Acts 2:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੇ ਮੇਰੇ ਭਰਾਵੋ, ਨਿਰਭੈ ਹੋਕੇ, ਮੈਂ ਤੁਹਾਨੂੰ ਸਾਡੇ ਵਡੇਰੇ ਦਾਊਦ ਦੇ ਬਾਰੇ ਦੱਸ ਸੱਕਦਾ ਹਾਂ। ਉਹ ਮਰਿਆ ਅਤੇ ਦਫ਼ਨਾਇਆ ਗਿਆ। ਉਸਦੀ ਕਬਰ, ਇੱਥੇ ਅੱਜ ਦਿਨ ਤੱਕ, ਸਾਡੇ ਨਾਲ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਹੇ ਇਸਰਾਏਲੀਓ, ਮੈਂ ਆਪਣੇ ਪੁਰਖੇ ਦਾਊਦ ਦੇ ਬਾਰੇ ਸਾਫ਼ ਸਾਫ਼ ਕਹਿ ਸਕਦਾ ਹਾਂ ਕਿ ਉਹ ਮਰ ਗਿਆ, ਦੱਬਿਆ ਗਿਆ ਅਤੇ ਉਸ ਦੀ ਕਬਰ ਅੱਜ ਤੱਕ ਸਾਡੇ ਵਿੱਚ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹੇ ਇਸਰਾਏਲੀ ਭਾਈਉ, ਮੈਂ ਸਾਡੇ ਪੁਰਖ ਦਾਵੀਦ ਰਾਜਾ ਦੇ ਵਿਖੇ ਤੁਹਾਨੂੰ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਉਹ ਮਰਿਆ ਤੇ ਦੱਬਿਆ ਗਿਆ, ਅਤੇ ਉਹ ਦੀ ਕਬਰ ਅੱਜ ਤੱਕ ਸਾਡੇ ਵਿੱਚ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਭਾਈਓ ਮੈਂ ਘਰਾਣੇ ਦੇ ਸਰਦਾਰ ਦਾਊਦ ਦੇ ਵਿਖੇ ਤੁਹਾਨੂੰ ਬੇਧੜਕ ਕਹਿ ਸੱਕਦਾ ਹਾਂ ਭਈ ਉਹ ਤਾਂ ਮੋਇਆ ਅਤੇ ਦੱਬਿਆ ਭੀ ਗਿਆ ਅਰ ਉਹ ਦੀ ਕਬਰ ਅੱਜ ਤੀਕੁਰ ਸਾਡੇ ਵਿੱਚ ਹੈ
Punjabi ERV
“ਹੇ ਮੇਰੇ ਭਰਾਵੋ, ਨਿਰਭੈ ਹੋਕੇ, ਮੈਂ ਤੁਹਾਨੂੰ ਸਾਡੇ ਵਡੇਰੇ ਦਾਊਦ ਦੇ ਬਾਰੇ ਦੱਸ ਸਕਦਾ ਹਾਂ। ਉਹ ਮਰਿਆ ਅਤੇ ਦਫ਼ਨਾਇਆ ਗਿਆ। ਉਸਦੀ ਕਬਰ, ਇਥੇ ਅੱਜ ਦਿਨ ਤੱਕ, ਸਾਡੇ ਨਾਲ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਭਰਾਵੋ, ਮੈਂ ਘਰਾਣੇ ਦੇ ਸਰਦਾਰ ਦਾਊਦ ਦੇ ਵਿਖੇ ਤੁਹਾਨੂੰ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਉਹ ਮਰਿਆ ਤੇ ਦੱਬਿਆ ਗਿਆ ਅਤੇ ਉਹ ਦੀ ਕਬਰ ਅੱਜ ਤੱਕ ਸਾਡੇ ਵਿੱਚ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بھراؤ! تُہانوں کُھلا ڈُلہا ساڈے وَڈارُو داؤد ولّوں ایہہ آکھنا چَنگا اے پئی اوہ مر وی گیا تے نالے دَبّیا گیا۔ تے اَج تِیکر اوہدی قبر ساڈے کول اے۔
Punjabi Standard Bible (Punjabi Standard Bible) 2023
“ਹੇ ਭਾਈਓ, ਮੈਂ ਤੁਹਾਨੂੰ ਕੁਲਪਤੀ ਦਾਊਦ ਦੇ ਵਿਖੇ ਦਲੇਰੀ ਨਾਲ ਕਹਿ ਸਕਦਾ ਹਾਂ ਕਿ ਉਹ ਵੀ ਮਰਿਆ ਅਤੇ ਦਫ਼ਨਾਇਆ ਗਿਆ ਅਤੇ ਉਸ ਦੀ ਕਬਰ ਅੱਜ ਦੇ ਦਿਨ ਤੱਕ ਸਾਡੇ ਵਿਚਕਾਰ ਹੈ।