Acts 20:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਰੌਲਾ ਖਤਮ ਹੋ ਗਿਆ ਤਾਂ ਪੌਲੁਸ ਨੇ ਯਿਸੂ ਦੇ ਚੇਲਿਆਂ ਨੂੰ ਆਪਣੇ ਕੋਲ ਸੱਦਿਆ। ਉਸ ਨੇ ਉਨ੍ਹਾਂ ਦਾ ਹੌਂਸਲਾ ਵੱਧਾਇਆ ਅਤੇ ਫ਼ਿਰ ਉਨ੍ਹਾਂ ਨੂੰ ਅਲਵਿਦਾ ਆਖੀ ਅਤੇ ਫ਼ਿਰ ਉੱਥੋਂ ਮਕਦੂਨਿਯਾ ਵੱਲ ਨੂੰ ਤੁਰ ਪਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਦੰਗਾ ਖ਼ਤਮ ਹੋ ਗਿਆ ਤਦ ਪੌਲੂਸ ਨੇ ਚੇਲਿਆਂ ਨੂੰ ਸੱਦਾ ਭੇਜਿਆ ਅਤੇ ਉਹਨਾਂ ਨੂੰ ਉਤਸ਼ਾਹ ਦੇਣ ਦੇ ਬਾਅਦ ਉਹ ਉਹਨਾਂ ਤੋਂ ਵਿਦਾ ਹੋ ਕੇ ਮਕਦੂਨਿਯਾ ਨੂੰ ਚਲਾ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਦੰਗੇ ਖ਼ਤਮ ਹੋ ਗਏ, ਤਾਂ ਪੌਲੁਸ ਨੇ ਉਨ੍ਹਾਂ ਦੇ ਚੇਲਿਆਂ ਨੂੰ ਬੁਲਾਇਆ ਅਤੇ ਉਨ੍ਹਾਂ ਨੂੰ ਹੌਸਲਾ ਦੇਣ ਤੋਂ ਬਾਅਦ, ਉਸਨੇ ਉਨ੍ਹਾਂ ਨੂੰ ਅਲਵਿਦਾ ਕਹਿ ਦਿੱਤਾ ਅਤੇ ਮਕਦੂਨਿਯਾ ਵੱਲ ਨੂੰ ਚਲਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਰੌਲਾ ਹਟ ਗਿਆ ਤਾਂ ਪੌਲੁਸ ਨੇ ਚੇਲਿਆਂ ਨੂੰ ਸੱਦ ਕੇ ਦਿਲਾਸਾ ਦਿੱਤਾ ਅਤੇ ਓਹਨਾਂ ਕੋਲੋਂ ਵਿਦਿਆ ਹੋ ਕੇ ਮਕਦੂਨਿਯਾ ਵਿੱਚ ਜਾਣ ਨੂੰ ਤੁਰ ਪਿਆ
Punjabi ERV
ਜਦੋਂ ਰੌਲਾ ਖੂਮ ਹੋ ਗਿਆ ਤਾਂ ਪੌਲੁਸ ਨੇ ਯਿਸੂ ਦੇ ਚੇਲਿਆਂ ਨੂੰ ਆਪਣੇ ਕੋਲ ਸਦਿਆ। ਉਸਨੇ ਉਨ੍ਹਾਂ ਦਾ ਹੌਂਸਲਾ ਵਧਾਇਆ ਅਤੇ ਫ਼ਿਰ ਉਨ੍ਹਾਂ ਨੂੰ ਅਲਵਿਦਾ ਆਖੀ ਅਤੇ ਫ਼ਿਰ ਉਥੋਂ ਮਕਦੂਨਿਯਾ ਵੱਲ ਨੂੰ ਤੁਰ ਪਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਰੌਲ਼ਾ ਹੱਟ ਗਿਆ ਤਾਂ ਪੌਲੁਸ ਨੇ ਯਿਸੂ ਦੇ ਚੇਲਿਆਂ ਨੂੰ ਸੱਦ ਕੇ ਦਿਲਾਸਾ ਦਿੱਤਾ ਅਤੇ ਉਹਨਾਂ ਕੋਲੋਂ ਵਿਦਾ ਹੋ ਕੇ ਮਕਦੂਨਿਯਾ ਵੱਲ ਨੂੰ ਤੁਰ ਪਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جد رَولا ٹل گیا۔ تَد پَولُس شاگِرداں نُوں سدّیا تے نصِیحت دِتّی تے اوہناں توں وِداع ہو کے مَکِدُنیہ ولّ ٹُر پیا۔
Punjabi Standard Bible (Punjabi Standard Bible) 2023
ਰੌਲ਼ਾ ਖ਼ਤਮ ਹੋਣ ਤੋਂ ਬਾਅਦ ਪੌਲੁਸ ਨੇ ਚੇਲਿਆਂ ਨੂੰ ਸੱਦ ਕੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਅਤੇ ਵਿਦਾ ਲੈ ਕੇ ਮਕਦੂਨਿਯਾ ਜਾਣ ਲਈ ਚੱਲ ਪਿਆ।