Acts 2:47 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਨਿਹਚਾਵਾਨ ਪਰਮੇਸ਼ੁਰ ਦੀ ਉਸਤਤਿ ਕਰਦੇ ਅਤੇ ਸਾਰੇ ਲੋਕ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ। ਅਤੇ ਹਰੇਕ ਦਿਨ, ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਹਚਾਵਾਨਾਂ ਦੇ ਸਮੂਹ ਵਿੱਚ ਸ਼ਾਮਿਲ ਕਰਦਾ, ਜੋ ਬਚਾਏ ਜਾਂਦੇ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਪਰਮੇਸ਼ਰ ਦੀ ਮਹਿਮਾ ਕਰਦੇ ਅਤੇ ਉੁਹ ਲੋਕਾਂ ਨੂੰ ਪਿਆਰੇ ਸਨ । ਪ੍ਰਭੂ ਪਰਮੇਸ਼ਰ ਮੁਕਤੀ ਪ੍ਰਾਪਤ ਕਰਨ ਵਾਲਿਆਂ ਨੂੰ ਹਰ ਦਿਨ ਉਹਨਾਂ ਵਿੱਚ ਸ਼ਾਮਿਲ ਕਰ ਦਿੰਦੇ ਸਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਦੀ ਉਸਤਤ ਕਰਦੇ ਅਤੇ ਸਭਨਾਂ ਲੋਕਾਂ ਨੂੰ ਪਿਆਰੇ ਸਨ। ਅਤੇ ਪ੍ਰਭੂ ਦੀ ਦਯਾ ਨਾਲ ਹਰੇਕ ਦਿਨ ਉਨ੍ਹਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਦੀ ਮੰਡਲੀ ਵਿੱਚ ਮਿਲਾ ਦਿੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਮੇਸ਼ੁਰ ਦੀ ਉਸਤਤ ਕਰਦੇ ਸਨ ਅਰ ਸਾਰਿਆਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੁ ਦਿਨੋ ਦਿਨ ਓਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਰਲਾਉਂਦਾ ਸੀ।।
Punjabi ERV
ਨਿਹਚਾਵਾਨ ਪਰਮੇਸ਼ੁਰ ਦੀ ਉਸਤਤਿ ਕਰਦੇ ਅਤੇ ਸਾਰੇ ਲੋਕ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ। ਅਤੇ ਹਰੇਕ ਦਿਨ, ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਹਚਾਵਾਨਾਂ ਦੇ ਸਮੂਹ ਵਿੱਚ ਸ਼ਾਮਿਲ ਕਰਦਾ, ਜੋ ਬਚਾਏ ਜਾਂਦੇ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਰਮੇਸ਼ੁਰ ਦੀ ਉਸਤਤ ਕਰਦੇ, ਅਤੇ ਸਭਨਾਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੂ ਹਰੇਕ ਦਿਨ ਉਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਮਿਲਾ ਦਿੰਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُدا دی وڈیائی کر دے سن۔ تے سبھناں لوکاں نُوں پیارے لگدے سن۔ تے جیہڑے نجات پاندے سن خُدا روز اوہناں نُوں اوہناں دے نال رلاؤندا سی۔
Punjabi Standard Bible (Punjabi Standard Bible) 2023
ਅਤੇ ਪਰਮੇਸ਼ਰ ਦੀ ਉਸਤਤ ਕਰਦੇ ਸਨ। ਉਹ ਸਭਨਾਂ ਲੋਕਾਂ ਦੇ ਪਿਆਰੇ ਸਨ ਅਤੇ ਪ੍ਰਭੂ ਹਰ ਦਿਨ ਮੁਕਤੀ ਪਾਉਣ ਵਾਲਿਆਂ ਨੂੰ ਉਨ੍ਹਾਂ ਵਿੱਚ ਰਲਾਉਂਦਾ ਜਾਂਦਾ ਸੀ।