Acts 2:40 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਪਤਰਸ ਨੇ ਉਨ੍ਹਾਂ ਨੂੰ ਹੋਰ ਵੀ ਬਹੁਤ ਸਾਰੇ ਬਚਨਾਂ ਨਾਲ ਚਿਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ, “ਆਪਣੇ ਆਪ ਨੂੰ ਇਸ ਦੁਸ਼ਟ ਪੀੜੀ ਦੇ ਲੋਕਾਂ ਕੋਲੋ ਬਚਾਓ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੋਰ ਵੀ ਬਹੁਤ ਸਾਰੀਆਂ ਗੱਲਾਂ ਦੁਆਰਾ ਪਤਰਸ ਨੇ ਉਹਨਾਂ ਨੂੰ ਪ੍ਰੇਰਨਾ ਦਿੱਤੀ ਅਤੇ ਉਹਨਾਂ ਨੂੰ ਇਹ ਕਹਿੰਦੇ ਹੋਏ ਉਤਸ਼ਾਹ ਦਿੱਤਾ, “ਆਪਣੇ ਆਪ ਨੂੰ ਇਸ ਦੁਸ਼ਟ ਪੀੜ੍ਹੀ ਤੋਂ ਬਚਾਓ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੋਰ ਬਹੁਤ ਸਾਰੇ ਸ਼ਬਦਾਂ ਨਾਲ ਉਸਨੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ; ਅਤੇ ਉਸਨੇ ਉਨ੍ਹਾਂ ਨੂੰ ਬੇਨਤੀ ਵੀ ਕੀਤੀ, “ਆਪਣੇ ਆਪ ਨੂੰ ਇਸ ਭ੍ਰਿਸ਼ਟ ਪੀੜ੍ਹੀ ਤੋਂ ਬਚਾਓ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੋਰ ਵੀ ਬਹੁਤੀਆਂ ਗੱਲਾਂ ਨਾਲ ਉਹ ਨੇ ਸਾਖੀ ਦਿੱਤੀ ਅਤੇ ਉਪਦੇਸ਼ ਕੀਤਾ ਭਈ ਆਪਣੇ ਆਪਨੂੰ ਇਸ ਕੱਬੀ ਪੀਹੜੀ ਕੋਲੋਂ ਬਚਾਓ
Punjabi ERV
ਤਦ ਪਤਰਸ ਨੇ ਉਨ੍ਹਾਂ ਨੂੰ ਹੋਰ ਵੀ ਬਹੁਤ ਸਾਰੇ ਬਚਨਾਂ ਨਾਲ ਚਿਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ, “ਆਪਣੇ ਆਪ ਨੂੰ ਇਸ ਦੁਸ਼ਟ ਪੀਡ਼ੀ ਦੇ ਲੋਕਾਂ ਕੋਲੋ ਬਚਾਓ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੋਰ ਵੀ ਬਹੁਤੀਆਂ ਗੱਲਾਂ ਨਾਲ ਉਹ ਨੇ ਗਵਾਹੀ ਦਿੱਤੀ ਅਤੇ ਉਪਦੇਸ਼ ਕੀਤਾ ਕਿ ਆਪਣੇ ਆਪ ਨੂੰ ਇਸ ਕੱਬੀ ਪੀੜੀ ਤੋਂ ਬਚਾਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہور بتھیریاں گلّاں نال پَکّ کر کے اوس اوہناں نُوں نصِیحت کِیتی۔ پئی ایس پُٹھی قوم توں اپنا آپ بچاؤ۔
Punjabi Standard Bible (Punjabi Standard Bible) 2023
ਫਿਰ ਉਸ ਨੇ ਹੋਰ ਵੀ ਬਹੁਤ ਸਾਰੀਆਂ ਗੱਲਾਂ ਨਾਲ ਗਵਾਹੀ ਦਿੱਤੀ ਅਤੇ ਇਹ ਕਹਿੰਦੇ ਹੋਏ ਉਨ੍ਹਾਂ ਨੂੰ ਬੇਨਤੀ ਕੀਤੀ ਕਿ ਇਸ ਕੱਬੀ ਪੀੜ੍ਹੀ ਤੋਂ ਬਚੋ।