Acts 2:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਮਰਨ ਉਪਰਾਂਤ ਸੁਰਗ ਵੱਲ ਲਿਜਾਇਆ ਗਿਆ। ਹੁਣ ਉਹ ਪਰਮੇਸ਼ੁਰ ਨਾਲ ਉਸ ਦੇ ਸੱਜੇ ਪਾਸੇ ਹੈ। ਪਿਤਾ ਨੇ ਹੁਣ ਯਿਸੂ ਨੂੰ ਉਹ ਪਵਿੱਤਰ ਆਤਮਾ ਦਿੱਤਾ ਹੈ ਜਿਸਦਾ ਉਸ ਨੇ ਵਾਅਦਾ ਕੀਤਾ ਸੀ ਕਿ ਉਹ ਦੇਵੇਗਾ। ਹੁਣ ਯਿਸੂ ਨੇ ਇਹ ਆਤਮਾ ਵਗਾਇਆ ਹੈ ਜਿਸ ਨੂੰ ਤੁਸੀਂ ਸੁਣਦੇ ਹੋ ਅਤੇ ਦੇਖਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਉਹ ਪਰਮੇਸ਼ਰ ਦੇ ਸੱਜੇ ਹੱਥ ਵੱਲ ਉੱਚੇ ਕੀਤੇ ਗਏ ਅਤੇ ਉਹਨਾਂ ਨੇ ਪਵਿੱਤਰ ਆਤਮਾ ਪ੍ਰਾਪਤ ਕਰ ਕੇ ਜਿਸ ਦਾ ਪਿਤਾ ਨੇ ਵਚਨ ਦਿੱਤਾ ਸੀ, ਸਾਡੇ ਉੱਤੇ ਡੋਲ੍ਹ ਦਿੱਤਾ ਜੋ ਤੁਸੀਂ ਦੇਖ ਅਤੇ ਸੁਣ ਰਹੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਪਰਮੇਸ਼ਵਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਅਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ ਤੁਹਾਡੇ ਉੱਤੇ ਵਹਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਪਰਮੇਸ਼ੁਰ ਦੇ ਸੱਜੇ ਹੱਥ ਕੋਲ ਅੱਤ ਉੱਚਾ ਹੋ ਕੇ ਅਰ ਪਿਤਾ ਤੋਂ ਪਵਿੱਤ੍ਰ ਆਤਮਾ ਦਾ ਕਰਾਰ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ ਵਹਾ ਦਿੱਤਾ
Punjabi ERV
ਯਿਸੂ ਮਰਨ ਉਪਰਾਂਤ ਸੁਰਗ ਵੱਲ ਲਿਜਾਇਆ ਗਿਆ। ਹੁਣ ਉਹ ਪਰਮੇਸ਼ੁਰ ਨਾਲ ਉਸਦੇ ਸੱਜੇ ਪਾਸੇ ਹੈ। ਪਿਤਾ ਨੇ ਹੁਣ ਯਿਸੂ ਨੂੰ ਉਹ ਪਵਿੱਤਰ ਆਤਮਾ ਦਿੱਤਾ ਹੈ ਜਿਸਦਾ ਉਸਨੇ ਵਾਅਦਾ ਕੀਤਾ ਸੀ ਕਿ ਉਹ ਦੇਵੇਗਾ। ਹੁਣ ਯਿਸੂ ਨੇ ਇਹ ਆਤਮਾ ਵਗਾਇਆ ਹੈ ਜਿਸਨੂੰ ਤੁਸੀਂ ਸੁਣਦੇ ਹੋ ਅਤੇ ਦੇਖਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جد اوہ خُدا دے سَجّے پاسے اُچّا کِیتا گیا تے اوس باپ کولوں پاک رُوح دا وعدہ پایا تاں اوس ایہہ جو تُسی ویکھدے تے سُندے ہو بخش دِتّا۔
Punjabi Standard Bible (Punjabi Standard Bible) 2023
ਸੋ ਉਹ ਪਰਮੇਸ਼ਰ ਦੇ ਸੱਜੇ ਹੱਥ ਉੱਚਾ ਕੀਤਾ ਗਿਆ ਅਤੇ ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪ੍ਰਾਪਤ ਕਰਕੇ ਉਸ ਨੇ ਇਸ ਨੂੰ ਵਹਾ ਦਿੱਤਾ, ਜੋ ਤੁਸੀਂ ਵੇਖ ਅਤੇ ਸੁਣ ਰਹੇ ਹੋ।