Acts 19:33 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦੀਆਂ ਨੇ ਇੱਕ ਸਿਕੰਦਰ ਨਾਂ ਦੇ ਆਦਮੀ ਨੂੰ ਉਨ੍ਹਾਂ ਦੇ ਸਾਹਮਣੇ ਖੜ੍ਹਾ ਕੀਤਾ। ਲੋਕਾਂ ਨੇ ਉਸ ਨੂੰ ਕਿਹਾ ਕਿ ਕੀ ਕਰੀਏ? ਉਸ ਨੇ ਲੋਕਾਂ ਨੂੰ ਸ਼ਾਂਤ ਰਹਿਣ ਵਾਸਤੇ ਆਪਣੇ ਹੱਥ ਚੁੱਕੇ, ਕਿਉਂਕਿ ਉਹ ਉਨ੍ਹਾਂ ਗੱਲਾਂ ਦੀ ਵਿਆਖਿਆ ਕਰਨੀ ਚਾਹੁੰਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਕੁਝ ਲੋਕਾਂ ਨੇ ਸੋਚਿਆ ਕਿ ਸਿਕੰਦਰ ਜ਼ਿਮੇਵਾਰ ਹੈ ਕਿਉਂਕਿ ਯਹੂਦੀ ਉਸ ਨੂੰ ਅੱਗੇ ਕਰ ਰਹੇ ਸਨ । ਸਿਕੰਦਰ ਨੇ ਲੋਕਾਂ ਨੂੰ ਹੱਥ ਦਾ ਇਸ਼ਾਰਾ ਕੀਤਾ ਅਤੇ ਆਪਣੇ ਹੱਕ ਵਿੱਚ ਲੋਕਾਂ ਨੂੰ ਕੁਝ ਕਹਿਣਾ ਚਾਹਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਥੋਂ ਦੇ ਇੱਕ ਯਹੂਦੀ ਦਾ ਨਾਂ ਅਲੇਕਜ਼ੈਂਡਰ ਸੀ। ਕੁਝ ਯਹੂਦੀਆਂ ਨੇ ਭੀੜ ਵਿਚੋਂ ਉਸ ਨੂੰ ਮੋਰਚੇ ਦੇ ਸਾਹਮਣੇ ਵੱਲ ਧੱਕ ਦਿੱਤਾ, ਤਾਂ ਜੋ ਉਹ ਲੋਕਾਂ ਦੀ ਭੀੜ ਨਾਲ ਗੱਲ ਕਰ ਸਕੇ। ਤਾਂ ਅਲੇਕਜ਼ੈਂਡਰ ਨੇ ਹੱਥ ਨਾਲ ਇਸ਼ਾਰਾ ਕਰਕੇ ਆਪਣੇ ਬਚਾਉ ਲਈ ਲੋਕਾਂ ਨੂੰ ਚੁੱਪ ਰਹਿਣ ਲਈ ਪ੍ਰੇਰਿਆ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਨੇ ਸਿਕੰਦਰ ਨੂੰ ਜਿਹ ਨੂੰ ਯਹੂਦੀ ਅਗਾਹਾਂ ਧੱਕਦੇ ਸਨ ਭੀੜ ਵਿੱਚੋਂ ਸਾਹਮਣੇ ਕਰ ਦਿੱਤਾ ਅਤੇ ਸਿਕੰਦਰ ਨੇ ਹੱਥ ਨਾਲ ਸੈਨਤ ਕਰ ਕੇ ਲੋਕਾਂ ਦੇ ਅੱਗੇ ਉਜ਼ਰ ਕਰਨਾ ਚਾਹਿਆ
Punjabi ERV
ਯਹੂਦੀਆਂ ਨੇ ਇੱਕ ਸਿਕੰਦਰ ਨਾਂ ਦੇ ਆਦਮੀ ਨੂੰ ਉਨ੍ਹਾਂ ਦੇ ਸਾਮ੍ਹਣੇ ਖਢ਼ਾ ਕੀਤਾ। ਲੋਕਾਂ ਨੇ ਉਸਨੂੰ ਕਿਹਾ ਕਿ ਕੀ ਕਰੀਏ? ਉਸਨੇ ਲੋਕਾਂ ਨੂੰ ਸ਼ਾਂਤ ਰਹਿਣ ਵਾਸਤੇ ਆਪਣੇ ਹੱਥ ਚੁੱਕੇ, ਕਿਉਂਕਿ ਉਹ ਉਨ੍ਹਾਂ ਗੱਲਾਂ ਦੀ ਵਿਆਖਿਆ ਕਰਨੀ ਚਾਹੁੰਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਸਿਕੰਦਰ ਨੂੰ ਜਿਸ ਨੂੰ ਯਹੂਦੀ ਅਗਾਹਾਂ ਧੱਕਦੇ ਸਨ ਭੀੜ ਵਿੱਚੋਂ ਸਾਹਮਣੇ ਕਰ ਦਿੱਤਾ ਅਤੇ ਸਿਕੰਦਰ ਨੇ ਹੱਥ ਨਾਲ ਇਸ਼ਾਰਾ ਕਰ ਕੇ ਆਪਣੇ ਆਪ ਨੂੰ ਬਚਾਉਣਾ ਚਾਹਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوہناں اِسکندر نُوں جِہنُوں یہُودی پیش کر دے سن بِھیڑ وِچوں کڈھ کے اگّے کر دِتّا۔ تے اِسکندر ہتّھ نال سینت کر کے چاہندا سی پئی لوکاں دے سامھنے عُذر کرے۔
Punjabi Standard Bible (Punjabi Standard Bible) 2023
ਤਦ ਭੀੜ ਵਿੱਚੋਂ ਕੁਝ ਲੋਕਾਂ ਨੇ ਸਿਕੰਦਰ ਨੂੰ ਜਿਸ ਨੂੰ ਯਹੂਦੀਆਂ ਨੇ ਖੜ੍ਹਾ ਕੀਤਾ ਸੀ, ਸਾਹਮਣੇ ਕੀਤਾ ਅਤੇ ਸਿਕੰਦਰ ਨੇ ਹੱਥ ਨਾਲ ਇਸ਼ਾਰਾ ਕਰਕੇ ਲੋਕਾਂ ਦੇ ਸਾਹਮਣੇ ਆਪਣਾ ਪੱਖ ਰੱਖਣਾ ਚਾਹਿਆ।