Acts 19:38 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡੇ ਕੋਲ ਅਦਾਲਤਾਂ ਹਨ ਅਤੇ ਉੱਥੇ ਨਿਆਂਕਾਰ ਹਨ। ਜੇਕਰ ਦੇਮੇਤ੍ਰਿਯੁਸ ਅਤੇ ਉਸ ਦੇ ਨਾਲ ਕੰਮ ਕਰਨ ਵਾਲੇ ਹੋਰਨਾਂ ਨੂੰ ਕਿਸੇ ਦੇ ਖਿਲਾਫ਼ ਕੋਈ ਸ਼ਿਕਾਇਤ ਹੈ, ਤਾਂ ਉਨ੍ਹਾਂ ਨੂੰ ਕਚਿਹਰੀਆਂ ਵਿੱਚ ਜਾਣਾ ਚਾਹੀਦਾ ਹੈ। ਉੱਥੇ ਉਹ ਆਪਣੇ ਮਾਮਲੇ ਬਾਰੇ ਇੱਕ ਦੂਜੇ ਦੇ ਖਿਲਾਫ਼ ਦਲੀਲਬਾਜ਼ੀ ਕਰ ਸੱਕਦੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਦੇਮੇਤ੍ਰਿਯੁਸ ਅਤੇ ਉਸ ਦੇ ਕਾਰੀਗਰਾਂ ਦਾ ਕਿਸੇ ਨਾਲ ਕੋਈ ਝਗੜਾ ਹੈ ਤਾਂ ਅਦਾਲਤ ਖੁੱਲ੍ਹੀ ਹੈ ਅਤੇ ਰਾਜਪਾਲ ਵੀ ਹੈ । ਉਹ ਇੱਕ ਦੂਜੇ ਉੱਤੇ ਮੁਕੱਦਮਾ ਚਲਾ ਸਕਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ, ਤਾਂ ਦੇਮੇਤ੍ਰਿਯੁਸ ਅਤੇ ਉਸਦੇ ਸਾਥੀ ਕਾਰੀਗਰਾਂ ਨੂੰ ਕਿਸੇ ਵਿਰੁੱਧ ਸ਼ਿਕਾਇਤ ਹੈ, ਤਾਂ ਅਦਾਲਤ ਖੁੱਲੀਆਂ ਹਨ ਅਤੇ ਸਰਕਾਰੀ ਵਕੀਲ ਵੀ ਹਨ। ਤੁਸੀਂ ਉੱਥੇ ਕਿਸੇ ਨੂੰ ਵੀ ਦੋਸ਼ੀ ਠਹਿਰਾ ਸਕਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਜੇ ਦੇਮੇਤ੍ਰਿਯੁਸ ਅਰ ਉਹ ਦੇ ਨਾਲ ਦੇ ਕਾਰੀਗਰਾਂ ਦਾ ਕਿਸੇ ਉੱਤੇ ਕੁਝ ਦਾਵਾ ਹੋਵੇ ਤਾਂ ਕਚਹਿਰੀਆਂ ਲੱਗੀਆਂ ਹਨ ਅਤੇ ਡਿਪਟੀ ਵੀ ਹਨ, ਓਹ ਇਕ ਦੂਜੇ ਤੇ ਨਾਲਸ਼ ਕਰਨ
Punjabi ERV
ਸਾਡੇ ਕੋਲ ਅਦਾਲਤਾਂ ਹਨ ਅਤੇ ਉਥੇ ਨਿਆਂਕਾਰ ਹਨ। ਜੇਕਰ ਦੇਮੇਤ੍ਰਿਯੁਸ ਅਤੇ ਉਸਦੇ ਨਾਲ ਕੰਮ ਕਰਨ ਵਾਲੇ ਹੋਰਨਾਂ ਨੂੰ ਕਿਸੇ ਦੇ ਖਿਲਾਫ਼ ਕੋਈ ਸ਼ਿਕਾਇਤ ਹੈ, ਤਾਂ ਉਨ੍ਹਾਂ ਨੂੰ ਕਚਿਹਰੀਆਂ ਵਿੱਚ ਜਾਣਾ ਚਾਹੀਦਾ ਹੈ। ਉਥੇ ਉਹ ਆਪਣੇ ਮਾਮਲੇ ਬਾਰੇ ਇੱਕ ਦੂਜੇ ਦੇ ਖਿਲਾਫ਼ ਦਲੀਲਬਾਜ਼ੀ ਕਰ ਸਕਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਵੀ ਜੇ ਦੇਮੇਤ੍ਰਿਯੁਸ ਅਤੇ ਉਹ ਦੇ ਨਾਲ ਦੇ ਕਾਰੀਗਰਾਂ ਨੂੰ ਕਿਸੇ ਦੇ ਵਿਰੁੱਧ ਸ਼ਿਕਾਇਤ ਹੈ ਤਾਂ ਕਚਹਿਰੀਆਂ ਲੱਗੀਆਂ ਹਨ ਅਤੇ ਡਿਪਟੀ ਵੀ ਹਨ, ਉਹ ਉੱਥੇ ਇੱਕ ਦੂਜੇ ਤੇ ਦੋਸ਼ ਲਗਾਉਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے دیمتیِریُس تے اوہدے نال دے کاریگر کِسے اُتّے دعویٰ رکھدے نیں۔ تاں کچہری کُھلی اے۔ نالے نمائندے موجُود نیں۔ اِک دُوجے اُتّے نالش کرن۔
Punjabi Standard Bible (Punjabi Standard Bible) 2023
ਇਸ ਲਈ ਜੇ ਦੇਮੇਤ੍ਰਿਯੁਸ ਅਤੇ ਉਸ ਦੇ ਨਾਲ ਦੇ ਕਾਰੀਗਰਾਂ ਨੂੰ ਕਿਸੇ ਦੇ ਵਿਰੁੱਧ ਕੋਈ ਸ਼ਿਕਾਇਤ ਹੈ ਤਾਂ ਕਚਹਿਰੀਆਂ ਲੱਗੀਆਂ ਹਨ ਅਤੇ ਰਾਜਪਾਲ ਵੀ ਹਨ, ਉੱਥੇ ਉਹ ਇੱਕ ਦੂਜੇ 'ਤੇ ਦੋਸ਼ ਲਾਉਣ।