Acts 20:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਪਣੇ-ਆਪ ਲਈ ਸਾਵੱਧਾਨ ਰਹੋ ਅਤੇ ਆਪਣੇ ਲੋਕਾਂ ਲਈ ਵੀ, ਜਿਹੜੇ ਕਿ ਤੁਹਨੂੰ ਪਰਮੇਸ਼ੁਰ ਨੇ ਸੌਂਪੇ ਹਨ। ਤੁਹਾਨੂੰ ਉਸ ਪੂਰੇ ਇੱਜੜ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਜਿਸਦਾ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ। ਤੁਹਾਨੂੰ ਕਲੀਸਿਯਾਵਾਂ ਨੂੰ ਆਜੜੀ ਵਾਂਗ ਹੋਣਾ ਚਾਹੀਦਾ ਹੈ ਜਿਹੜੀਆਂ ਪਰਮੇਸ਼ੁਰ ਨੇ ਆਪਣੇ ਲਹੂ ਦੁਆਰਾ ਲਿਆਂਦੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਆਪਣਾ ਅਤੇ ਆਪਣੇ ਝੁੰਡ ਦਾ ਖਿਆਲ ਰੱਖਣਾ, ਜਿਸ ਦਾ ਨਿਗਹਾਬਾਨ ਪਵਿੱਤਰ ਆਤਮਾ ਨੇ ਤੁਹਾਨੂੰ ਨਿਯੁਕਤ ਕੀਤਾ ਹੈ । ਤੁਸੀਂ ਪਰਮੇਸ਼ਰ ਦੇ ਲੋਕਾਂ ਦੀ ਸੁਰੱਖਿਆ ਕਰੋ ਜਿਹਨਾਂ ਨੂੰ ਉਹਨਾਂ ਨੇ ਆਪਣੇ ਲਈ ਆਪਣੇ ਖ਼ੂਨ ਦੁਆਰਾ ਪ੍ਰਾਪਤ ਕੀਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਆਪਣੇ ਆਪ ਤੇ ਨਜ਼ਰ ਰੱਖੋ ਅਤੇ ਨਾਲੇ ਸਾਰੇ ਝੁੰਡ ਤੇ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ। ਜੋ ਪਰਮੇਸ਼ਵਰ ਦੀ ਕਲੀਸਿਆ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਖਬਰਦਾਰੀ ਕਰੋ ਜਿਹ ਦੇ ਉੱਤੇ ਪਵਿੱਤ੍ਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਹ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ
Punjabi ERV
ਤੁਸੀਂ ਆਪਣੇ-ਆਪ ਲਈ ਸਾਵਧਾਨ ਰਹੋ ਅਤੇ ਆਪਣੇ ਲੋਕਾਂ ਲਈ ਵੀ, ਜਿਹਡ਼ੇ ਕਿ ਤੁਹਨੂੰ ਪ੍ਰਭੂ ਨੇ ਸੌਂਪੇ ਹਨ। ਤੁਹਾਨੂੰ ਉਸ ਪੂਰੇ ਇੱਜਡ਼ ਦੀ ਨਿਗਰਾਨੀ ਕਰਨੀ ਚਾਹੀਦੀ ਹੈ ਜਿਸਦਾ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਬਣਾਇਆ ਹੈ। ਤੁਹਾਨੂੰ ਕਲੀਸਿਯਾਵਾਂ ਨੂੰ ਆਜਡ਼ੀ ਵਾਂਗ ਹੋਣਾ ਚਾਹੀਦਾ ਹੈ ਜਿਹਡ਼ੀਆਂ ਪਰਮੇਸ਼ੁਰ ਨੇ ਆਪਣੇ ਲਹੂ ਦੁਆਰਾ ਲਿਆਂਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਆਪਣੀ, ਨਾਲੇ ਉਸ ਸਾਰੇ ਇੱਜੜ ਦੀ ਰਖਵਾਲੀ ਕਰੋ ਜਿਸ ਦੇ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਾਹਬਾਨ ਠਹਿਰਾਇਆ ਹੈ, ਜੋ ਪਰਮੇਸ਼ੁਰ ਦੀ ਕਲੀਸਿਯਾ ਦੀ ਚਰਵਾਹੀ ਕਰੋ ਜਿਸ ਨੂੰ ਉਸ ਨੇ ਆਪਣੇ ਹੀ ਲਹੂ ਨਾਲ ਮੁੱਲ ਲਿਆ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی اپنی اوس سارے اِجّڑ دی خبرداری کرو۔ جِہدا پاک رُوح نے تُہانوں نِگہبان بنایا۔ پئی خُدا دی کلِیسیا نُوں چارو جِہنُوں اوس اپنے ای لہو نال مُل لیا۔
Punjabi Standard Bible (Punjabi Standard Bible) 2023
ਸੋ ਆਪਣੀ ਅਤੇ ਸਾਰੇ ਝੁੰਡ ਦੀ ਚੌਕਸੀ ਕਰੋ ਜਿਸ ਉੱਤੇ ਪਵਿੱਤਰ ਆਤਮਾ ਨੇ ਤੁਹਾਨੂੰ ਨਿਗਰਾਨ ਠਹਿਰਾਇਆ ਹੈ ਕਿ ਤੁਸੀਂ ਪਰਮੇਸ਼ਰ ਦੀ ਕਲੀਸਿਯਾ ਦੀ ਰਖਵਾਲੀ ਕਰੋ ਜਿਸ ਨੂੰ ਉਸ ਨੇ ਆਪਣੇ ਲਹੂ ਨਾਲ ਖਰੀਦਿਆ ਹੈ।