Acts 20:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਮੈਂ ਆਪਣੀ ਜਾਨ ਦੀ ਬਿਲਕੁਲ ਪਰਵਾਹ ਨਹੀਂ ਕਰਦਾ। ਸਭ ਤੋਂ ਜ਼ਰੂਰੀ ਚੀਜ਼ ਇਹ ਹੈ ਕਿ ਮੈਂ ਆਪਣਾ ਕੰਮ ਕਰਾਂ। ਮੈਂ ਉਹ ਕੰਮ ਪੂਰਾ ਕਰਨਾ ਚਾਹੁੰਦਾ ਹਾਂ ਜੋ ਪ੍ਰਭੂ ਯਿਸੂ ਨੇ ਮੈਨੂੰ ਕਰਨ ਲਈ ਸੌਂਪਿਆ ਹੈ। ਉਹ ਚਾਹੁੰਦਾ ਹੈ ਕਿ ਮੈਂ ਪਰਮੇਸ਼ੁਰ ਦੀ ਕਿਰਪਾ ਬਾਰੇ ਖੁਸ਼ਖਬਰੀ ਦਾ ਪ੍ਰਚਾਰ ਕਰਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰੇ ਜੀਵਨ ਦਾ ਕੋਈ ਮੁੱਲ ਨਹੀਂ; ਜੇਕਰ ਹੈ ਤਾਂ ਕੇਵਲ ਇਹ ਕਿ ਮੇਰੀ ਉਹ ਦੌੜ ਅਤੇ ਉਹ ਸੇਵਾ ਪੂਰੀ ਹੋ ਜਾਵੇ ਜਿਹੜੀ ਪ੍ਰਭੂ ਯਿਸੂ ਨੇ ਮੈਨੂੰ ਪ੍ਰਦਾਨ ਕੀਤੀ ਹੈ, ਭਾਵ ਮੈਂ ਪਰਮੇਸ਼ਰ ਦੀ ਕਿਰਪਾ ਵਾਲੇ ਸ਼ੁਭ ਸਮਾਚਾਰ ਦੀ ਗਵਾਹੀ ਦਿੰਦਾ ਰਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਵੀ, ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ਵਰ ਦੀ ਕਿਰਪਾ ਦੀ ਖੁਸ਼ਖ਼ਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸ਼ੂ ਤੋਂ ਪਾਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰਾਂ ਪਿਆਰੀ ਨਹੀਂ ਸਮਝਦਾ ਹਾਂ ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਟਹਿਲ ਨੂੰ ਪੂਰੀ ਕਰਾਂ ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ ਖਬਰੀ ਉੱਤੇ ਸਾਖੀ ਹੋਣ ਲਈ ਪ੍ਰਭੁ ਯਿਸੂ ਤੋਂ ਪਾਈ ਸੀ
Punjabi ERV
“ਪਰ ਮੈਂ ਆਪਣੀ ਜਾਨ ਦੀ ਬਿਲਕੁਲ ਪਰਵਾਹ ਨਹੀਂ ਕਰਦਾ। ਸਭ ਤੋਂ ਜ਼ਰੂਰੀ ਚੀਜ਼ ਇਹ ਹੈ ਕਿ ਮੈਂ ਆਪਣਾ ਕੰਮ ਕਰਾਂ। ਮੈਂ ਉਹ ਕੰਮ ਪੂਰਾ ਕਰਨਾ ਚਾਹੁੰਦਾ ਹਾਂ ਜੋ ਪ੍ਰਭੂ ਯਿਸੂ ਨੇ ਮੈਨੂੰ ਕਰਨ ਲਈ ਸੌਂਪਿਆ ਹੈ। ਉਹ ਚਾਹੁੰਦਾ ਹੈ ਕਿ ਮੈਂ ਪਰਮੇਸ਼ੁਰ ਦੀ ਕਿਰਪਾ ਬਾਰੇ ਖੁਸ਼ ਖਬਰੀ ਦਾ ਪ੍ਰਚਾਰ ਕਰਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰੰਤੂ ਮੈਂ ਆਪਣੇ ਲਈ ਆਪਣੀ ਜਾਨ ਨੂੰ ਕਿਸੇ ਤਰ੍ਹਾਂ ਵੀ ਪਿਆਰੀ ਨਹੀਂ ਸਮਝਦਾ, ਤਾਂ ਜੋ ਮੈਂ ਆਪਣੀ ਦੌੜ ਨੂੰ ਅਤੇ ਉਸ ਸੇਵਾ ਨੂੰ ਪੂਰੀ ਕਰਾਂ, ਜਿਹੜੀ ਮੈਂ ਪਰਮੇਸ਼ੁਰ ਦੀ ਕਿਰਪਾ ਦੀ ਖੁਸ਼ਖਬਰੀ ਉੱਤੇ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر مَیں اپنی جان دا خیال بالکل نئیں کر دا۔ پئی اوہ مَینُوں پیاری لگدی اے۔ تاں جو مَیں اپنی دَوڑ نُوں تے اوس خِدمت نُوں جیہڑی خُداوند یِسُوع توں مَینُوں سپُرد ہوئی۔ پُورا کراں۔ تے خُدا دے کرم دی خُوشخبری اُتّے گواہی دیاں۔
Punjabi Standard Bible (Punjabi Standard Bible) 2023
ਪਰ ਮੈਂ ਕਿਸੇ ਵੀ ਤਰ੍ਹਾਂ ਆਪਣੀ ਜਾਨ ਨੂੰ ਆਪਣੇ ਲਈ ਕੀਮਤੀ ਨਹੀਂ ਸਮਝਦਾ ਤਾਂਕਿ ਆਪਣੀ ਦੌੜ ਅਤੇ ਉਸ ਸੇਵਾ ਨੂੰ ਪੂਰੀ ਕਰਾਂ ਜਿਹੜੀ ਮੈਂ ਪਰਮੇਸ਼ਰ ਦੀ ਕਿਰਪਾ ਦੀ ਖੁਸ਼ਖ਼ਬਰੀ ਦੀ ਗਵਾਹੀ ਦੇਣ ਲਈ ਪ੍ਰਭੂ ਯਿਸੂ ਤੋਂ ਪਾਈ।