Acts 19:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਹਿਰ ਵਿੱਚ ਗੜਬੜੀ ਮੱਚ ਗਈ। ਭੀੜ ਨੇ ਮਕਦੂਨਿਯਾ ਤੋਂ ਆਏ ਗਾਯੁਸ ਅਤੇ ਅਰਿਸਤਰੱਖੁਸ ਨੂੰ ਜਿਹੜੇ ਪੌਲੁਸ ਦੇ ਨਾਲ ਸਫ਼ਰ ਵਿੱਚ ਆਏ ਸਨ ਜੋ ਸਨ ਫ਼ੜ ਲਿਆ। ਤਦ ਸਾਰੇ ਲੋਕ ਇੱਕ ਮੈਦਾਨ ਵਿੱਚ ਇਕੱਠੇ ਹੋਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਰੇ ਸ਼ਹਿਰ ਵਿੱਚ ਰੌਲਾ ਪੈ ਗਿਆ । ਲੋਕਾਂ ਨੇ ਪੌਲੂਸ ਦੇ ਨਾਲ ਯਾਤਰਾ ਕਰਨ ਵਾਲੇ ਦੋ ਸਾਥੀਆਂ ਗਾਯੁਸ ਅਤੇ ਅਰਿਸਤਰਖੁਸ ਨੂੰ ਜਿਹੜੇ ਮਕਦੂਨਿਯਾ ਦੇ ਰਹਿਣ ਵਾਲੇ ਸਨ ਘਸੀਟ ਕੇ ਨਾਟਸ਼ਾਲਾ ਵੱਲ ਲੈ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਸੇ ਵੇਲੇ ਹੀ ਸਾਰੇ ਸ਼ਹਿਰ ਵਿੱਚ ਹਫੜਾ-ਦਫੜੀ ਮੱਚ ਗਈ। ਲੋਕਾਂ ਨੇ ਮਕਦੂਨਿਯਾ ਦੇ ਵਸਨੀਕ ਜੋ ਪੌਲੁਸ ਦੇ ਯਾਤਰਾ ਕਰਨ ਵਾਲੇ ਸਾਥੀ ਗਾਯੁਸ ਅਤੇ ਅਰਿਸਤਰਖੁਸ ਨੂੰ ਕਾਬੂ ਕਰ ਲਿਆ ਅਤੇ ਆਪਣੇ ਨਾਲ ਖਿੱਚ ਕੇ ਤਮਾਸ਼ੇ ਘਰ ਵਿੱਚ ਲੈ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਾਰੇ ਸ਼ਹਿਰ ਵਿੱਚ ਹੁੱਲੜ ਪੈ ਗਿਆ ਅਤੇ ਓਹ ਇੱਕ ਮਨ ਹੋ ਕੇ ਗਾਯੁਸ ਅਤੇ ਅਰਿਸਤਰਖੁਸ ਨੂੰ ਜਿਹੜੇ ਮਕਦੂਨਿਯਾ ਦੇ ਵਾਸੀ ਅਤੇ ਸਫ਼ਰ ਵਿੱਚ ਪੌਲੁਸ ਦੇ ਸਾਥੀ ਸਨ ਆਪਣੇ ਨਾਲ ਖਿੱਚ ਕੇ ਤਮਾਸ਼ੇ ਘਰ ਵਿੱਚ ਟੁੱਟ ਪਏ
Punjabi ERV
ਸ਼ਹਿਰ ਵਿੱਚ ਗਡ਼ਬਡ਼ੀ ਮੱਚ ਗਈ। ਭੀਡ਼ ਨੇ ਮਕਦੂਨਿਯਾ ਤੋਂ ਆਏ ਗਾਯੁਸ ਅਤੇ ਅਰਿਸਤਰ ਖੁਸ ਨੂੰ ਜਿਹਡ਼ੇ ਪੌਲੁਸ ਦੇ ਨਾਲ ਸਫ਼ਰ ਵਿੱਚ ਆਏ ਸਨ ਜੋ ਸਨ ਫ਼ਡ਼ ਲਿਆ। ਤੱਦ ਸਾਰੇ ਲੋਕ ਇੱਕ ਮੈਦਾਨ ਵਿੱਚ ਇਕਠੇ ਹੋਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਸਾਰੇ ਸ਼ਹਿਰ ਵਿੱਚ ਹੁੱਲੜ ਪੈ ਗਿਆ ਅਤੇ ਉਹ ਇੱਕ ਮਨ ਹੋ ਕੇ ਗਾਯੁਸ ਅਤੇ ਅਰਿਸਤਰਖੁਸ ਨੂੰ ਜਿਹੜੇ ਮਕਦੂਨਿਯਾ ਦੇ ਵਾਸੀ ਅਤੇ ਸਫ਼ਰ ਵਿੱਚ ਪੌਲੁਸ ਦੇ ਸਾਥੀ ਸਨ ਆਪਣੇ ਨਾਲ ਖਿੱਚ ਕੇ ਤਮਾਸ਼ੇ ਘਰ ਵਿੱਚ ਲੈ ਗਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے سارے شہر وِچ ہُلّڑ مَچ گیا۔ تے سبھ مِل کے گَیُس تے ارِسترخُس نُوں جیہڑے مَکِدُنیہ دے رہن والے تے پَولُس دے سفر وِچ ساتھی سن پَھڑکے تماشے دی تھانویں اِک دِل ہو کے بھج گئے۔
Punjabi Standard Bible (Punjabi Standard Bible) 2023
ਤਦ ਸਾਰੇ ਨਗਰ ਵਿੱਚ ਗੜਬੜੀ ਫੈਲ ਗਈ ਅਤੇ ਲੋਕ ਪੌਲੁਸ ਦੇ ਸੰਗੀ ਯਾਤਰੀ ਗਾਯੁਸ ਅਤੇ ਅਰਿਸਤਰਖੁਸ ਨੂੰ ਜਿਹੜੇ ਮਕਦੂਨਿਯਾ ਦੇ ਵਾਸੀ ਸਨ, ਫੜ ਕੇ ਇਕੱਠੇ ਤੇਜੀ ਨਾਲ ਦੌੜਦੇ ਹੋਏ ਰੰਗਸ਼ਾਲਾ ਵਿੱਚ ਗਏ।