Acts 2:34 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਉਂ ਜੋ ਦਾਊਦ ਅਕਾਸ਼ ਉੱਤੇ ਉੱਠਾਇਆ ਨਾ ਗਿਆ ਸੀ, ਸਗੋਂ ਇਹ ਯਿਸੂ ਸੀ। ਜਿਸ ਬਾਰੇ ਦਾਊਦ ਨੇ ਖੁਦ ਆਖਿਆ ਸੀ, ‘ਮੇਰੇ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ ਤੂੰ ਮੇਰੇ ਸੱਜੇ ਪਾਸੇ ਬੈਠ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਦਾਊਦ ਆਪ ਤਾਂ ਸਵਰਗ ਵਿੱਚ ਨਹੀਂ ਗਿਆ ਸੀ ਪਰ ਉਸ ਨੇ ਆਪ ਕਿਹਾ, ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, ਮੇਰੇ ਸੱਜੇ ਹੱਥ ਬੈਠ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਦਾਵੀਦ ਸਵਰਗ ਵਿੱਚ ਉੱਪਰ ਉਠਾਇਆ ਨਾ ਗਿਆ, ਪਰ ਉਹ ਕਹਿੰਦਾ ਹੈ, “ ‘ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ: “ਮੇਰੇ ਸੱਜੇ ਪਾਸੇ ਬੈਠੋ
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਦਾਊਦ ਅਕਾਸ਼ ਉੱਤੇ ਨਾ ਗਿਆ ਪਰ ਉਹ ਆਪੇ ਕਹਿੰਦਾ ਹੈ, - ਪ੍ਰਭੁ ਨੇ ਮੇਰੇ ਪ੍ਰਭੁ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ,
Punjabi ERV
ਦਾਊਦ ਹੀ ਇਕੱਲਾ ਨਹੀਂ ਸੀ ਜੋ ਸਵਰਗਾਂ ਨੂੰ ਉਤਾਹਾਂ ਚੁਕਿਆ ਗਿਆ ਸੀ, ਸਗੋਂ ਇਹ ਯਿਸੂ ਸੀ। ਜਿਸ ਬਾਰੇ ਦਾਊਦ ਨੇ ਖੁਦ ਆਖਿਆ ਸੀ; ‘ਮੇਰੇ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ ਤੂੰ ਮੇਰੇ ਸੱਜੇ ਪਾਸੇ ਬੈਠ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਦਾਊਦ ਸਵਰਗ ਉੱਤੇ ਨਾ ਗਿਆ, ਪਰ ਉਹ ਕਹਿੰਦਾ ਹੈ, “ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو داؤد تاں اسمان اُتّے نئیں چڑھیا۔ سگوں آپی آکھدا اے۔ پئی خُداوند میرے خُداوند نُوں آکھیا۔ پئی میرے سَجّے ہتّھ بَیہہ جا۔
Punjabi Standard Bible (Punjabi Standard Bible) 2023
ਕਿਉਂਕਿ ਦਾਊਦ ਤਾਂ ਸਵਰਗ ਵਿੱਚ ਨਹੀਂ ਗਿਆ ਪਰ ਉਹ ਕਹਿੰਦਾ ਹੈ, ਪ੍ਰਭੂ ਨੇ ਮੇਰੇ ਪ੍ਰਭੂ ਨੂੰ ਕਿਹਾ, ‘ਮੇਰੇ ਸੱਜੇ ਹੱਥ ਬੈਠ