Acts 19:24 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸਭ ਇਵੇਂ ਵਾਪਰਿਆ; ਉੱਥੇ ਇੱਕ ਦੇਮੇਤ੍ਰਿਯੁਸ ਨਾਂ ਦਾ ਇੱਕ ਮਨੁੱਖ ਸੀ, ਉਹ ਚਾਂਦੀ ਦਾ ਕੰਮ ਕਰਦਾ ਸੀ। ਉਹ ਚਾਂਦੀ ਦੇ ਛੋਟੇ-ਛੋਟੇ ਅਰਤਿਮਿਸ ਦੇ ਮੰਦਰ ਜਿਹੇ ਬਣਾਉਂਦਾ ਸੀ। ਇਉਂ ਉਹ ਕਾਰੀਗਰਾਂ ਨੂੰ ਬਹੁਤ ਕੰਮ ਦਵਾਉਂਦਾ ਸੀ ਜਿਸ ਨਾਲ ਉਹ ਖਾਸਾ ਧਨ ਕਮਾ ਲੈਂਦੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦੇਮੇਤ੍ਰਿਯੁਸ ਨਾਂ ਦਾ ਇੱਕ ਸੁਨਿਆਰ ਜੋ ਅਰਤਿਮਿਸ ਦੀ ਦੇਵੀ ਦੇ ਮੰਦਰ ਦੀਆਂ ਮੂਰਤੀਆਂ ਬਣਾਉਂਦਾ ਸੀ ਅਤੇ ਉਸ ਦੇ ਕਾਰੋਬਾਰ ਤੋਂ ਕਾਰੀਗਰਾਂ ਨੂੰ ਬਹੁਤ ਲਾਭ ਹੁੰਦਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਦੇਮੇਤ੍ਰਿਯੁਸ ਨਾਮ ਦਾ ਇੱਕ ਸੁਨਿਆਰ ਅਰਤਿਮਿਸ ਦੇ ਚਾਂਦੀ ਦਾ ਮੰਦਰ ਬਣਵਾ ਕੇ, ਕਾਰੀਗਰਾਂ ਨੂੰ ਬਹੁਤ ਕੰਮ ਦੁਆਉਂਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜੋ ਦੇਮੇਤ੍ਰਿਯੁਸ ਨਾਮੇ ਇੱਕ ਸੁਨਿਆਰ ਅਰਤਿਮਿਸ ਦੇ ਰੁਪਹਿਲੇ ਮੰਦਰ ਬਣਵਾ ਕੇ ਕਾਰੀਗਰਾਂ ਨੂੰ ਬਹੁਤ ਕੰਮ ਦੁਆਉਂਦਾ ਸੀ
Punjabi ERV
ਇਹ ਸਭ ਇਵੇਂ ਵਾਪਰਿਆ; ਉਥੇ ਇੱਕ ਦੇਮੇਤ੍ਰਿਯੁਸ ਨਾਂ ਦਾ ਇੱਕ ਮਨੁੱਖ ਸੀ, ਉਹ ਚਾਂਦੀ ਦਾ ਕੰਮ ਕਰਦਾ ਸੀ। ਉਹ ਚਾਂਦੀ ਦੇ ਛੋਟੇ-ਛੋਟੇ ਅਰਤਿਮਿਸ ਦੇ ਮੰਦਰ ਜਿਹੇ ਬਣਾਉਂਦਾ ਸੀ। ਇਉਂ ਉਹ ਕਾਰੀਗਰਾਂ ਨੂੰ ਬਹੁਤ ਕੰਮ ਦਵਾਉਂਦਾ ਸੀ ਜਿਸ ਨਾਲ ਉਹ ਖਾਸਾ ਧਨ ਕਮਾ ਲੈਂਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਦੇਮੇਤ੍ਰਿਯੁਸ ਨਾਮ ਦਾ ਇੱਕ ਸੁਨਿਆਰ ਅਰਤਿਮਿਸ ਦੇ ਚਾਂਦੀ ਦਾ ਮੰਦਿਰ ਬਣਵਾ ਕੇ, ਕਾਰੀਗਰਾਂ ਨੂੰ ਬਹੁਤ ਕੰਮ ਦੁਆਉਂਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو دیمتیِریُس کر کے اِک سُنیارا سی جیہڑا اَرتمس دیوی دے چاندی دے مَندراں نُوں بناندا سی۔ تے کاریگراں نُوں بڑا کھٹاندا سی۔
Punjabi Standard Bible (Punjabi Standard Bible) 2023
ਕਿਉਂਕਿ ਦੇਮੇਤ੍ਰਿਯੁਸ ਨਾਮਕ ਇੱਕ ਸੁਨਿਆਰਾ ਅਰਤਿਮਿਸ ਦੇ ਚਾਂਦੀ ਦੇ ਮੰਦਰ ਬਣਵਾ ਕੇ ਕਾਰੀਗਰਾਂ ਨੂੰ ਬਹੁਤ ਕੰਮ ਦੁਆਉਂਦਾ ਸੀ।