Acts 19:31 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੇਸ਼ ਦੇ ਕੁਝ ਆਗੂ ਪੌਲੁਸ ਦੇ ਮਿੱਤਰ ਵੀ ਸਨ। ਉਨ੍ਹਾਂ ਨੇ ਉਸ ਨੂੰ ਇਹ ਬੇਨਤੀ ਕਰਦਿਆਂ ਕਿ ਉਹ ਮੈਦਾਨ ਵਿੱਚ ਨਾ ਜਾਵੇ ਇੱਕ ਸੰਦੇਸ਼ ਭੇਜਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਏਸ਼ੀਆ ਦੇ ਕਈ ਅਧਿਕਾਰੀਆਂ ਨੇ ਵੀ ਜਿਹੜੇ ਪੌਲੂਸ ਦੇ ਮਿੱਤਰ ਸਨ ਉਸ ਨੂੰ ਸੁਨੇਹਾ ਭੇਜਿਆ ਅਤੇ ਬੇਨਤੀ ਕੀਤੀ ਕਿ ਉਹ ਨਾਟਸ਼ਾਲਾ ਵਿੱਚ ਜਾਣ ਦੀ ਕੋਸ਼ਿਸ਼ ਨਾ ਕਰੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਏਸ਼ੀਆ ਦੇ ਹਾਕਮਾਂ ਵਿੱਚੋਂ ਵੀ ਕਈਆਂ ਨੇ ਜੋ ਉਹ ਦੇ ਮਿੱਤਰ ਸਨ, ਮਿੰਨਤ ਨਾਲ ਉਹ ਦੇ ਕੋਲ ਚੇਤਾਵਨੀ ਦੇ ਕੇ ਭੇਜਿਆ ਕਿ ਤਮਾਸ਼ੇ ਘਰ ਵਿੱਚ ਨਾ ਵੜਨਾ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਅਸਿਯਾ ਦੇ ਸਰਦਾਰਾਂ ਵਿੱਚੋਂ ਵੀ ਕਈਆਂ ਨੇ ਜੋ ਉਹ ਦੇ ਮਿਤ੍ਰ ਸਨ ਮਿੰਨਤ ਨਾਲ ਉਹ ਦੇ ਕੋਲ ਕਹਾ ਭੇਜਿਆ ਭਈ ਤਮਾਸ਼ੇ ਘਰ ਵਿੱਚ ਨਾ ਵੜਨਾ!
Punjabi ERV
ਉਸ ਦੇਸ਼ ਦੇ ਕੁਝ ਆਗੂ ਪੌਲੁਸ ਦੇ ਮਿੱਤਰ ਵੀ ਸਨ। ਉਨ੍ਹਾਂ ਨੇ ਉਸਨੂੰ ਇਹ ਬੇਨਤੀ ਕਰਦਿਆਂ ਕਿ ਉਹ ਮੈਦਾਨ ਵਿੱਚ ਨਾ ਜਾਵੇ ਇੱਕ ਸੰਦੇਸ਼ ਭੇਜਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਏਸ਼ੀਆ ਦੇ ਹਾਕਮਾਂ ਵਿੱਚੋਂ ਵੀ ਕਈਆਂ ਨੇ ਜੋ ਉਹ ਦੇ ਮਿੱਤਰ ਸਨ, ਮਿੰਨਤ ਨਾਲ ਉਹ ਦੇ ਕੋਲ ਕਹਿ ਕੇ ਭੇਜਿਆ ਕਿ ਤਮਾਸ਼ੇ ਘਰ ਵਿੱਚ ਨਾ ਵੜਨਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے آسِیہ دے کئی سرداراں جیہڑے اوہدے دوست سن آکھ گھلّیا۔ تے اوہدی مِنّت کِیتی۔ پئی تماشے دی تھانویں جان دی دلیری نا کرے۔
Punjabi Standard Bible (Punjabi Standard Bible) 2023
ਅਸਿਯਾ ਦੇ ਕੁਝ ਅਧਿਕਾਰੀਆਂ ਨੇ ਵੀ ਜੋ ਉਸ ਦੇ ਮਿੱਤਰ ਸਨ, ਸੁਨੇਹਾ ਭੇਜ ਕੇ ਉਸ ਨੂੰ ਬੇਨਤੀ ਕੀਤੀ ਕਿ ਉਹ ਰੰਗਸ਼ਾਲਾ ਵਿੱਚ ਨਾ ਜਾਵੇ।