Acts 2:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਵੇਖਦਿਆਂ-ਵੇਖਦਿਆਂ ਉਨ੍ਹਾਂ ਸਭਨਾਂ ਵਿੱਚ ਪਵਿੱਤਰ ਆਤਮਾ ਸਮਾ ਗਿਆ ਅਤੇ ਉਨ੍ਹਾਂ ਸਭ ਨੇ ਵੱਖ-ਵੱਖ ਬੋਲੀਆਂ ਬੋਲਣੀਆਂ ਸ਼ੁਰੂ ਕਰ ਦਿੱਤੀਆਂ। ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਤਾਕਤ ਦਿੱਤੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਣਜਾਣ ਭਾਸ਼ਾਵਾਂ ਬੋਲਣ ਲੱਗ ਪਏ, ਜਿਵੇਂ ਪਵਿੱਤਰ ਆਤਮਾ ਨੇ ਉਹਨਾਂ ਨੂੰ ਬੋਲਣ ਦੀ ਯੋਗਤਾ ਦਿੱਤੀ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾਵਾਂ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੇ ਯੋਗ ਬਣਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹ ਸੱਭੇ ਪਵਿੱਤ੍ਰ ਆਤਮਾ ਨਾਲ ਭਰ ਗਏ ਅਤੇ ਹੋਰ ਬੋਲੀਆਂ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦਿੱਤਾ।।
Punjabi ERV
ਵੇਖਦਿਆਂ-ਵੇਖਦਿਆਂ ਉਨ੍ਹਾਂ ਸਭਨਾਂ ਵਿੱਚ ਪਵਿੱਤਰ ਆਤਮਾ ਸਮਾ ਗਿਆ ਅਤੇ ਉਨ੍ਹਾਂ ਸਭ ਨੇ ਵਖ-ਵਖ ਬੋਲੀਆਂ ਬੋਲਣੀਆਂ ਸ਼ੁਰੂ ਕਰ ਦਿੱਤੀਆਂ। ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਤਾਕਤ ਦਿੱਤੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ سارے پاک رُوح نال بھر گئے۔ تے اوپریاں بولیاں بولن لگّے جیویں رُوح اوہناں نُوں بولن دی طاقت دِتّی۔
Punjabi Standard Bible (Punjabi Standard Bible) 2023
ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸਮਰੱਥਾ ਦਿੱਤੀ, ਉਹ ਸਭ ਵੱਖ-ਵੱਖ ਭਾਸ਼ਾਵਾਂ ਬੋਲਣ ਲੱਗੇ।