Acts 2:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਅਸਮਾਨ ਵਿੱਚ ਹੈਰਾਨੀਜਨਕ ਨਜ਼ਾਰੇ ਵਿਖਾਵਾਂਗਾ ਅਤੇ ਧਰਤੀ ਉੱਤੇ ਲਹੂ, ਅੱਗ ਅਤੇ ਧੂੰਏ ਦੇ ਬੱਦਲਾਂ ਨਾਲ ਸਬੂਤ ਦੇਵਾਂਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਉੱਪਰ ਅਕਾਸ਼ ਦੇ ਵਿੱਚ ਚਮਤਕਾਰ ਅਤੇ ਥੱਲੇ ਜ਼ਮੀਨ ਦੇ ਉੱਤੇ ਚਿੰਨ੍ਹ ਜਿਵੇਂ ਲਹੂ, ਅੱਗ ਅਤੇ ਧੂਏਂ ਦੇ ਬੱਦਲ ਦਿਖਾਵਾਂਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਅਕਾਸ਼ ਵਿੱਚ ਅਨੋਖੇ ਚਿੰਨ੍ਹ ਅਤੇ ਹੇਠਾਂ ਧਰਤੀ ਉੱਤੇ ਨਿਸ਼ਾਨ, ਅਰਥਾਤ ਲਹੂ ਅਤੇ ਅੱਗ ਅਤੇ ਧੁੰਏਂ ਦੇ ਬੱਦਲ ਵਿਖਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਉਤਾਹਾਂ ਅਕਾਸ਼ ਵਿੱਚ ਅਚੰਭੇ, ਅਰ ਹਿਠਾਹਾਂ ਧਰਤੀ ਉੱਤੇ ਨਿਸ਼ਾਨ, ਲਹੂ ਤੇ ਅਗਨ ਤੇ ਧੂੰਏ ਦੇ ਬੱਦਲ ਵਿਖਾਵਾਂਗਾ।
Punjabi ERV
ਮੈਂ ਅਸਮਾਨ ਵਿੱਚ ਹੈਰਾਨੀਜਨਕ ਨਜ਼ਾਰੇ ਵਿਖਾਵਾਂਗਾ ਅਤੇ ਧਰਤੀ ਉੱਤੇ ਲਹੂ, ਅੱਗ ਅਤੇ ਧੂਂਏ ਦੇ ਬੱਦਲਾਂ ਨਾਲ ਸਬੂਤ ਦੇਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਅਕਾਸ਼ ਵਿੱਚ ਅਚੰਭੇ, ਅਤੇ ਹੇਠਾਂ ਧਰਤੀ ਉੱਤੇ ਨਿਸ਼ਾਨ ਅਰਥਾਤ ਲਹੂ ਅਤੇ ਅੱਗ ਅਤੇ ਧੁੰਏਂ ਦੇ ਬੱਦਲ ਵਿਖਾਵਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں اُتانہہ اسمان وِچ عجب کمّ تے ہیٹھاں زمین اُتّے کراماتاں وکھاواں گا۔ یعنی لہو تے اَگ تے دُھوں دا بدّل وکھاواں گا۔
Punjabi Standard Bible (Punjabi Standard Bible) 2023
ਮੈਂ ਉਤਾਂਹ ਅਕਾਸ਼ ਵਿੱਚ ਅਚੰਭੇ ਅਤੇ ਹੇਠਾਂ ਧਰਤੀ ਉੱਤੇ ਚਿੰਨ੍ਹ ਵਿਖਾਵਾਂਗਾ ਅਰਥਾਤ ਲਹੂ, ਅੱਗ ਅਤੇ ਧੂੰਏਂ ਦਾ ਬੱਦਲ।