Acts 2:38 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸਭ ਆਪਣੇ ਦਿਲ ਅਤੇ ਜ਼ਿੰਦਗੀਆਂ ਬਦਲੋ ਅਤੇ ਯਿਸੂ ਮਸੀਹ ਦੇ ਨਾਮ ਤੇ ਬਪਤਿਸਮਾ ਲਓ। ਤਦ ਪਰਮੇਸ਼ੁਰ ਤੁਹਾਡੇ ਸਾਰੇ ਪਾਪ ਬਖਸ਼ ਦੇਵੇਗਾ ਅਤੇ ਤੁਸੀਂ ਪਵਿੱਤਰ ਆਤਮਾ ਨੂੰ ਦਾਤ ਵਾਂਗ ਪ੍ਰਾਪਤ ਕਰੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਤਰਸ ਨੇ ਉਹਨਾਂ ਨੂੰ ਕਿਹਾ, “ਤੁਹਾਡੇ ਵਿੱਚੋਂ ਹਰ ਕੋਈ ਆਪਣੇ ਪਾਪਾਂ ਤੋਂ ਤੋਬਾ ਕਰੇ ਅਤੇ ਯਿਸੂ ਮਸੀਹ ਦੇ ਨਾਮ ਵਿੱਚ ਬਪਤਿਸਮਾ ਲਵੇ ਤਾਂ ਜੋ ਤੁਹਾਡੇ ਪਾਪ ਮਾਫ਼ ਹੋ ਜਾਣ ਅਤੇ ਤੁਹਾਨੂੰ ਪਵਿੱਤਰ ਆਤਮਾ ਵਰਦਾਨ ਦੇ ਤੌਰ ਤੇ ਮਿਲੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਤਰਸ ਨੇ ਉਨ੍ਹਾਂ ਨੂੰ ਜਵਾਬ ਦਿੱਤਾ, “ਤੁਹਾਡੇ ਵਿੱਚੋਂ ਹਰੇਕ ਜਨ, ਤੌਬਾ ਕਰੇ ਅਤੇ ਬਪਤਿਸਮਾ ਲਵੇ, ਯਿਸ਼ੂ ਮਸੀਹ ਦੇ ਨਾਮ ਵਿੱਚ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ। ਅਤੇ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਓਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪੋ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਾਂ ਪਵਿੱਤ੍ਰ ਆਤਮਾ ਦਾ ਦਾਨ ਪਾਓਗੇ
Punjabi ERV
ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸਭ ਆਪਣੇ ਦਿਲ ਅਤੇ ਜ਼ਿੰਦਗੀਆਂ ਬਦਲੋ ਅਤੇ ਯਿਸੂ ਮਸੀਹ ਦੇ ਨਾਮ ਤੇ ਬਪਤਿਸਮਾ ਲਓ। ਤਦ ਪਰਮੇਸ਼ੁਰ ਤੁਹਾਡੇ ਸਾਰੇ ਪਾਪ ਬਖਸ਼ ਦੇਵੇਗਾ ਅਤੇ ਤੁਸੀਂ ਪਵਿੱਤਰ ਆਤਮਾ ਨੂੰ ਦਾਤ ਵਾਂਗ ਪ੍ਰਾਪਤ ਕਰੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد پطرس اوہناں نُوں آکھیا۔ تَوبہ کرو۔ تے تُہاڈے وِچوں ہر اِک اپنے گُناہاں دی مُعافی لئی یِسُوع مسِیح دے ناں اُتّے بپتِسمہ لے لَئے۔ تاں پاک رُوح تُہانوں اِنعام وِچ مِلے گا۔
Punjabi Standard Bible (Punjabi Standard Bible) 2023
ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਲਈ ਯਿਸੂ ਮਸੀਹ ਦੇ ਨਾਮ ਵਿੱਚ ਬਪਤਿਸਮਾ ਲਵੇ ਅਤੇ ਤੁਸੀਂ ਪਵਿੱਤਰ ਆਤਮਾ ਦਾ ਦਾਨ ਪਾਓਗੇ;