Acts 19:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪੌਲੁਸ ਪ੍ਰਾਰਥਨਾ ਸਥਾਨ ਅੰਦਰ ਗਿਆ ਅਤੇ ਨਿਡਰ ਹੋਕੇ ਬੋਲਿਆ। ਉਸ ਨੇ ਇਹ ਕਾਰਜ ਤਿੰਨ ਮਹੀਨਿਆਂ ਤੱਕ ਜਾਰੀ ਰੱਖਿਆ। ਉਸ ਨੇ ਯਹੂਦੀਆਂ ਨਾਲ ਚਰਚਾ ਕੀਤੀ ਅਤੇ ਪਰਮੇਸ਼ੁਰ ਦੇ ਰਾਜ ਬਾਰੇ ਜੋ ਬਚਨ ਉਹ ਕਰਦਾ ਸੀ ਉਨ੍ਹਾਂ ਨੂੰ ਮੰਨਵਾਉਣ ਦੀ ਕੋਸ਼ਿਸ਼ ਕਰਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਦੇ ਬਾਅਦ ਪੌਲੂਸ ਪ੍ਰਾਰਥਨਾ ਘਰ ਵਿੱਚ ਗਿਆ ਅਤੇ ਤਿੰਨ ਮਹੀਨੇ ਤੱਕ ਪਰਮੇਸ਼ਰ ਦੇ ਰਾਜ ਦੇ ਬਾਰੇ ਨਿਡਰ ਹੋ ਕੇ ਬਹਿਸ ਕਰਦਾ ਅਤੇ ਸਮਝਾਉਂਦਾ ਰਿਹਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪੌਲੁਸ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਉੱਥੇ ਤਿੰਨ ਮਹੀਨਿਆਂ ਤੱਕ ਦਲੇਰੀ ਨਾਲ ਬਚਨ ਸਿਖਾਉਂਦਾ ਰਿਹਾ, ਅਤੇ ਪਰਮੇਸ਼ਵਰ ਦੇ ਰਾਜ ਬਾਰੇ ਦ੍ਰਿੜਤਾ ਨਾਲ ਵਾਦ-ਵਿਵਾਦ ਕਰਦਾ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਪੌਲੁਸ ਸਮਾਜ ਵਿੱਚ ਜਾ ਕੇ ਪਰਮੇਸ਼ੁਰ ਦੇ ਰਾਜ ਦੇ ਵਿਖੇ ਬਚਨ ਸੁਣਾਉਂਦਿਆ ਅਤੇ ਲੋਕਾਂ ਨੂੰ ਸਮਝਾਉਂਦਿਆਂ ਹੋਇਆ ਤਿੰਨ ਮਹੀਨੇ ਬੇਧੜਕ ਬੋਲਦਾ ਰਿਹਾ
Punjabi ERV
ਪੌਲੁਸ ਪ੍ਰਾਰਥਨਾ ਸਥਾਨ ਅੰਦਰ ਗਿਆ ਅਤੇ ਨਿਡਰ ਹੋਕੇ ਬੋਲਿਆ। ਉਸਨੇ ਇਹ ਕਾਰਜ ਤਿੰਨ ਮਹੀਨਿਆਂ ਤੱਕ ਜਾਰੀ ਰੱਖਿਆ। ਉਸਨੇ ਯਹੂਦੀਆਂ ਨਾਲ ਚਰਚਾ ਕੀਤੀ ਅਤੇ ਪਰਮੇਸ਼ੁਰ ਦੇ ਰਾਜ ਬਾਰੇ ਜੋ ਬਚਨ ਉਹ ਕਰਦਾ ਸੀ ਉਨ੍ਹਾਂ ਨੂੰ ਮੰਨਵਾਉਣ ਦੀ ਕੋਸ਼ਿਸ਼ ਕਰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਪੌਲੁਸ ਪ੍ਰਾਰਥਨਾ ਘਰ ਵਿੱਚ ਜਾ ਕੇ, ਤਿੰਨ ਮਹੀਨੇ ਤੱਕ ਨਿਡਰਤਾ ਨਾਲ ਪਰਮੇਸ਼ੁਰ ਦੇ ਰਾਜ ਦੇ ਬਾਰੇ ਬਚਨ ਸੁਣਾਉਂਦਾ ਅਤੇ ਲੋਕਾਂ ਨੂੰ ਸਮਝਾਉਂਦਾ ਰਿਹਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر اوہ عبادت خانے وِچ جا کے تِنّاں مہِینیاں تِیکر دلیری نال بولدا۔ تے خُدا دی بادشاہی دِیاں گلّاں دی بابت بحث کر دا تے مناندا رہیا۔
Punjabi Standard Bible (Punjabi Standard Bible) 2023
ਉਹ ਸਭਾ-ਘਰ ਵਿੱਚ ਜਾ ਕੇ ਪਰਮੇਸ਼ਰ ਦੇ ਰਾਜ ਵਿਖੇ ਤਰਕ-ਵਿਤਰਕ ਕਰਦਾ ਅਤੇ ਲੋਕਾਂ ਨੂੰ ਸਮਝਾਉਂਦਾ ਹੋਇਆ ਤਿੰਨ ਮਹੀਨੇ ਦਲੇਰੀ ਨਾਲ ਬੋਲਦਾ ਰਿਹਾ।