Acts 19:34 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜਦ ਲੋਕਾਂ ਨੇ ਮਹਿਸੂਸ ਕੀਤਾ ਕਿ ਸਿਕੰਦਰ ਇੱਕ ਯਹੂਦੀ ਸੀ, ਉਨ੍ਹਾਂ ਸਭਨਾ ਨੇ ਇੱਕ ਅਵਾਜ਼ ਵਿੱਚ ਇਹ ਆਖਦਿਆਂ ਹੋਇਆਂ ਦੋ ਘੰਟਿਆਂ ਲਈ ਰੌਲਾ ਪੌਣਾ ਸ਼ੁਰੂ ਕਰ ਦਿੱਤਾ “ਅਫ਼ਸੀਆਂ ਦੀ ਅਰਤਿਮਿਸ ਮਹਾਨ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਦੋਂ ਲੋਕਾਂ ਨੂੰ ਪਤਾ ਲੱਗਾ ਕਿ ਇਹ ਯਹੂਦੀ ਹੈ ਤਾਂ ਕੋਈ ਦੋ ਘੰਟੇ ਤੱਕ ਉਹ ਲਗਾਤਾਰ ਉੱਚੀ-ਉੱਚੀ ਰੌਲਾ ਪਾਉਂਦੇ ਰਹੇ, “ਅਫ਼ਸੁਸ ਦੀ ਦੇਵੀ ਅਰਤਿਮਿਸ ਮਹਾਨ ਹੈ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਲੋਕਾਂ ਦੀ ਭੀੜ ਨੂੰ ਅਹਿਸਾਸ ਹੋਇਆ ਕਿ ਉਹ ਇੱਕ ਯਹੂਦੀ ਸੀ, ਤਾਂ ਉਨ੍ਹਾਂ ਸਾਰਿਆਂ ਨੇ ਲਗਭਗ ਦੋ ਘੰਟੇ ਇਕੱਠੇ ਹੋ ਕੇ ਰੌਲਾ ਪਾਇਆ, “ਅਫ਼ਸੀਆਂ ਦਾ ਅਰਤਿਮਿਸ ਮਹਾਨ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਉਨ੍ਹਾਂ ਜਾਣਿਆ ਭਈ ਇਹ ਯਹੂਦੀ ਹੈ ਤਾਂ ਸੱਭੋ ਇੱਕ ਅਵਾਜ਼ ਨਾਲ ਦੋਕੁ ਘੰਟਿਆਂ ਤੀਕੁਰ ਉੱਚੀ ਉੱਚੀ ਬੋਲਦੇ ਰਹੇ ਭਈ \ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ!\
Punjabi ERV
ਪਰ ਜਦ੍ਦ ਲੋਕਾਂ ਨੇ ਮਹਿਸੂਸ ਕੀਤਾ ਕਿ ਸਿਕੰਦਰ ਇੱਕ ਯਹੂਦੀ ਸੀ, ਉਨ੍ਹਾਂ ਸਭਨਾ ਨੇ ਇੱਕ ਅਵਾਜ਼ ਵਿੱਚ ਇਹ ਆਖਦਿਆਂ ਹੋਇਆਂ ਦੋ ਘੰਟਿਆਂ ਲਈ ਰੌਲਾ ਪੌਣਾ ਸ਼ੁਰੂ ਕਰ ਦਿੱਤਾ “ਅਫ਼ਸੀਆਂ ਦੀ ਅਰਤਿਮਿਸ ਮਹਾਨ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਇਹ ਯਹੂਦੀ ਹੈ, ਤਾਂ ਸਾਰੇ ਇੱਕ ਅਵਾਜ਼ ਨਾਲ ਦੋ ਕੁ ਘੰਟਿਆਂ ਤੱਕ ਉੱਚੀ-ਉੱਚੀ ਬੋਲਦੇ ਰਹੇ ਕਿ ਅਫ਼ਸੀਆਂ ਦੀ ਅਰਤਿਮਿਸ ਵੱਡੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر جد اوہناں نیں جانیا پئی ایہہ یہُودی اے تَد دو کُو گھینٹیاں تِیکر اِک اواز ہو کے اُچّی اُچّی آکھدے رہے۔ پئی اِفسِیاں دی اَرتمس وڈّی اے۔
Punjabi Standard Bible (Punjabi Standard Bible) 2023
ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਯਹੂਦੀ ਹੈ ਤਾਂ ਲਗਭਗ ਦੋ ਘੰਟੇ ਤੱਕ ਸਾਰੇ ਇੱਕੋ ਅਵਾਜ਼ ਵਿੱਚ ਚੀਕਦੇ ਰਹੇ, “ਅਫ਼ਸੀਆਂ ਦੀ ਅਰਤਿਮਿਸ ਮਹਾਨ ਹੈ।”