Acts 2:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੇਰੇ ਯਹੂਦੀ ਭਰਾਵੋ; ਇਨ੍ਹਾਂ ਵਚਨਾਂ ਨੂੰ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ ਜਿਸਦੇ ਸੱਚਾ ਹੋਣ ਦਾ ਸਬੂਤ ਪਰਮੇਸ਼ੁਰ ਦੀ ਤਰਫ਼ੋਂ ਉਨ੍ਹਾਂ ਕਰਾਮਾਤਾਂ ਅਤੇ ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਵੱਲੋਂ ਤੁਹਾਡੇ ਵਿੱਚ ਵਿਖਲਾਈਆਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਹੇ ਇਸਰਾਏਲੀਓ, ਇਹ ਗੱਲ ਸੁਣੋ: ਪਰਮੇਸ਼ਰ ਨੇ ਨਾਸਰਤ ਦੇ ਰਹਿਣ ਵਾਲੇ ਯਿਸੂ ਨਾਮ ਦੇ ਮਨੁੱਖ ਨੂੰ ਸ਼ਕਤੀਸ਼ਾਲੀ ਕੰਮਾਂ, ਚਮਤਕਾਰਾਂ, ਅਤੇ ਚਿੰਨ੍ਹਾਂ ਦੇ ਦੁਆਰਾ ਤੁਹਾਡੇ ਸਾਹਮਣੇ ਸਿੱਧ ਕੀਤਾ ਜੋ ਪਰਮੇਸ਼ਰ ਨੇ ਯਿਸੂ ਦੇ ਰਾਹੀਂ ਤੁਹਾਡੇ ਵਿਚਕਾਰ ਕੀਤੇ ਸਨ ਅਤੇ ਤੁਸੀਂ ਆਪ ਇਹ ਜਾਣਦੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹੇ ਇਸਰਾਏਲੀਓ, ਇਹ ਗੱਲਾਂ ਸੁਣੋ: ਕਿ ਯਿਸ਼ੂ ਨਾਸਰੀ ਇੱਕ ਅਜਿਹਾ ਮਨੁੱਖ ਸੀ ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ਵਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨਾ ਨਾਲ ਤੁਹਾਨੂੰ ਦਿੱਤੇ, ਜੋ ਪਰਮੇਸ਼ਵਰ ਨੇ ਯਿਸ਼ੂ ਦੇ ਰਾਹੀਂ ਵਿਖਾਏ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਇਸਰਾਏਲੀਓ ਏਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ ਜਿਹ ਦੇ ਸਤ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੀ ਵੱਲੋਂ ਉਨ੍ਹਾਂ ਕਰਾਮਾਤਾਂ ਅਤੇ ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਤੁਹਾਡੇ ਵਿੱਚ ਵਿਖਾਲੀਆਂ, ਜਿਹਾ ਤੁਸੀਂ ਆਪ ਜਾਣਦੇ ਹੋ
Punjabi ERV
“ਮੇਰੇ ਯਹੂਦੀ ਭਰਾਵੋ; ਇਨ੍ਹਾਂ ਵਚਨਾਂ ਨੂੰ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ ਜਿਸਦੇ ਸੱਚਾ ਹੋਣ ਦਾ ਸਬੂਤ ਪਰਮੇਸ਼ੁਰ ਦੀ ਤਰਫ਼ੋਂ ਉਨ੍ਹਾਂ ਕਰਾਮਾਤਾਂ ਅਤੇ ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਵੱਲੋਂ ਤੁਹਾਡੇ ਵਿੱਚ ਵਿਖਲਾਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اَے اِسرائیلیو! ایہہ گلّاں سُنو پئی یِسُوع ناصری اِک بندہ سی جِہدا خُدا دے ولّوں ہونا تُہاڈے اُتّے اوہناں کراماتاں تے نشانِیاں تے عجب کمّاں نال ثابت ہویا جیہڑے خُدا اوہدی ہتّھِیں تُہاڈے وِچ وکھالے۔ جیویں تُسی آپ جان دے ہو۔
Punjabi Standard Bible (Punjabi Standard Bible) 2023
“ਹੇ ਇਸਰਾਏਲੀਓ, ਇਹ ਗੱਲਾਂ ਸੁਣੋ: ਯਿਸੂ ਨਾਸਰੀ ਇੱਕ ਅਜਿਹਾ ਮਨੁੱਖ ਸੀ ਜਿਸ ਨੂੰ ਪਰਮੇਸ਼ਰ ਵੱਲੋਂ ਤੁਹਾਡੇ ਸਾਹਮਣੇ ਉਨ੍ਹਾਂ ਚਮਤਕਾਰਾਂ, ਅਚਰਜ ਕੰਮਾਂ ਅਤੇ ਚਿੰਨ੍ਹਾਂ ਦੁਆਰਾ ਪ੍ਰਮਾਣਿਤ ਕੀਤਾ ਗਿਆ ਜੋ ਪਰਮੇਸ਼ਰ ਨੇ ਉਸ ਦੇ ਰਾਹੀਂ ਤੁਹਾਡੇ ਵਿਚਕਾਰ ਕੀਤੇ, ਜਿਵੇਂ ਤੁਸੀਂ ਆਪ ਜਾਣਦੇ ਹੋ।