Acts 20:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
“ਅਤੇ ਹੁਣ ਮੇਰੀ ਗੱਲ ਧਿਆਨ ਨਾਲ ਸੁਣੋ। ਤੁਹਾਡੇ ਵਿੱਚੋਂ ਕੋਈ ਵੀ ਹੁਣ ਮੈਨੂੰ ਦੋਬਾਰਾ ਵੇਖ ਨਹੀਂ ਸੱਕੇਗਾ। ਮੈਂ ਹਰ ਵਕਤ ਤੁਹਾਡੇ ਨਾਲ ਸੀ ਅਤੇ ਮੈਂ ਤੁਹਾਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਵੀ ਕਹੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
“ਹੁਣ ਦੇਖੋ ਮੈਂ ਜਾਣਦਾ ਹਾਂ ਕਿ ਤੁਸੀਂ ਸਾਰੇ ਜਿਹਨਾਂ ਵਿੱਚ ਮੈਂ ਪਰਮੇਸ਼ਰ ਦੇ ਰਾਹ ਦਾ ਸ਼ੁਭ ਸਮਾਚਾਰ ਸੁਣਾਉਂਦਾ ਰਿਹਾ ਹਾਂ, ਮੇਰਾ ਮੂੰਹ ਫਿਰ ਕਦੀ ਨਾ ਦੇਖੋਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
“ਹੁਣ ਮੈਂ ਜਾਣਦਾ ਹਾਂ ਕਿ ਤੁਹਾਡੇ ਵਿੱਚੋਂ ਕੋਈ ਵੀ ਜਿਸਨੂੰ ਮੈਂ ਪਰਮੇਸ਼ਵਰ ਦਾ ਰਾਜ ਦਾ ਪ੍ਰਚਾਰ ਕੀਤਾ ਉਹ ਕਦੇ ਵੀ ਮੈਨੂੰ ਨਹੀਂ ਵੇਖਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੁਣ ਵੇਖੋ ਮੈਂ ਜਾਣਦਾ ਹਾਂ ਜੋ ਤੁਸੀਂ ਸਭ ਜਿਨ੍ਹਾਂ ਵਿੱਚ ਮੈਂ ਰਾਜ ਦਾ ਪਰਚਾਰ ਕਰਦਾ ਫਿਰਿਆ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ
Punjabi ERV
“ ਅਤੇ ਹੁਣ ਮੇਰੀ ਗੱਲ ਧਿਆਨ ਨਾਲ ਸੁਣੋ। ਤੁਹਾਡੇ ਵਿੱਚੋਂ ਕੋਈ ਵੀ ਹੁਣ ਮੈਨੂੰ ਦੋਬਾਰਾ ਵੇਖ ਨਹੀਂ ਸਕੇਗਾ। ਮੈਂ ਹਰ ਵਕਤ ਤੁਹਾਡੇ ਨਾਲ ਸੀ ਅਤੇ ਮੈਂ ਤੁਹਾਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਵੀ ਕਹੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੁਣ ਵੇਖੋ, ਮੈਂ ਜਾਣਦਾ ਹਾਂ ਜੋ ਤੁਸੀਂ ਸਭ ਜਿਨ੍ਹਾਂ ਵਿੱਚ ਮੈਂ ਰਾਜ ਦਾ ਪਰਚਾਰ ਕੀਤਾ, ਤੁਸੀਂ ਮੇਰਾ ਮੂੰਹ ਫੇਰ ਕਦੇ ਨਾ ਵੇਖੋਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہُن ویکھو مَینُوں پتا اے۔ پئی تُسی سارے جِنہاں دے وِچ مَیں بادشاہی دی منادی کر دا رہیا۔ میرا مُنھ فیر کدی نا ویکھو گے۔
Punjabi Standard Bible (Punjabi Standard Bible) 2023
“ਹੁਣ ਵੇਖੋ, ਮੈਂ ਜਾਣਦਾ ਹਾਂ ਕਿ ਤੁਸੀਂ ਸਭ ਜਿਨ੍ਹਾਂ ਵਿੱਚ ਮੈਂ ਰਾਜ ਦਾ ਪ੍ਰਚਾਰ ਕਰਦਾ ਫਿਰਿਆ, ਫਿਰ ਕਦੇ ਮੇਰਾ ਮੂੰਹ ਨਾ ਵੇਖੋਗੇ।