Acts 19:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉੱਥੇ ਉਹ ਕੁਝ ਚੇਲਿਆਂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਪੁੱਛਿਆ, “ਜਦੋਂ ਤੁਸੀਂ ਨਿਹਚਾ ਕੀਤੀ ਤਾਂ ਕੀ ਤੁਹਾਨੂੰ ਪਵਿੱਤਰ ਆਤਮਾ ਪ੍ਰਾਪਤ ਹੋਇਆ।” ਇਨ੍ਹਾਂ ਚੇਲਿਆਂ ਨੇ ਉਸ ਨੂੰ ਕਿਹਾ, “ਅਸੀਂ ਤਾਂ ਕਦੇ ਪਵਿੱਤਰ ਆਤਮਾ ਬਾਰੇ ਸੁਣਿਆ ਤੱਕ ਵੀ ਨਹੀਂ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਹਨਾਂ ਨੂੰ ਉਸ ਨੇ ਪੁੱਛਿਆ, “ਜਦੋਂ ਤੁਸੀਂ ਵਿਸ਼ਵਾਸ ਕੀਤਾ, ਕੀ ਉਸ ਸਮੇਂ ਤੁਹਾਨੂੰ ਪਵਿੱਤਰ ਆਤਮਾ ਮਿਲਿਆ?” ਉਹਨਾਂ ਨੇ ਉੱਤਰ ਦਿੱਤਾ, “ਅਸੀਂ ਤਾਂ ਇਹ ਵੀ ਨਹੀਂ ਸੁਣਿਆ ਕਿ ਪਵਿੱਤਰ ਆਤਮਾ ਹੁੰਦਾ ਵੀ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਪੌਲੁਸ ਨੇ ਉਨ੍ਹਾਂ ਨੂੰ ਪੁੱਛਿਆ, “ਕੀ ਤੁਹਾਨੂੰ ਪਵਿੱਤਰ ਆਤਮਾ ਮਿਲਿਆ ਜਦੋਂ ਤੁਸੀਂ ਵਿਸ਼ਵਾਸ ਕੀਤਾ ਸੀ?” ਉਨ੍ਹਾਂ ਨੇ ਉੱਤਰ ਦਿੱਤਾ, “ਨਹੀਂ, ਇੱਥੋ ਤੱਕ ਕਿ ਅਸੀਂ ਤਾਂ ਇਹ ਵੀ ਨਹੀਂ ਸੁਣਿਆ ਕਿ ਇੱਕ ਪਵਿੱਤਰ ਆਤਮਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਈ ਚੇਲਿਆਂ ਨੂੰ ਲੱਭ ਕੇ ਉਨ੍ਹਾਂ ਨੂੰ ਆਖਿਆ, ਜਾਂ ਤੁਸਾਂ ਨਿਹਚਾ ਕੀਤੀ ਤਾਂ ਕੀ ਤੁਹਾਨੂੰ ਪਵਿੱਤ੍ਰ ਆਤਮਾ ਮਿਲਿਆॽ ਉਨ੍ਹਾਂ ਉਸ ਨੂੰ ਕਿਹਾ, ਅਸਾਂ ਤਾਂ ਇਹ ਸੁਣਿਆ ਭੀ ਨਹੀਂ ਭਈ ਪਵਿੱਤ੍ਰ ਆਤਮਾ ਹੈਗਾ ਹੈ
Punjabi ERV
ਉਥੇ ਉਹ ਕੁਝ ਚੇਲਿਆਂ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਪੁੱਛਿਆ, “ਜਦੋਂ ਤੁਸੀਂ ਨਿਹਚਾ ਕੀਤੀ ਤਾਂ ਕੀ ਤੁਹਾਨੂੰ ਪਵਿੱਤਰ ਆਤਮਾ ਪ੍ਰਾਪਤ ਹੋਇਆ।” ਇਨ੍ਹਾਂ ਚੇਲਿਆਂ ਨੇ ਉਸਨੂੰ ਕਿਹਾ, “ਅਸੀਂ ਤਾਂ ਕਦੇ ਪਵਿੱਤਰ ਆਤਮਾ ਬਾਰੇ ਸੁਣਿਆ ਤੱਕ ਵੀ ਨਹੀਂ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਈ ਚੇਲਿਆਂ ਨੂੰ ਲੱਭ ਕੇ ਉਨ੍ਹਾਂ ਨੂੰ ਆਖਿਆ, ਜਦੋਂ ਤੁਸੀਂ ਵਿਸ਼ਵਾਸ ਕੀਤਾ ਤਾਂ ਕੀ ਤੁਹਾਨੂੰ ਪਵਿੱਤਰ ਆਤਮਾ ਮਿਲਿਆ? ਉਨ੍ਹਾਂ ਉਸ ਨੂੰ ਕਿਹਾ, ਅਸੀਂ ਤਾਂ ਇਹ ਸੁਣਿਆ ਵੀ ਨਹੀਂ ਕਿ ਪਵਿੱਤਰ ਆਤਮਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں آکھیا۔ جدوں تُساں اِیمان لیاندا۔ تُہانوں پاک رُوح مِلیا؟ اوہناں اوہنوں آکھیا۔ اساں تے اینا سُنیا وی نئیں۔ پئی پاک رُوح وی کُجھ اے۔
Punjabi Standard Bible (Punjabi Standard Bible) 2023
ਉਸ ਨੇ ਉਨ੍ਹਾਂ ਨੂੰ ਪੁੱਛਿਆ, “ਜਦੋਂ ਤੁਸੀਂ ਵਿਸ਼ਵਾਸ ਕੀਤਾ ਤਾਂ ਕੀ ਤੁਹਾਨੂੰ ਪਵਿੱਤਰ ਆਤਮਾ ਪ੍ਰਾਪਤ ਹੋਇਆ?” ਉਨ੍ਹਾਂ ਉਸ ਨੂੰ ਉੱਤਰ ਦਿੱਤਾ, “ਅਸੀਂ ਤਾਂ ਸੁਣਿਆ ਵੀ ਨਹੀਂ ਕਿ ਪਵਿੱਤਰ ਆਤਮਾ ਹੁੰਦਾ ਹੈ!”