Acts 19:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਕੁਝ ਯਹੂਦੀ ਬੜੇ ਕੱਟਰ ਸਨ, ਅਤੇ ਉਨ੍ਹਾਂ ਨੇ ਵਿਸ਼ਵਾਸ ਕਰਨ ਤੋਂ ਇਨਕਾਰ ਕਰ ਦਿੱਤਾ। ਇਨ੍ਹਾਂ ਯਹੂਦੀਆਂ ਨੇ ਲੋਕਾਂ ਸਾਹਮਣੇ ਯਿਸੂ ਦੇ ਰਾਹ ਬਾਰੇ ਮਾੜੀਆਂ ਗੱਲਾਂ ਬੋਲੀਆਂ। ਤਾਂ ਪੌਲੁਸ ਉਨ੍ਹਾਂ ਨੂੰ ਛੱਡ ਗਿਆ ਤੇ ਯਿਸੂ ਦੇ ਚੇਲਿਆਂ ਨੂੰ ਆਪਣੇ ਨਾਲ ਲੈ ਕੇ ਤੁਰੰਨੂੰਮ ਦੀ ਪਾਠਸ਼ਾਲਾ ਵਿੱਚ ਚੱਲਾ ਗਿਆ। ਉੱਥੇ ਉਹ ਰੋਜ਼ ਲੋਕਾਂ ਨਾਲ ਚਰਚਾ ਕਰਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਜਦੋਂ ਕੁਝ ਲੋਕਾਂ ਨੇ ਦਿਲ ਦੀ ਕਠੋਰਤਾ ਦੇ ਕਾਰਨ ਵਿਸ਼ਵਾਸ ਨਾ ਕੀਤਾ ਅਤੇ ਸਾਰਿਆਂ ਦੇ ਸਾਹਮਣੇ ‘ਪ੍ਰਭੂ ਦੇ ਰਾਹ’ ਦੇ ਬਾਰੇ ਬੁਰੀਆਂ ਗੱਲਾਂ ਕਹੀਆਂ ਤਦ ਪੌਲੂਸ ਨੇ ਉਹਨਾਂ ਨੂੰ ਛੱਡ ਦਿੱਤਾ ਅਤੇ ਚੇਲਿਆਂ ਨੂੰ ਵੀ ਉਹਨਾਂ ਤੋਂ ਵੱਖਰਾ ਕਰ ਦਿੱਤਾ । ਇਸ ਦੇ ਬਾਅਦ ਉਹ ਤੁੰਰਨੁਸ ਦੀ ਪਾਠਸ਼ਾਲਾ ਵਿੱਚ ਹਰ ਰੋਜ਼ ਬਹਿਸ ਕਰਨ ਲੱਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਨ੍ਹਾਂ ਵਿੱਚੋਂ ਕੁਝ ਜ਼ਿੱਦੀ ਬਣ ਗਏ; ਤਾਂ ਉਨ੍ਹਾਂ ਨੇ ਵਿਸ਼ਵਾਸ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਜਨਤਕ ਤਰੀਕੇ ਨਾਲ ਭਾਈਚਾਰੇ ਨੂੰ ਬੁਰਾ ਕਹਿਣ ਲੱਗੇ। ਇਸ ਲਈ ਪੌਲੁਸ ਨੇ ਉਨ੍ਹਾਂ ਨੂੰ ਛੱਡ ਦਿੱਤਾ। ਉਹ ਚੇਲਿਆਂ ਨੂੰ ਆਪਣੇ ਨਾਲ ਲੈ ਕੇ ਅਲੱਗ ਹੋ ਗਿਆ ਅਤੇ ਟਾਇਰਨੁਸ ਨਾਮ ਦੇ ਭਾਸ਼ਣ ਹਾਲ ਵਿੱਚ ਹਰ ਰੋਜ਼ ਬਚਨ ਸੁਣਾਉਂਦਾ ਤੇ ਵਿਚਾਰ-ਵਟਾਂਦਰੇ ਕਰਦੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਾਂ ਕਿੰਨਿਆ ਨੇ ਕਠੋਰ ਹੋ ਕੇ ਨਾ ਮੰਨਿਆ ਅਤੇ ਲੋਕਾਂ ਦੇ ਅੱਗੇ ਉਸ ਪੰਥ ਨੂੰ ਬੁਰਾ ਕਹਿਣ ਲੱਗੇ ਤਾਂ ਉਸ ਨੇ ਓਹਨਾਂ ਕੋਲੋਂ ਅੱਡ ਹੋ ਕੇ ਚੇਲਿਆਂ ਨੂੰ ਅਲੱਗ ਕੀਤਾ ਅਤੇ ਤੁਰੰਨੁਸ ਦੀ ਪਾਠਸ਼ਾਲਾ ਵਿੱਚ ਰੋਜ ਬਚਨ ਸੁਣਾਉਂਦਾ ਸੀ
Punjabi ERV
ਪਰ ਕੁਝ ਯਹੂਦੀ ਬਡ਼ੇ ਕਟ੍ਟਰ ਸਨ, ਅਤੇ ਉਨ੍ਹਾਂ ਨੇ ਵਿਸ਼ਵਾਸ ਕਰਨ ਤੋਂ ਇਨਕਾਰ ਕਰ ਦਿੱਤਾ। ਇਨ੍ਹਾਂ ਯਹੂਦੀਆਂ ਨੇ ਲੋਕਾਂ ਸਾਮ੍ਹਣੇ ਯਿਸੂ ਦੇ ਰਾਹ ਬਾਰੇ ਮਾਡ਼ੀਆਂ ਗੱਲਾਂ ਬੋਲੀਆਂ। ਤਾਂ ਪੌਲੁਸ ਉਨ੍ਹਾਂ ਨੂੰ ਛੱਡ ਗਿਆ ਤੇ ਯਿਸੂ ਦੇ ਨਿਹਚੀਆਂ ਨੂੰ ਆਪਣੇ ਨਾਲ ਲੈਕੇ ਤੁਰੰਨੂੰਮ ਦੀ ਪਾਠਸ਼ਾਲਾ ਵਿੱਚ ਚਲਾ ਗਿਆ। ਉਥੇ ਉਹ ਰੋਜ਼ ਲੋਕਾਂ ਨਾਲ ਚਰਚਾ ਕਰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਦੋਂ ਕੁਝ ਲੋਕਾਂ ਨੇ ਕਠੋਰ ਹੋ ਕੇ ਉਸ ਦੀ ਨਾ ਮੰਨੀ ਅਤੇ ਲੋਕਾਂ ਦੇ ਅੱਗੇ ਉਸ ਪੰਥ ਨੂੰ ਬੁਰਾ ਕਹਿਣ ਲੱਗੇ ਤਾਂ ਉਹ ਚੇਲਿਆਂ ਨੂੰ ਲੈ ਕੇ ਅਲੱਗ ਹੋ ਗਿਆ ਅਤੇ ਤੁਰੰਨੁਸ ਦੀ ਪਾਠਸ਼ਾਲਾ ਵਿੱਚ ਰੋਜ਼ ਬਚਨ ਸੁਣਾਉਂਦਾ ਰਿਹਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد بعضے سخت دِل تے نافرمان ہو گئے۔ تے ساریاں لوکاں دے اگّے ایس راہ نُوں بُرا آکھن لگّے۔ تَد اوس اوہناں توں وَکھریاں ہو کے شاگِرداں نُوں وَکھ کِیتا۔ تے تُرنّس دے مدرسہ وِچ روز بحث کر دا سی۔
Punjabi Standard Bible (Punjabi Standard Bible) 2023
ਪਰ ਜਦੋਂ ਕਈਆਂ ਨੇ ਕਠੋਰ ਹੋ ਕੇ ਉਸ ਦੀ ਨਾ ਮੰਨੀ ਅਤੇ ਲੋਕਾਂ ਦੇ ਸਾਹਮਣੇ ਇਸ ਪੰਥ ਨੂੰ ਬੁਰਾ ਕਹਿਣ ਲੱਗੇ ਤਾਂ ਉਹ ਉਨ੍ਹਾਂ ਤੋਂ ਪਿਛਾਂਹ ਹਟ ਗਿਆ ਅਤੇ ਚੇਲਿਆਂ ਨੂੰ ਅਲੱਗ ਕਰਕੇ ਤੁਰੰਨੁਸ ਦੀ ਪਾਠਸ਼ਾਲਾ ਵਿੱਚ ਹਰ ਰੋਜ਼ ਤਰਕ-ਵਿਤਰਕ ਕਰਦਾ ਰਿਹਾ।