Acts 20:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦੀ ਮੇਰੇ ਵਿਰੁੱਧ ਘਾੜਤਾਂ ਘੜਦੇ ਰਹੇ, ਇਸ ਗੱਲ ਨੇ ਮੈਨੂੰ ਇੰਨਾ ਦੁੱਖੀ ਕੀਤਾ ਕਿ ਮੈਂ ਅਕਸਰ ਕੁਰਲਾਉਂਦਾ ਰਿਹਾ। ਪਰ ਤੁਸੀਂ ਜਾਣਦੇ ਹੋ ਕਿ ਮੈਂ ਹਮੇਸ਼ਾ ਤੋਂ ਪ੍ਰਭੂ ਦਾ ਸੇਵਕ ਰਿਹਾ ਹਾਂ, ਮੈਂ ਕਦੇ ਵੀ ਪਹਿਲਾਂ ਆਪਣੇ ਬਾਰੇ ਨਹੀਂ ਸੋਚਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਸ ਤਰ੍ਹਾਂ ਨਿਮਰਤਾ ਅਤੇ ਅੱਥਰੂਆਂ ਨਾਲ ਉਹਨਾਂ ਦੁੱਖਾਂ ਵਿੱਚ ਜਿਹੜੇ ਯਹੂਦੀਆਂ ਦੀਆਂ ਵਿਉਂਤਾਂ ਦੇ ਕਾਰਨ ਮੇਰੇ ਉੱਤੇ ਆਏ, ਮੈਂ ਪ੍ਰਭੂ ਦੀ ਸੇਵਾ ਕਰਦਾ ਰਿਹਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਪ੍ਰਭੂ ਦੀ ਸੇਵਾ ਬਹੁਤ ਨਿਮਰਤਾ ਅਤੇ ਹੰਝੂਆਂ ਨਾਲ ਅਤੇ ਆਪਣੇ ਯਹੂਦੀ ਵਿਰੋਧੀਆਂ ਦੀਆਂ ਸਾਜ਼ਿਸ਼ਾਂ ਦੁਆਰਾ ਸਖ਼ਤ ਅਜ਼ਮਾਇਸ਼ਾਂ ਦੌਰਾਨ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਮੈਂ ਬਹੁਤ ਅਧੀਨਗੀ ਨਾਲ ਹੰਝੂ ਵਹਾ ਵਹਾ ਕੇ ਉਨ੍ਹਾਂ ਪਰਤਾਵਿਆਂ ਵਿੱਚ ਜੋ ਯਹੂਦੀਆਂ ਦੇ ਘਾਤ ਲਾਉਣ ਤੋਂ ਮੇਰੇ ਉੱਤੇ ਆਣ ਪਏ ਪ੍ਰਭੁ ਦੀ ਸੇਵਾ ਕਰਦਾ ਸਾਂ
Punjabi ERV
ਯਹੂਦੀ ਮੇਰੇ ਵਿਰੁੱਧ ਘਾਡ਼ਤਾਂ ਘਡ਼ਦੇ ਰਹੇ, ਇਸ ਗੱਲ ਨੇ ਮੈਨੂੰ ਇੰਨਾ ਦੁਖੀ ਕੀਤਾ ਕਿ ਮੈਂ ਅਭਸਰ ਕੁਰਲਾਉਂਦਾ ਰਿਹਾ। ਪਰ ਤੁਸੀਂ ਜਾਣਦੇ ਹੋ ਕਿ ਮੈਂ ਹਮੇਸ਼ਾ ਤੋਂ ਪ੍ਰਭੂ ਦਾ ਸੇਵਕ ਰਿਹਾ ਹਾਂ, ਮੈਂ ਕਦੇ ਵੀ ਪਹਿਲਾਂ ਆਪਣੇ ਬਾਰੇ ਨਹੀਂ ਸੋਚਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਮੈਂ ਬਹੁਤ ਅਧੀਨਗੀ ਨਾਲ ਹੰਝੂ ਵਹਾ ਵਹਾ ਕੇ ਉਨ੍ਹਾਂ ਪਰਤਾਵਿਆਂ ਵਿੱਚ ਜੋ ਯਹੂਦੀਆਂ ਦੀਆਂ ਸਾਜਿਸ਼ਾਂ ਦੇ ਕਾਰਨ ਮੇਰੇ ਉੱਤੇ ਆਣ ਪਏ ਪ੍ਰਭੂ ਦੀ ਸੇਵਾ ਕਰਦਾ ਰਿਹਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پئی بڑی حلِیمی نال تے اتھرُو وَہا وَہا کے اوہناں ازمایشاں وِچ جیہڑیاں یہُودِیاں دے مَتے پکان نال میرے اُتّے آ پئیاں مَیں خُداوند دی خِدمت کر دا رہیا۔
Punjabi Standard Bible (Punjabi Standard Bible) 2023
ਅਰਥਾਤ ਪੂਰੀ ਦੀਨਤਾ ਨਾਲ ਅਤੇ ਹੰਝੂ ਵਹਾ-ਵਹਾ ਕੇ ਉਨ੍ਹਾਂ ਪਰਤਾਵਿਆਂ ਵਿੱਚ ਵੀ ਜਿਹੜੇ ਯਹੂਦੀਆਂ ਦੀਆਂ ਸਾਜ਼ਸ਼ਾਂ ਦੇ ਕਾਰਨ ਮੇਰੇ ਉੱਤੇ ਆ ਪਏ, ਮੈਂ ਪ੍ਰਭੂ ਦੀ ਸੇਵਾ ਕਰਦਾ ਰਿਹਾ