Acts 20:22 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਪਰ ਹੁਣ ਮੈਨੂੰ ਆਤਮਾ ਦੇ ਬੱਧੇ ਹੋਏ ਨੂੰ ਯਰੂਸ਼ਲਮ ਵਿੱਚ ਜਾਣਾ ਪਵੇਗਾ, ਅਤੇ ਮੈਂ ਨਹੀਂ ਜਾਣਦਾ ਕਿ ਉੱਥੋਂ ਮੇਰੇ ਨਾਲ ਕੀ ਭਾਣਾ ਵਰਤੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਹੁਣ ਮੈਂ ਆਤਮਾ ਦੇ ਹੁਕਮ ਦਾ ਬੱਧਾ ਹੋਇਆ ਯਰੂਸ਼ਲਮ ਜਾ ਰਿਹਾ ਹਾਂ । ਉੱਥੇ ਮੇਰੇ ਨਾਲ ਕੀ ਹੋਵੇਗਾ, ਮੈਨੂੰ ਨਹੀਂ ਪਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਅਤੇ ਹੁਣ, ਪਵਿੱਤਰ ਆਤਮਾ ਦੁਆਰਾ ਮਜਬੂਰ ਹੋ ਕੇ, ਮੈਂ ਯੇਰੂਸ਼ਲੇਮ ਜਾ ਰਿਹਾ ਹਾਂ, ਪਰ ਮੈਨੂੰ ਨਹੀਂ ਪਤਾ ਕਿ ਉੱਥੇ ਮੇਰੇ ਨਾਲ ਕੀ ਵਾਪਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਵੇਖੋ ਮੈਂ ਆਤਮਾ ਦਾ ਬੱਧਾ ਹੋਇਆ ਯਰੂਸ਼ਲਮ ਨੂੰ ਜਾਂਦਾ ਹਾਂ ਅਤੇ ਮੈਂ ਨਹੀਂ ਜਾਣਦਾ ਜੋ ਉੱਥੇ ਮੇਰੇ ਉੱਤੇ ਕੀ ਬੀਤੇਗਾ
Punjabi ERV
ਪਰ ਹੁਣ ਮੈਨੂੰ ਆਤਮਾ ਦੇ ਬਧੇ ਹੋਏ ਨੂੰ ਯਰੂਸ਼ਲਮ ਵਿੱਚ ਜਾਣਾ ਪਵੇਗਾ, ਅਤੇ ਮੈਂ ਨਹੀਂ ਜਾਣਦਾ ਕਿ ਉਥੋਂ ਮੇਰੇ ਨਾਲ ਕੀ ਭਾਣਾ ਵਰਤੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਵੇਖੋ, ਮੈਂ ਆਤਮਾ ਦਾ ਬੱਧਾ ਹੋਇਆ ਯਰੂਸ਼ਲਮ ਨੂੰ ਜਾਂਦਾ ਹਾਂ ਅਤੇ ਮੈਂ ਨਹੀਂ ਜਾਣਦਾ ਜੋ ਉੱਥੇ ਮੇਰੇ ਨਾਲ ਕੀ ਹੋਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہُن ویکھو۔ مَیں رُوح وِچ قیدی ہو کے یرُوشلِیم نُوں جاناں آں۔ تے نئیں جان دا پئی اوس تھاں میرے نال کِیہ ہوئے گا۔
Punjabi Standard Bible (Punjabi Standard Bible) 2023
ਹੁਣ ਵੇਖੋ, ਮੈਂ ਆਤਮਾ ਦਾ ਬੱਝਾ ਯਰੂਸ਼ਲਮ ਨੂੰ ਜਾਂਦਾ ਹਾਂ ਅਤੇ ਨਹੀਂ ਜਾਣਦਾ ਕਿ ਉੱਥੇ ਮੇਰੇ ਨਾਲ ਕੀ ਵਾਪਰੇਗਾ;