Acts 19:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੀਆਂ ਗੱਲਾਂ ਉਹ ਆਖਦਾ ਹੈ, ਹੋ ਸੱਕਦਾ ਹੈ ਕਿ ਉਹ ਲੋਕਾਂ ਨੂੰ ਸਾਡੇ ਕੰਮ ਦੇ ਵਿਰੁੱਧ ਕਰ ਦੇਣ। ਪਰ ਦੂਜਾ ਖਤਰਾ ਇਹ ਵੀ ਹੈ ਕਿ ਸ਼ਾਇਦ ਲੋਕ ਇਹ ਸੋਚਣਾ ਸ਼ੁਰੂ ਕਰ ਦੇਣ ਕਿ ਮਹਾਨ ਦੇਵੀ ਅਰਤਿਮਿਸ ਦਾ ਮੰਦਰ ਮਹੱਤਵਹੀਣ ਹੈ। ਉਸਦੀ ਮਹਾਨਤਾ ਖਤਮ ਹੋ ਜਾਵੇਗੀ। ਅਰਤਿਮਿਸ ਅਜਿਹੀ ਦੇਵੀ ਹੈ ਜਿਸਦੀ ਕਿ ਸਾਰੇ ਅਸਿਯਾ ਅਤੇ ਸੰਸਾਰ ਵਿੱਚ ਉਪਾਸਨਾ ਹੁੰਦੀ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਕਾਰਨ ਕੇਵਲ ਸਾਡੇ ਕਾਰੋਬਾਰ ਨੂੰ ਹੀ ਧੱਕਾ ਨਹੀਂ ਲੱਗੇਗਾ ਸਗੋਂ ਇਹ ਵੀ ਕਿ ਮਹਾਨ ਦੇਵੀ ਅਰਤਿਮਿਸ ਦੀ ਮਹਾਨਤਾ ਖ਼ਤਮ ਹੋ ਜਾਵੇਗੀ, ਜਿਸ ਦੀ ਪੂਜਾ ਨਾ ਕੇਵਲ ਸਾਰਾ ਏਸ਼ੀਆ ਸਗੋਂ ਸਾਰਾ ਸੰਸਾਰ ਕਰਦਾ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਥੇ ਸਿਰਫ ਇਹ ਖ਼ਤਰਾ ਨਹੀਂ, ਜੋ ਸਾਡਾ ਕੰਮ ਮੰਦਾ ਪੈ ਜਾਵੇਗਾ ਸਗੋਂ ਇਹ ਵੀ ਦੁੱਖ ਹੈ ਕਿ ਮਹਾਨ ਦੇਵੀ ਅਰਤਿਮਿਸ ਦੇ ਹੈਕਲ ਨੂੰ ਬਦਨਾਮ ਕੀਤਾ ਜਾਵੇਗਾ; ਜਿਸਦੀ ਪੂਜਾ ਏਸ਼ੀਆ ਅਤੇ ਦੁਨੀਆਂ ਭਰ ਵਿੱਚ ਕੀਤੀ ਜਾਂਦੀ ਹੈ, ਉਸ ਦੀ ਖਾਸ ਮਹਿਮਾ ਜਾਂਦੀ ਰਹੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਨਿਰਾ ਇਹੋ ਸੰਸਾ ਨਹੀਂ ਜੋ ਸਾਡੀ ਕਿਰਤ ਮਾਤ ਪੈ ਜਾਵੇ ਸਗੋਂ ਇਹ ਭੀ ਕਿ ਮਹਾਂ ਦੇਵੀ ਅਰਤਿਮਿਸ ਦਾ ਮੰਦਰ ਰੁਲ ਜਾਵੇ ਅਰ ਜਿਹ ਨੂੰ ਸਰਬੱਤ ਅਸਿਯਾ ਸਗੋਂ ਦੁਨੀਆਂ ਪੂਜਦੀ ਹੈ ਉਹ ਦੀ ਮਹਿਮਾ ਜਾਂਦੀ ਰਹੇ
Punjabi ERV
ਜਿਹਡ਼ੀਆਂ ਗੱਲਾਂ ਉਹ ਆਖਦਾ ਹੈ, ਹੋ ਸਕਦਾ ਹੈ ਕਿ ਉਹ ਲੋਕਾਂ ਨੂੰ ਸਾਡੇ ਕੰਮ ਦੇ ਵਿਰੁੱਧ ਕਰ ਦੇਣ। ਪਰ ਦੂਜਾ ਖਤਰਾ ਇਹ ਵੀ ਹੈ ਕਿ ਸ਼ਾਇਦ ਲੋਕ ਇਹ ਸੋਚਣਾ ਸ਼ੁਰੂ ਕਰ ਦੇਣ ਕਿ ਮਹਾਨ ਦੇਵੀ ਅਰਤਿਮਿਸ ਦਾ ਮੰਦਰ ਮਹੱਤਵਹੀਣ ਹੈ। ਉਸਦੀ ਮਹਾਨਤਾ ਖਤਮ ਹੋ ਜਾਵੇਗੀ। ਅਰਤਿਮਿਸ ਅਜਿਹੀ ਦੇਵੀ ਹੈ ਜਿਸਦੀ ਕਿ ਸਾਰੇ ਅਸਿਯਾ ਅਤੇ ਸੰਸਾਰ ਵਿੱਚ ਉਪਾਸਨਾ ਹੁੰਦੀ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਕੇਵਲ ਇਹੋ ਦੁੱਖ ਨਹੀਂ, ਜੋ ਸਾਡਾ ਕੰਮ ਮੰਦਾ ਪੈ ਜਾਵੇਗਾ ਸਗੋਂ ਇਹ ਵੀ ਦੁੱਖ ਹੈ ਕਿ ਮਹਾਂ ਦੇਵੀ ਅਰਤਿਮਿਸ ਦੇ ਮੰਦਿਰ ਦੀ ਮਹੱਤਵਤਾ ਜਾਂਦੀ ਰਹੇਗੀ ਜਿਸ ਨੂੰ ਸਾਰਾ ਏਸ਼ੀਆ ਸਗੋਂ ਸੰਸਾਰ ਪੂਜਦਾ ਹੈ, ਉਹ ਦੀ ਮਹਿਮਾ ਜਾਂਦੀ ਰਹੇਗੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو نِرا ایہہ خطرہ نئیں پئی ساڈے کمّ دا قدر جاندا رہے پر وڈّی دیوی اَرتمس دا مندر وی اُڈ جائے۔ تے اوہدی وڈیائی وی جاندی رہے جِہنُوں سارا آسِیہ تے ساری دُنیا پُوجدی اے۔
Punjabi Standard Bible (Punjabi Standard Bible) 2023
ਇਸ ਨਾਲ ਨਾ ਕੇਵਲ ਸਾਡੇ ਕਿੱਤੇ ਦੇ ਬਦਨਾਮ ਹੋਣ ਦਾ ਖ਼ਤਰਾ ਹੈ, ਸਗੋਂ ਮਹਾਨ ਦੇਵੀ ਅਰਤਿਮਿਸ ਦੇ ਮੰਦਰ ਨੂੰ ਵੀ ਮਹੱਤਵਹੀਣ ਸਮਝਿਆ ਜਾਵੇਗਾ ਅਤੇ ਜਿਸ ਨੂੰ ਸਾਰਾ ਅਸਿਯਾ ਅਤੇ ਸੰਸਾਰ ਪੂਜਦਾ ਹੈ ਉਸ ਦੀ ਮਹਾਨਤਾ ਵੀ ਖ਼ਤਮ ਹੋ ਜਾਵੇਗੀ।”