Acts 19:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਨੇ ਕਿਹਾ, “ਯੂਹੰਨਾ ਨੇ ਲੋਕਾਂ ਨੂੰ ਇੱਕ ਸਬੂਤ ਵਾਂਗ ਬਪਤਿਸਮਾ ਦਿੱਤਾ ਕਿ ਉਹ ਆਪਣੇ ਜੀਵਨ ਬਦਲਣੇ ਚਾਹੁੰਦੇ ਸਨ ਅਤੇ ਉਹ ਲੋਕਾਂ ਨੂੰ ਉਸ ਇੱਕ ਬਾਰੇ ਦੱਸਦਾ ਸੀ, ਜਿਸਨੇ ਉਸਤੋਂ ਬਾਅਦ ਆਉਣਾ ਸੀ, ਉਹ ਵਿਅਕਤੀ ਯਿਸੂ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤਦ ਪੌਲੂਸ ਨੇ ਉਹਨਾਂ ਨੂੰ ਕਿਹਾ, “ਯੂਹੰਨਾ ਬਪਤਿਸਮਾ ਦੇਣ ਵਾਲਾ ਤੋਬਾ ਦਾ ਬਪਤਿਸਮਾ ਦਿੰਦਾ ਸੀ । ਉਸ ਨੇ ਇਸਰਾਏਲੀ ਲੋਕਾਂ ਨੂੰ ਦੱਸਿਆ ਸੀ ਕਿ ਮੇਰੇ ਬਾਅਦ ਆਉਣ ਵਾਲੇ ਭਾਵ ਯਿਸੂ ਵਿੱਚ ਵਿਸ਼ਵਾਸ ਕਰਨ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪੌਲੁਸ ਨੇ ਕਿਹਾ, “ਯੋਹਨ ਨੇ ਤਾਂ ਤੋਬਾ ਦਾ ਬਪਤਿਸਮਾ ਦਿੱਤਾ। ਉਸਨੇ ਲੋਕਾਂ ਨੂੰ ਕਿਹਾ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਇੱਕ ਆਉਣ ਵਾਲਾ ਹੈ, ਅਰਥਾਤ, ਯਿਸ਼ੂ ਉੱਤੇ ਵਿਸ਼ਵਾਸ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਪੌਲੁਸ ਨੇ ਕਿਹਾ, ਯੂਹੰਨਾ ਤੋਬਾ ਦਾ ਬਪਤਿਸਮਾ ਦਿੰਦਾ ਅਤੇ ਲੋਕਾਂ ਨੂੰ ਇਹ ਆਖਦਾ ਸੀ ਭਈ ਤੁਸੀਂ ਉਸ ਉੱਤੇ ਜੋ ਮੇਰੇ ਪਿੱਛੇ ਆਉਣ ਵਾਲਾ ਹੈ ਅਰਥਾਤ ਯਿਸੂ ਉੱਤੇ ਨਿਹਚਾ ਕਰੋ
Punjabi ERV
ਪੌਲੁਸ ਨੇ ਕਿਹਾ, “ਯੂਹੰਨਾ ਨੇ ਲੋਕਾਂ ਨੂੰ ਇੱਕ ਸਬੂਤ ਵਾਂਗ ਬਪਤਿਸਮਾ ਦਿੱਤਾ ਕਿ ਉਹ ਆਪਣੇ ਜੀਵਨ ਬਦਲਣੇ ਚਾਹੁੰਦੇ ਸਨ ਅਤੇ ਉਹ ਲੋਕਾਂ ਨੂੰ ਉਸ ਇੱਕ ਬਰੇ ਦੱਸਦਾ ਸੀ, ਜਿਸਨੇ ਉਸਤੋਂ ਬਾਅਦ ਆਉਣਾ ਸੀ, ਉਹ ਵਿਅਕਤੀ ਯਿਸੂ ਸੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪੌਲੁਸ ਨੇ ਕਿਹਾ, ਯੂਹੰਨਾ ਤਾਂ ਤੋਬਾ ਦਾ ਬਪਤਿਸਮਾ ਦਿੰਦਾ ਅਤੇ ਲੋਕਾਂ ਨੂੰ ਆਖਦਾ ਸੀ ਕਿ ਤੁਸੀਂ ਉਸ ਉੱਤੇ ਜੋ ਮੇਰੇ ਤੋਂ ਬਾਅਦ ਆਉਣ ਵਾਲਾ ਹੈ ਅਰਥਾਤ ਯਿਸੂ ਉੱਤੇ ਵਿਸ਼ਵਾਸ ਕਰੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پَولُس آکھیا پئی یُوحنّا نے تَوبہ دا بپتِسمہ دِتّا۔ تے لوکاں نُوں ایہہ آکھیا۔ پئی تُسی اوہدے اُتّے جیہڑا میرے پِچّھے آؤندا اے یعنی یِسُوع اُتّے اِیمان لیاؤ۔
Punjabi Standard Bible (Punjabi Standard Bible) 2023
ਪੌਲੁਸ ਨੇ ਕਿਹਾ, “ਯੂਹੰਨਾ ਨੇ ਇਹ ਕਹਿੰਦੇ ਹੋਏ ਲੋਕਾਂ ਨੂੰ ਤੋਬਾ ਦਾ ਬਪਤਿਸਮਾ ਦਿੱਤਾ ਕਿ ਉਹ ਉਸ ਉੱਤੇ ਜਿਹੜਾ ਉਸ ਤੋਂ ਬਾਅਦ ਆਉਣ ਵਾਲਾ ਹੈ, ਵਿਸ਼ਵਾਸ ਕਰਨ ਅਰਥਾਤ ਯਿਸੂ ਉੱਤੇ।”