Acts 2:23 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਲਈ ਯਿਸੂ ਭੇਜਿਆ ਗਿਆ ਅਤੇ ਤੁਸੀਂ ਉਸ ਨੂੰ ਜਾਨੋ ਮਾਰ ਦਿੱਤਾ। ਦੁਸ਼ਟ ਲੋਕਾਂ ਦੀ ਸਹਾਇਤਾ ਨਾਲ, ਤੁਸੀਂ ਉਸ ਨੂੰ ਸਲੀਬ ਦੇਕੇ ਮਾਰ ਦਿੱਤਾ। ਪਰ ਪਰਮੇਸ਼ੁਰ, ਪਹਿਲਾਂ ਤੋਂ ਹੀ ਇਹ ਸਭ ਜਾਣਦਾ ਸੀ ਕਿ ਅਜਿਹਾ ਹੋਵੇਗਾ। ਇਹ ਪਰਮੇਸ਼ੁਰ ਦੀ ਹੀ ਵਿਉਂਤ ਸੀ, ਜੋ ਕਿ ਉਸ ਨੇ ਬਹੁਤ ਚਿਰ ਪਹਿਲਾਂ ਸੋਚ ਲਾਈ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਪਰਮੇਸ਼ਰ ਦੀ ਨਿਸ਼ਚਿਤ ਯੋਜਨਾ ਅਤੇ ਪਹਿਲਾਂ ਤੋਂ ਮਿੱਥੇ ਗਿਆਨ ਦੇ ਅਨੁਸਾਰ ਫੜਵਾਏ ਗਏ ਅਤੇ ਤੁਸੀਂ ਉਹਨਾਂ ਨੂੰ ਪਰਾਈਆਂ ਕੌਮਾਂ ਦੇ ਦੁਆਰਾ ਸਲੀਬ ਉੱਤੇ ਚੜ੍ਹਾ ਕੇ ਮਾਰ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਯਿਸ਼ੂ ਜੋ ਪਰਮੇਸ਼ਵਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ; ਅਤੇ ਤੁਸੀਂ, ਦੁਸ਼ਟ ਮਨੁੱਖਾਂ ਦੀ ਸਹਾਇਤਾ ਨਾਲ, ਉਸਨੂੰ ਸਲੀਬ ਤੇ ਕਿੱਲਾ ਨਾਲ ਟੰਗ ਕੇ ਮਾਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਸੇ ਨੂੰ ਜਦ ਪਰਮੇਸ਼ੁਰ ਦੀ ਠਹਿਰਾਈ ਹੋਈ ਮਤ ਅਤੇ ਅਗੰਮ ਗਿਆਨ ਦੇ ਅਨੁਸਾਰ ਹਵਾਲੇ ਕੀਤਾ ਗਿਆ ਤੁਸਾਂ ਬੁਰਿਆਰਾਂ ਦੇ ਹੱਥੀਂ ਸਲੀਬ ਦੇ ਕੇ ਮਰਵਾ ਦਿੱਤਾ
Punjabi ERV
ਤੁਹਾਡੇ ਲਈ ਯਿਸੂ ਭੇਜਿਆ ਗਿਆ ਅਤੇ ਤੁਸੀਂ ਉਸਨੂੰ ਜਾਨੋ ਮਾਰ ਦਿੱਤਾ। ਦੁਸ਼ਟ ਲੋਕਾਂ ਦੀ ਸਹਾਇਤਾ ਨਾਲ, ਤੁਸੀਂ ਉਸਨੂੰ ਸਲੀਬ ਦੇਕੇ ਮਾਰ ਦਿੱਤਾ। ਪਰ ਪਰਮੇਸ਼ੁਰ, ਪਹਿਲਾਂ ਤੋਂ ਹੀ ਇਹ ਸਭ ਜਾਣਦਾ ਸੀ ਕਿ ਅਜਿਹਾ ਹੋਵੇਗਾ। ਇਹ ਪਰਮੇਸ਼ੁਰ ਦੀ ਹੀ ਵਿਉਂਤ ਸੀ, ਜੋ ਕਿ ਉਸਨੇ ਬਹੁਤ ਚਿਰ ਪਹਿਲਾਂ ਸੋਚ ਲਾਈ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੂੰ, ਜੋ ਪਰਮੇਸ਼ੁਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ, ਤੁਸੀਂ ਬੁਰਿਆਰਾਂ ਦੇ ਹੱਥੀਂ ਸਲੀਬ ਤੇ ਮਰਵਾ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد خُدا دے ٹھہرائے ہوئے انتظام تے غَیب دے عِلم نال اوہ پھڑایا گیا۔ تُساں غیر شرِعاں دے۔ ہتھّوں کِل ٹُھکّاکے مروا دِتّا۔
Punjabi Standard Bible (Punjabi Standard Bible) 2023
ਉਸੇ ਨੂੰ ਜਿਹੜਾ ਪਰਮੇਸ਼ਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੇਤੇ ਗਿਆਨ ਦੇ ਅਨੁਸਾਰ ਫੜਵਾਇਆ ਗਿਆ, ਤੁਸੀਂ ਕੁਧਰਮੀਆਂ ਦੇ ਹੱਥੀਂ ਸਲੀਬ 'ਤੇ ਚੜ੍ਹਾ ਕੇ ਮਾਰ ਸੁੱਟਿਆ।