇ ਪੁੱਤਰ ਇਹੀ ਕੰਮ ਕਰਦੇ ਸਨ। ਉਨ੍ਹਾਂ ਨੇ ਯਿਸੂ ਦੇ ਨਾਂ ਨੂੰ ਇਸਤੇਮਾਲ ਕਰਕੇ ਭਰਿਸ਼ਟ ਆਤਮਿਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਆਖਿਆ, “ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਤੁਸੀਂ ਉਸੇ ਯਿਸੂ ਦੇ ਨਾਂ ਤੇ ਬਾਹਰ ਆ ਜਾਓ ਜਿਸ ਬਾਰੇ ਪੌਲੁਸ ਦੱਸਦਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਯਹੂਦੀ ਜਿਹੜੇ ਇੱਧਰ ਉੱਧਰ ਫਿਰ ਕੇ ਅਸ਼ੁੱਧ ਆਤਮਾਵਾਂ ਨੂੰ ਕੱਢਣ ਦਾ ਕੰਮ ਕਰਦੇ ਸਨ, ਉਹਨਾਂ ਨੇ ਕੋਸ਼ਿਸ਼ ਕੀਤੀ ਕਿ ਜਿਹਨਾਂ ਲੋਕਾਂ ਵਿੱਚ ਅਸ਼ੁੱਧ ਆਤਮਾਵਾਂ ਸਨ, ਉਹਨਾਂ ਉੱਤੇ ਪ੍ਰਭੂ ਯਿਸੂ ਦਾ ਨਾਮ ਵਰਤਣ । ਉਹ ਕਹਿੰਦੇ ਸਨ, “ਮੈਂ ਯਿਸੂ ਦੇ ਨਾਮ ਵਿੱਚ ਜਿਸ ਦਾ ਪ੍ਰਚਾਰ ਪੌਲੂਸ ਕਰਦਾ ਹੈ, ਤੈਨੂੰ ਹੁਕਮ ਦਿੰਦਾ ਹਾਂ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੁਝ ਯਹੂਦੀ ਪਿੰਡਾਂ ਵਿੱਚ ਘੁੰਮਦੇ ਅਤੇ ਦੁਸ਼ਟ ਆਤਮਾਵਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰਦੇ ਉਹਨਾਂ ਵਿਚੋਂ ਜਿਹੜੇ ਲੋਕ ਭੂਤਾਂ ਦੇ ਚਿੰਬੜੇ ਹੋਏ ਸਨ ਉਹ ਪ੍ਰਭੂ ਯਿਸ਼ੂ ਦੇ ਨਾਮ ਵਿੱਚ ਬੇਨਤੀ ਕਰਦੇ। ਉਹ ਕਹਿੰਦੇ ਸਨ, “ਕਿ ਯਿਸ਼ੂ ਦੇ ਨਾਮ ਵਿੱਚ ਜਿਸਦਾ ਪੌਲੁਸ ਪ੍ਰਚਾਰ ਕਰਦਾ, ਮੈਂ ਤੁਹਾਨੂੰ ਹੁਕਮ ਦਿੰਦਾ ਹਾਂ ਕਿ ਬਾਹਰ ਨਿਕਲ ਆਓ।”
Punjabi Bible 2016 - ਪਵਿੱਤਰ ਬਾਈਬਲ O.V.
ਤਦੋਂ ਯਹੂਦੀਆਂ ਵਿੱਚੋਂ ਕਈ ਆਦਮੀਆਂ ਨੇ ਜੋ ਇੱਧਰ ਉੱਧਰ ਫਿਰਿਦਿਆਂ ਹੋਇਆ ਝਾੜ ਫੂੰਕ ਕਰਦੇ ਹੁੰਦੇ ਸਨ ਇਹ ਦਿਲੇਰੀ ਕੀਤੀ ਕਿ ਜਿਨ੍ਹਾਂ ਨੂੰ ਦੁਸ਼ਟ ਆਤਮੇ ਚਿੰਬੜੇ ਹੋਏ ਸਨ ਉਨ੍ਹਾਂ ਉੱਤੇ ਪ੍ਰਭੁ ਯਿਸੂ ਦੇ ਨਾਮ ਲੈ ਕੇ ਕਹਿਣ ਲੱਗੇ ਭਈ ਮੈਂ ਤੁਹਾਨੂੰ ਯਿਸੂ ਦੇ ਨਾਮ ਦੀ ਸੌਂਹ ਦਿੰਦਾ ਹਾਂ ਜਿਹ ਦੀ ਪੌਲੁਸ ਮਨਾਦੀ ਕਰਦਾ ਹੈ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੂਦੀਆਂ ਵਿੱਚੋਂ ਕਈ ਆਦਮੀਆਂ ਨੇ ਜੋ ਇੱਧਰ-ਉੱਧਰ ਫਿਰਦਿਆਂ ਹੋਇਆਂ ਝਾੜ ਫੂਕ ਕਰਦੇ ਹੁੰਦੇ ਸਨ, ਇਹ ਦਲੇਰੀ ਕੀਤੀ ਕਿ ਜਿਨ੍ਹਾਂ ਨੂੰ ਦੁਸ਼ਟ ਆਤਮਾਵਾਂ ਚਿੰਬੜੀਆਂ ਹੋਈਆਂ ਸਨ, ਉਨ੍ਹਾਂ ਉੱਤੇ ਪ੍ਰਭੂ ਯਿਸੂ ਦਾ ਨਾਮ ਲੈ ਕੇ ਕਹਿਣ ਲੱਗੇ ਕਿ ਮੈਂ ਤੁਹਾਨੂੰ ਯਿਸੂ ਦੇ ਨਾਮ ਦੀ ਸਹੁੰ ਦਿੰਦਾ ਹਾਂ ਜਿਸ ਦਾ ਪੌਲੁਸ ਪ੍ਰਚਾਰ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے کئی یہُودی جھاڑن پُھوکن والے وی اوہناں لوکاں اُتّے جِنہاں نُوں بُریاں رُوحاں چمبڑیاں سن خُداوند یِسُوع دا ناں ایس طرح آکھ کے پُھوکن لگّے پئی جیہڑے یِسُوع دی منادی پَولُس کر دا اے۔ مَیں اوہدی تُہانوں سَونہہ چُکانا آں۔
Punjabi Standard Bible (Punjabi Standard Bible) 2023
ਤਦ ਇੱਧਰ-ਉੱਧਰ ਫਿਰ ਕੇ ਝਾੜ-ਫੂਕ ਕਰਨ ਵਾਲੇ ਕੁਝ ਯਹੂਦੀਆਂ ਨੇ ਵੀ ਉਨ੍ਹਾਂ ਉੱਤੇ ਜਿਨ੍ਹਾਂ ਵਿੱਚ ਦੁਸ਼ਟ ਆਤਮਾਵਾਂ ਸਨ ਪ੍ਰਭੂ ਯਿਸੂ ਦਾ ਨਾਮ ਇਸਤੇਮਾਲ ਕਰਨ ਦੀ ਕੋਸ਼ਿਸ਼ ਕੀਤੀ ਅਤੇ ਕਿਹਾ, “ਮੈਂ ਤੁਹਾਨੂੰ ਯਿਸੂ ਦੇ ਨਾਮ ਵਿੱਚ ਜਿਸ ਦਾ ਪੌਲੁਸ ਪ੍ਰਚਾਰ ਕਰਦਾ ਹੈ, ਹੁਕਮ ਦਿੰਦਾ ਹਾਂ।”