Acts 19:16 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਭਰਿਸ਼ਟ ਆਤਮਿਆਂ ਦੇ ਕਾਬਿਜ ਉਸ ਆਦਮੀ ਨੇ ਉਨ੍ਹਾਂ ਯਹੂਦੀਆਂ ਉੱਤੇ ਛਾਲ ਮਾਰੀ। ਉਹ ਉਨ੍ਹਾਂ ਤੋਂ ਕਿਤੇ ਵੱਧ ਤਾਕਤਵਰ ਸੀ। ਉਸ ਨੇ ਉਨ੍ਹਾਂ ਨੂੰ ਕੁਟਿਆ ਅਤੇ ਉਨ੍ਹਾਂ ਦੇ ਕੱਪੜੇ ਪਾੜ ਦਿੱਤੇ। ਇਸ ਲਈ ਉਹ ਨੰਗੇ ਅਤੇ ਜ਼ਖਮੀ ਹੀ ਉਸ ਘਰੋਂ ਭੱਜ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਜਿਸ ਆਦਮੀ ਵਿੱਚ ਅਸ਼ੁੱਧ ਆਤਮਾ ਸੀ, ਉਸ ਨੇ ਉਹਨਾਂ ਉੱਤੇ ਹਮਲਾ ਕਰ ਦਿੱਤਾ ਅਤੇ ਉਹਨਾਂ ਨੂੰ ਆਪਣੇ ਵੱਸ ਵਿੱਚ ਕਰ ਲਿਆ । ਉਹ ਨੰਗੇ ਅਤੇ ਜ਼ਖ਼ਮੀ ਹਾਲਤ ਵਿੱਚ ਉਸ ਘਰ ਵਿੱਚੋਂ ਬਾਹਰ ਦੌੜ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਉਹ ਆਦਮੀ ਜਿਸਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਸੀ ਉਸ ਨੇ ਉਨ੍ਹਾਂ ਦੇ ਉੱਤੇ ਛਾਲ ਮਾਰ ਦਿੱਤੀ ਅਤੇ ਉਨ੍ਹਾਂ ਸਾਰਿਆਂ ਨੂੰ ਵੱਸ ਵਿੱਚ ਕਰ ਲਿਆ। ਉਸਨੇ ਉਨ੍ਹਾਂ ਨਾਲ ਅਜਿਹੀ ਕੁੱਟਮਾਰ ਕੀਤੀ ਕਿ ਉਹ ਨੰਗੇ ਅਤੇ ਜ਼ਖਮੀ ਹੋ ਕੇ ਉਸ ਘਰ ਵਿੱਚੋਂ ਭੱਜ ਨਿੱਕਲੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਮਨੁੱਖ ਜਿਹ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਸੀ ਟੁੱਟ ਕੇ ਓਹਨਾਂ ਉੱਤੇ ਆਣ ਪਿਆ ਅਤੇ ਦੋਹਾਂ ਨੂੰ ਵੱਸ ਵਿੱਚ ਲਿਆ ਕੇ ਓਹਨਾਂ ਤੇ ਐਡੀ ਸਖਤੀ ਕੀਤੀ ਜੋ ਓਹ ਨੰਗੇ ਅਤੇ ਘਾਇਲ ਹੋ ਕੇ ਉਸ ਘਰ ਵਿੱਚੋਂ ਭੱਜ ਨਿੱਕਲੇ
Punjabi ERV
ਫ਼ੇਰ ਭਰਿਸ਼ਟ ਆਤਮਿਆਂ ਦੇ ਕਾਬਿਜ ਉਸ ਆਦਮੀ ਨੇ ਉਨ੍ਹਾਂ ਯਹੂਦੀਆਂ ਉੱਤੇ ਛਾਲ ਮਾਰੀ। ਉਹ ਉਨ੍ਹਾਂ ਤੋਂ ਕਿਤੇ ਵਧ ਤਾਕਤਵਰ ਸੀ। ਉਸਨੇ ਉਨ੍ਹਾਂ ਨੂੰ ਕੁਟਿਆ ਅਤੇ ਉਨ੍ਹਾਂ ਦੇ ਕੱਪਡ਼ੇ ਪਾਡ਼ ਦਿੱਤੇ। ਇਸ ਲਈ ਉਹ ਨੰਗੇ ਅਤੇ ਜ਼ਖਮੀ ਹੀ ਉਸ ਘਰੋਂ ਭੱਜ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਮਨੁੱਖ ਜਿਸ ਨੂੰ ਦੁਸ਼ਟ ਆਤਮਾ ਚਿੰਬੜਿਆ ਹੋਇਆ ਸੀ ਟੁੱਟ ਕੇ ਉਹਨਾਂ ਉੱਤੇ ਆ ਪਿਆ ਅਤੇ ਦੋਹਾਂ ਨੂੰ ਵੱਸ ਵਿੱਚ ਲਿਆ ਕੇ ਉਹਨਾਂ ਤੇ ਐਸੀ ਸਖਤੀ ਕੀਤੀ ਜੋ ਉਹ ਨੰਗੇ ਅਤੇ ਜ਼ਖਮੀ ਹੋ ਕੇ ਉਸ ਘਰ ਵਿੱਚੋਂ ਭੱਜ ਨਿੱਕਲੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ بندہ جِہدے وِچ بُری رُوح سی اوہناں اُتّے کُد کے چڑھ گیا دوہاں اُتّے دابا پا کے اوہناں نُوں اپنے وَس وِچ کر لیا ایتھوں تائیں پئی اوہ اوس گھروں ننگے تے پھٹّے ہوئے بھج نِکلے۔
Punjabi Standard Bible (Punjabi Standard Bible) 2023
ਤਦ ਉਹ ਮਨੁੱਖ ਜਿਸ ਵਿੱਚ ਦੁਸ਼ਟ ਆਤਮਾ ਸੀ ਉਨ੍ਹਾਂ ਉੱਤੇ ਟੁੱਟ ਪਈ ਅਤੇ ਉਨ੍ਹਾਂ ਨੂੰ ਆਪਣੇ ਵੱਸ ਵਿੱਚ ਕਰਕੇ ਉਨ੍ਹਾਂ ਉੱਤੇ ਅਜਿਹੀ ਪਰਬਲ ਹੋਈ ਕਿ ਉਹ ਨੰਗੇ ਅਤੇ ਜ਼ਖਮੀ ਹੋ ਕੇ ਉਸ ਘਰ ਵਿੱਚੋਂ ਭੱਜ ਨਿੱਕਲੇ।