Acts 19:26 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਵੱਲ ਵੇਖੋ ਉਹ ਕੀ ਆਖ ਰਿਹਾ ਹੈ। ਪੌਲੁਸ ਨੇ ਅਫ਼ਸੁਸ ਵਿੱਚ ਅਤੇ ਲੱਗ ਭੱਗ ਪੂਰੇ ਅਸਿਯਾ ਵਿੱਚ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ, ਅਤੇ ਉਨ੍ਹਾਂ ਦੇ ਮਨ ਬਦਲ ਦਿੱਤੇ ਹਨ। ਉਸਦਾ ਕਹਿਣਾ ਹੈ ਕਿ ਮਨੁੱਖ ਜਿਹੜੇ ਦੇਵੇਤੇ ਬਣਾਉਂਦੇ ਹਨ ਉਹ ਅਸਲ ਨਹੀਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਹੁਣ ਤੁਸੀਂ ਦੇਖ ਅਤੇ ਸੁਣ ਰਹੇ ਹੋ ਕਿ ਇਸ ਪੌਲੂਸ ਨੇ ਕੇਵਲ ਅਫ਼ਸੁਸ ਵਿੱਚ ਹੀ ਨਹੀਂ ਸਗੋਂ ਸਾਰੇ ਏਸ਼ੀਆ ਦੇ ਇਲਾਕੇ ਵਿੱਚ ਬਹੁਤ ਸਾਰੇ ਲੋਕਾਂ ਨੂੰ ਇਹ ਕਹਿ ਕੇ ਉਲਟੇ ਰਾਹ ਪਾ ਦਿੱਤਾ ਹੈ ਕਿ ਹੱਥਾਂ ਦੇ ਬਣੇ ਦੇਵਤਾ, ਦੇਵਤਾ ਨਹੀਂ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਨਾਲ ਹੀ, ਤੁਸੀਂ ਜਾਣਦੇ ਹੋ ਕਿ ਕਿਵੇਂ ਇਸ ਪੌਲੁਸ ਨੇ ਇੱਥੇ ਅਫ਼ਸੀਆਂ ਵਿੱਚ ਅਤੇ ਅਸਲ ਵਿੱਚ ਪੂਰੇ ਏਸ਼ੀਆ ਪ੍ਰਾਂਤ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਯਕੀਨ ਦਿਵਾਇਆ ਅਤੇ ਗੁਮਰਾਹ ਕੀਤਾ ਹੋਈਆਂ। ਉਹ ਕਹਿੰਦਾ ਹੈ ਕਿ ਮਨੁੱਖ ਦੇ ਹੱਥਾਂ ਦੁਆਰਾ ਬਣਾਏ ਦੇਵਤੇ ਕੋਈ ਵੀ ਦੇਵਤਾ ਨਹੀਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਤੁਸੀਂ ਤਾਂ ਵੇਖਦੇ ਅਰ ਸੁਣਦੇ ਹੋ ਜੋ ਇਸ ਪੌਲੁਸ ਨੇ ਇਹ ਕਹਿ ਕੇ ਭਈ ਜਿਹੜੇ ਹੱਥਾਂ ਨਾਲ ਬਣਾਏ ਹੋਏ ਹਨ, ਓਹ ਦਿਓਤੇ ਨਹੀਂ ਹੁੰਦੇ, ਨਿਰਾ ਅਫ਼ਸੁਸ ਵਿੱਚ ਹੀ ਨਹੀਂ ਸਗੋਂ ਸਾਰੇਕੁ ਅਸਿਯਾ ਵਿੱਚ ਬਹੁਤ ਸਾਰਿਆਂ ਲੋਕਾਂ ਨੂੰ ਸਮਝਾ ਸਮਝੂ ਕੇ ਬਹਿਕਾ ਦਿੱਤਾ ਹੈ
Punjabi ERV
ਪਰ ਉਸ ਵੱਲ ਵੇਖੋ ਉਹ ਕੀ ਆਖ ਰਿਹਾ ਹੈ। ਪੌਲੁਸ ਨੇ ਅਫ਼ਸੁਸ ਵਿੱਚ ਅਤੇ ਲੱਗ ਭੱਗ ਪੂਰੇ ਅਸਿਯਾ ਵਿੱਚ ਬਹੁਤ ਸਾਰੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ, ਅਤੇ ਉਨ੍ਹਾਂ ਦੇ ਮਨ ਬਦਲ ਦਿੱਤੇ ਹਨ। ਉਸਦਾ ਕਹਿਣਾ ਹੈ ਕਿ ਮਨੁੱਖ ਜਿਹਡ਼ੇ ਦੇਵੇਤੇ ਬਣਾਉਂਦੇ ਹਨ ਉਹ ਅਸਲ ਨਹੀਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਸੀਂ ਵੇਖਦੇ ਤੇ ਸੁਣਦੇ ਹੋ ਜੋ ਇਸ ਪੌਲੁਸ ਨੇ ਕੇਵਲ ਅਫ਼ਸੁਸ ਵਿੱਚ ਹੀ ਨਹੀਂ ਸਗੋਂ ਲੱਗਭਗ ਸਾਰੇ ਏਸ਼ੀਆ ਵਿੱਚ ਬਹੁਤ ਸਾਰਿਆਂ ਲੋਕਾਂ ਨੂੰ ਸਮਝਾ ਕੇ ਬਹਿਕਾ ਦਿੱਤਾ ਹੈ, ਕਿ ਜਿਹੜੇ ਹੱਥਾਂ ਨਾਲ ਬਣਾਏ ਹੋਏ ਹਨ, ਉਹ ਦੇਵਤੇ ਨਹੀਂ ਹੁੰਦੇ,।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے تُسی ویکھدے تے سُندے ہو۔ پئی نِرا اِفِسُس وِچ نئیں سگوں سارے آسِیہ وِچ۔ ایس پَولُس ایہہ آکھ کے پئی جیہڑے ہتّھاں نال بنائے جاندے نیں۔ اوہ خُدا نئیں۔ بڑی خلقت نُوں سمجھا کے ورغلا یا اے۔
Punjabi Standard Bible (Punjabi Standard Bible) 2023
ਤੁਸੀਂ ਵੇਖਦੇ ਅਤੇ ਸੁਣਦੇ ਹੋ ਕਿ ਇਸ ਪੌਲੁਸ ਨੇ ਕੇਵਲ ਅਫ਼ਸੁਸ ਵਿੱਚ ਹੀ ਨਹੀਂ, ਸਗੋਂ ਲਗਭਗ ਸਾਰੇ ਅਸਿਯਾ ਵਿੱਚ ਬਹੁਤ ਲੋਕਾਂ ਨੂੰ ਸਮਝਾ-ਬੁਝਾ ਕੇ ਕੁਰਾਹੇ ਪਾਇਆ ਹੈ ਅਤੇ ਕਹਿੰਦਾ ਹੈ ਕਿ ਜੋ ਹੱਥਾਂ ਦੇ ਬਣਾਏ ਹਨ ਉਹ ਦੇਵਤੇ ਨਹੀਂ ਹਨ।